Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਆਪ ਆਗੂ ਕਾਲਾ ਕੱਛਾ ਗਿਰੋਹ ਵਾਂਗ ਪੰਜਾਬ 'ਚ ਵੜੇ : ਮਨਜਿੰਦਰ ਸਿੰਘ ਸਿਰਸਾ

ਮਨਜਿੰਦਰ ਸਿੰਘ ਸਿਰਸਾ
ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 13 Dec 2016

ਆਮ ਆਦਮੀ ਪਾਰਟੀ ਦੇ ਆਗੂ  ਕਾਲੇ ਕੱਛਿਆਂ ਵਾਲੇ ਗਿਰੋਹ ਜਿੰਨੇ ਖਤਰਨਾਕ ਹਨ, ਜਿਹੜੇ ਲੋਕਾਂ ਨੂੰ ਲੁੱਟਣ ਲਈ ਪੰਜਾਬ 'ਚ ਵੜੇ ਹਨ। ਇਹ ਅਜਿਹੇ ਭ੍ਰਿਸ਼ਟ ਅਤੇ ਦੁਰਾਚਾਰੀ ਲੋਕਾਂ ਦਾ ਟੋਲਾ ਹੈ, ਜਿਹੜੇ ਪੰਜਾਬ ਅਤੇ ਪੰਜਾਬੀਆਂ ਨੂੰ ਬਰਬਾਦ ਕਰਨ ਲਈ ਚਿੱਟੀਆਂ ਟੋਪੀਆਂ ਲੈ ਕੇ ਆਏ ਹਨ।ਇਹ ਸ਼ਬਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਪ੍ਰੈਸ ਨੋਟ ਜਾਰੀ ਕਰਦਿਆਂ ਕਹੇ। ਉਹ ਹੁਸ਼ਿਆਰਪੁਰ ਤੋਂ ਆਪ ਆਗੂ ਅਤੇ ਪਾਰਟੀ ਦੇ ਦਲਿਤ ਚਿਹਰੇ ਯਾਮਿਨੀ ਗੋਮਰ ਵੱਲੋਂ ਮੰਗਲਵਾਰ ਨੂੰ ਪਾਰਟੀ ਛੱਡਣ ਸਮੇਂ ਕੀਤੇ ਖੁਲਾਸਿਆਂ ਬਾਰੇ ਟਿੱਪਣੀ ਕਰ ਰਹੇ ਸਨ। ਸ਼ ਸਿਰਸਾ ਨੇ ਕਿਹਾ ਕਿ  ਗੋਮਰ ਨੇ ਦਿੱਲੀ ਤੋਂ ਆਏ ਆਪ ਆਗੂ ਦੁਰਗੇਸ਼ ਪਾਠਕ ਅਤੇ ਸੰਜੇ ਸਿੰਘ ਵੱਲੋਂ ਸਥਾਨਕ ਆਗੂਆਂ ਦੇ ਕੀਤੇ ਜਾ ਰਹੇ ਸੋਸ਼ਣ ਦੇ ਕੱਚੇ ਚਿੱਠੇ ਖੋਲ੍ਹ ਦਿੱਤੇ ਹਨ। ਉਹਨਾਂ ਕਿਹਾ ਕਿ ਆਪ ਲੀਡਰਸ਼ਿਪ ਦੀ ਅਸਲੀਅਤ ਇਹੀ ਹੈ ਕਿ ਇਹ ਦਲਿਤ-ਵਿਰੋਧੀ, ਸਿੱਖ-ਵਿਰੋਧੀ ਅਤੇ ਪੰਜਾਬ-ਵਿਰੋਧੀ ਹੈ। ਉਹ ਇੱਥੇ ਦਿੱਲੀ ਸਰਕਾਰ ਦੀ ਦੂਜੀ ਬਰਾਂਚ ਖੋਲ੍ਹਣ ਲਈ ਸਾਰੇ ਪਾਪੜ ਵੇਲ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਦਾ ਦਲਿਤ ਚਿਹਰਾ ਰਹੀ ਯਾਮਿਨੀ ਗੋਮਰ ਨੂੰ ਪਾਰਟੀ ਦੀਆਂ ਦਲਿਤ-ਵਿਰੋਧੀ ਨੀਤੀਆਂ ਦਾ ਅਜਿਹਾ ਕੌੜਾ ਤਜਰਬਾ ਹੋਇਆ ਕਿ ਉਸ ਨੇ ਇਸ ਪੰਜਾਬ ਵਿਰੋਧੀ ਪਾਰਟੀ ਨੂੰ ਹੀ ਲੱਤ ਮਾਰ ਦਿੱਤੀ।

ਉਹਨਾਂ ਕਿਹਾ ਕਿ ਆਪ ਮੁਖੀ ਕੇਜਰੀਵਾਲ ਕਿੰਨਾ ਪਾਖੰਡੀ ਹੈ, ਜਿਹੜਾ ਇਕ ਪਾਸੇ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦੇ ਵਾਅਦੇ ਕਰ ਰਿਹਾ ਹੈ ਅਤੇ ਦੂਜੇ ਪਾਸੇ ਆਪਣੀ ਹੀ ਪਾਰਟੀ ਦੀ ਇੱਕ ਯੋਗ ਉਮੀਦਵਾਰ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਰਿਹਾ ਹੈ। ਉਹਨਾਂ  ਅੱਗੇ ਦੱਸਿਆ ਕਿ ਕੇਜਰੀਵਾਲ ਨੇ ਦਿੱਲੀ ਸਰਕਾਰ ਵਿਚ ਕਿਸੇ ਦਲਿਤ ਜਾਂ ਸਿੱਖ ਨੂੰ ਮੰਤਰੀ ਵਜੋਂ ਨਹੀਂ ਲਿਆ।ਉਹਨਾਂ ਕਿਹਾ ਕਿ ਆਪ ਦੀ ਭ੍ਰਿਸ਼ਟਾਚਾਰ, ਅਪਰਾਧ ਅਤੇ ਚਰਿੱਤਰਹੀਣਤਾ ਖਿਲਾਫ ਅਖੌਤੀ ਲੜਾਈ ਦੀ ਪੋਲ ਖੁੱਲ ਚੁੱਕੀ ਹੈ ਕਿਉਂਕਿ ਪਾਰਟੀ ਦੀ ਉੱਚ ਲੀਡਰਸ਼ਿਪ ਖੁਦ ਇਹਨਾਂ ਸਾਰੀਆਂ ਬੁਰਾਈਆਂ ਨਾਲ ਲਬਰੇਜ਼ ਹੈ। ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਉਮੀਦਵਾਰਾਂ ਨੂੰ ਡਰਾਵੇ ਦੇ ਕੇ ਪੈਸੇ ਇਕੱਠੇ ਕਰ ਰਹੇ ਹਨ। ਦਿੱਲੀ 'ਚ ਆਪ ਦੇ ਕਈ ਆਗੂ ਛੇੜਖਾਨੀ ਦੇ ਕੇਸਾਂ ਵਿਚ ਫਸ ਚੁੱਕੇ ਹਨ ਅਤੇ ਕਿੰਨਿਆਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਆਪ ਆਗੂਆਂ ਦਾ ਟੋਲਾ ਕਾਲੇ ਕੱਛਿਆਂ ਦੇ ਗਿਰੋਹ ਜਿੰਨਾ ਹੀ ਖਤਰਨਾਕ ਹੈ, ਫਰਕ ਸਿਰਫ ਇੰਨਾ ਹੈ ਕਿ ਉਹ ਕਾਲੇ ਕੱਛੇ ਪਾ ਕੇ ਰਾਤ ਨੂੰ ਹਮਲਾ ਕਰਦੇ ਸਨ ਜਦ ਕਿ ਆਪ ਦੇ ਬਦਮਾਸ਼ ਚਿੱਟੀਆਂ ਟੋਪੀਆਂ ਪਾ ਕੇ ਦਿਨ ਵਿਚ ਲੋਕਾਂ ਨੂੰ ਭਰਮਾਉਂਦੇ ਅਤੇ ਡਰਾਉਂਦੇ ਹਨ।  

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD