Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੋਸਟਰ ਬਦਲੇ ਸਿਰ ਪਾੜਣ ਦੀ ਸਿਆਸਤ ਕਰ ਰਹੀਆਂ ਨੇ ਕਾਂਗਰਸ ਅਤੇ ਆਪ : ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 13 Dec 2016

Last updated on: Dec 13, 2016, 00:00 IST

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਸਿਆਸੀ ਵਿਰੋਧੀਆਂ ਦਾ ਮੁਕਾਬਲਾ ਜਮਹੂਰੀ ਤਰੀਕੇ ਨਾਲ ਕਰਨ ਦੀ ਥਾਂ ਪੰਜਾਬ ਦੀ ਸਿਆਸਤ ਨੂੰ ਹਿੰਸਾ ਦਾ ਲਾਬੂੰ ਲਾਉਣ ਦੀ ਕੋਸ਼ਿਸ਼ ਰਹੀਆਂ ਹਨ। ਜੇਕਰ ਚੋਣ ਕਮਿਸ਼ਨ ਨੇ ਇਹਨਾਂ ਦੀ ਲਗਾਮ ਨਾ ਕਸੀ ਤਾਂ  ਇਹ ਚੋਣਾਂ ਦੌਰਾਨ ਪੰਜਾਬ ਦਾ ਮਾਹੌਲ ਵਿਗਾੜਣ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੇ। ਉਹ ਸੋਮਵਾਰ ਨੂੰ ਗਿੱਦੜਬਾਹਾ ਵਿਚ ਕਾਂਗਰਸ ਅਤੇ ਆਪ ਵਰਕਰਾਂ ਵਿਚਕਾਰ ਇੱਕ ਦੂਜੇ ਦੇ ਪੋਸਟਰ ਫਾੜਣ ਨੂੰ ਲੈ ਕੇ ਹੋਈ ਹਿੰਸਕ ਝੜਪ ਉੱਤੇ ਟਿੱਪਣੀ ਕਰ ਰਹੇ ਸਨ। ਸ਼ ਢੀੰਡਸਾ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਗੰਭੀਰ ਮੁੱਦਿਆਂ ਉੱਤੇ ਉਸਾਰੂ ਬਹਿਸ ਕਰਨ ਦੀ ਥਾਂ ਪੰਜਾਬ ਦੀ ਸਿਆਸਤ ਅੰਦਰ 'ਪੋਸਟਰ ਫਾੜਣ ਬਦਲੇ ਸਿਰ ਫਾੜਣ' ਵਰਗੇ ਹੋਛੇ ਰੁਝਾਣਾਂ ਨੂੰ ਹਵਾ ਦੇ ਰਹੀਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਅਤੇ ਆਪ ਦੋਵਾਂ ਪਾਰਟੀਆਂ ਦੀ ਸਿਆਸਤ ਉਸ ਦਿੱਲੀ ਦੇ ਹਿੱਤਾਂ ਨੂੰ ਪੂਰਦੀ ਹੈ, ਜਿਸ ਦੀ ਪੰਜਾਬ ਨਾਲ  ਮੁੱਢੋਂ ਹੀ ਦੁਸ਼ਮਣੀ ਰਹੀ ਹੈ। 

ਉਹਨਾਂ ਕਿਹਾ ਕਿ ਕਾਂਗਰਸ ਆਪਣੀ ਨੀਵੇਂ ਦਰਜੇ ਦੀ ਸਿਆਸਤ ਨਾਲ ਪਹਿਲਾਂ ਵੀ ਪੰਜਾਬ ਨੂੰ ਹਿੰਸਾ ਦੀ ਅੱਗ ਵਿਚ ਸੁੱਟ ਚੁੱਕੀ ਹੈ। ਚੋਣਾਂ ਦੇ ਨੇੜੇ ਆਉਣ ਦੇ ਹਿੰਸਾ ਦੇ ਖਦਸ਼ੇ ਪ੍ਰਗਟਾਉਣਾ ਜਾਂ ਅਸਿੱਧੇ ਰੂਪ ਵਿਚ ਹਿੰਸਕ ਰਾਜਨੀਤੀ ਨੂੰ ਹਵਾ ਦੇਣਾ ਕਾਂਗਰਸ ਦੀ ਪੁਰਾਣੀ ਫਿਤਰਤ ਹੈ। ਉਹਨਾਂ ਕਿਹਾ ਕਿ ਦਿੱਲੀ ਤੋਂ ਕਾਵਾਂ ਵਾਗੂੰ ਉੱਡ ਕੇ ਆਏ ਆਪ ਆਗੂ ਜਾਣ ਗਏ ਹਨ ਕਿ ਪੰਜਾਬ ਦੇ ਲੋਕੀਂ ਹੁਣ ਉਹਨਾਂ ਦੀ ਕਾਵਾਂਰੌਲੀ ਤੋਂ ਅੱਕ ਚੁੱਕੇ ਹਨ। ਜਿਸ ਕਰਕੇ ਹੁਣ ਆਪ ਦੀ ਰੈਲੀਆਂ ਵਿਚ ਵੀ ਆਮ ਲੋਕਾਂ ਦੀ ਭੀੜ ਦੀ ਥਾਂ ਕਾਂ ਉੱਡਦੇ ਹੀ ਨਜ਼ਰ ਆਉਂਦੇ ਹਨ। ਸ਼ ਢੀਂਡਸਾ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਹੁਣ ਜਾਣ ਬੁੱਝ ਇੱਕ ਦੂਜੇ ਦੇ ਸਿਰ ਪਾੜ ਰਹੀਆਂ ਹਨ ਤਾਂ ਕਿ ਚੋਣਾਂ ਦਾ ਮਾਹੌਲ ਖਰਾਬ ਹੋ ਜਾਵੇ ਅਤੇ ਇਹਨਾਂ ਨੂੰ ਆਪਣੀ ਕੌਝੀ ਰਾਜਨੀਤੀ ਕਰਨ ਦਾ ਮੌਕਾ ਮਿਲ ਜਾਵੇ। ਕਾਂਗਰਸ ਪ੍ਰਧਾਨ ਮਹਾਰਾਜਾ ਅਮਰਿੰਦਰ ਸਿੰਘ ਨੂੰ 'ਉਲਟਾ ਚੋਰ ਕੋਤਵਾਲ ਨੂੰ ਡਾਂਟੇ' ਕਹਿ ਕੇ ਸੰਬੋਧਨ ਕਰਦੇ ਹੋਏ ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ ਵਾਰ ਵਾਰ ਸਰਕਾਰ ਖਿਲਾਫ ਰੌਲਾ ਪਾਉਂਦੇ ਹਨ ਕਿ ਚੋਣਾਂ ਕਰਕੇ ਪੰਜਾਬ ਦਾ ਮਾਹੌਲ ਵਿਗਾੜਿਆ ਜਾ ਰਿਹਾ ਹੈ। ਜਦਕਿ ਅਸਲੀਅਤ ਵਿਚ ਹਿੰਸਾ ਦੀ ਸਿਆਸਤ ਕਾਂਗਰਸ ਕਰ ਰਹੀ ਹੈ ਅਤੇ ਇਸ ਗੰਦੀ ਖੇਡ ਵਿਚ ਆਪ ਵੀ ਜੋਟੀਦਾਰ ਵਜੋਂ ਸ਼ਾਮਿਲ ਹੈ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD