Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਗਠਜੋੜ ਸਰਕਾਰ ਯੂਨੀਵਰਸਿਟੀ 'ਚ ਰਾਖਵਾਂਕਰਨ ਲਾਗੂ ਨਹੀ ਕਰ ਰਹੀ :ਅਵਤਾਰ ਸਿੰਘ ਕਰੀਮਪੁਰੀ

ਕਿਹਾ ਅਧਿਆਪਕ ਵਰਗ ਦਾ ਰੋਕਿਆ ਰਾਖਵਾਂਕਰਨ ਲਾਗੂ ਨਾ ਕੀਤਾ ਤਾਂ ਸੰਸਦ ਵਿੱਚ ਅਵਾਜ ਉਠਾਵਾਂਗੇ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Dec 2016

Last updated on: Dec 13, 2016, 00:00 IST

ਅਧਿਆਪਕ ਕੋਟੇ ਦੀਆਂ ਨੌਕਰੀਆਂ ਵਿੱਚ ਐਸ-ਸੀ, ਐਸ-ਟੀ ਅਤੇ ਹੋਰ ਪਿਛੜੇ ਵਰਗ ਦਾ ਰਾਖਵਾਂਕਰਨ ਲਾਗੂ ਨਾ ਕਰਨ ਨੂੰ ਲੈ ਕੇ ਵੱਖ ਵੱਖ ਦਲਿਤ ਸਗੰਠਨਾਂ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਦੇ ਬਾਹਰ ਪੱਕਾ ਧਰਨਾ  ਲਗਾਇਆ ਗਿਆ ਹੈ। ਧਰਨੇ ਦੇ 22ਵੇਂ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ: ਅਵਤਾਰ ਸਿੰਘ ਕਰੀਮਪੁਰੀ ਨੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ। ਉਨਾਂ ਧਰਨਾਕਾਰੀਆਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਦੇਣ ਤੋਂ ਇਲਾਵਾ ਜਰੂਰਤ ਪੈਣ ਤੇ ਰਾਖਵਾਂਕਰਨ ਲਾਗੂ ਨਾ ਕੀਤੇ ਜਾਣ ਦਾ ਏਹ ਮੁੱਦਾ ਸੰਸਦ ਵਿੱਚ ਉਠਾਉਣ ਦਾ ਵੀ ਭਰੋਸਾ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਅਜੈ ਚੌਹਾਨ ਨੇ ਸ: ਕਰੀਮਪੁਰੀ ਨੂੰ ਦੱਸਿਆ ਕਿ ਏਹ ਯੂਨੀਵਰਸਿਟੀ 1962 ਵਿੱਚ ਬਣੀ ਸੀ। ਉਦੋਂ ਤੋਂ ਹੀ ਸੂਬੇ ਦੀਆਂ ਸਰਕਾਰਾਂ ਤੇ ਏਥੋਂ ਦੀ ਮਨੇਜਮੈਂਟ ਦੀ ਦਲਿਤ ਤੇ ਪਿਛੜਾ ਵਰਗ ਵਿਰੋਧੀ ਸੋਚ ਕਾਰਨ ਸੰਵਿਧਾਨਿਕ  ਹੱਕ ਖੋਹਿਆ ਜਾ ਰਿਹਾ ਹੈ। ਸ: ਕਰੀਮਪੁਰੀ ਨੇ ਸਰਕਾਰ ਅਤੇ ਮਨੇਜਮੈਂਟ ਦੀ ਦਲਿਤ ਤੇ ਪਿਛੜਾ ਵਰਗ ਵਿਰੋਧੀ ਸੋਚ ਦੀ ਸਖਤ ਸਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ 22 ਦਿਨਾਂ ਤੱਕ ਸੂਬਾ ਸਰਕਾਰ ਵੱਲੋਂ ਇਸ ਸੰਬਧੀ ਕੋਈ ਵੀ ਕਾਰਵਾਈ ਨਾ ਕਰਨਾ ਦੱਸ ਰਿਹਾ ਹੈ ਕਿ ਉਹ ਦਲਿਤਾਂ ਤੇ ਪਿਛੜਿਆਂ ਦੇ ਵਿਰੋਧ ਵਿੱਚ ਖੜੀ ਹੈ। ਉਨਾਂ ਕਿਹਾ ਕਿ ਪਹਿਲਾਂ ਦੇਸ਼ ਦੀ ਸੱਤਾ ਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਦਲਿਤਾਂ ਤੇ ਪਿਛੜਿਆਂ ਪ੍ਰਤੀ ਗੰਭੀਰ ਨਹੀ ਸੀ ਅਤੇ ਹੁਣ ਉਸੇ ਦੇ ਨਕਸ਼ੇ ਕਦਮਾਂ ਤੇ ਚੱਲ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਅਕਾਲੀ ਸਰਕਾਰ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਲਾਗੂ ਨਹੀ ਕਰ ਰਹੀ। ਏਹ ਸਾਰੀਆਂ ਪਾਰਟੀਆਂ ਦਲਿਤਾਂ ਤੇ ਪਿਛੜਿਆਂ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਸੰਵਿਧਾਨਿਕ ਰਾਖਵਾਂਕਰਨ ਨੀਤੀ ਦੀਆਂ ਕੱਟੜ ਵਿਰੋਧੀ ਹਨ। ਏਹ ਪਾਰਟੀਆਂ ਨਹੀ ਚਾਹੁੰਦੀਆਂ ਕਿ ਇਨਾਂ ਵਰਗਾਂ ਨੂੰ ਅਪਣਾ ਜੀਵਨ ਪੱਧਰ ਉੱਪਰ ਚੁੱਕਣ ਲਈ ਮਿਲਿਆ ਰਾਖਵਾਂਕਰਨ  ਕਿਸੇ ਵੀ ਖੇਤਰ ਵਿੱਚ ਲਾਗੂ ਹੋਵੇ। ਉਹ ਇਸ ਨੂੰ ਤਾਰੋਪੀਂਡਾ ਕਰਨ ਲਈ ਹੀ ਸਰਗਰਮ ਦਿਖਾਈ ਦਿੰਦੀਆਂ ਹਨ। ਉਨਾਂ ਲੋਕਾਂ ਨੂੰ ਅਪਣੇ ਸੰਵਿਧਾਨਿਕ ਹੱਕ ਸੁਰੱਖਿਅਤ ਰੱਖਣ ਲਈ ਬਸਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ 54 ਸਾਲਾਂ ਤੋਂ ਜਿਨਾਂ ਲੋਕਾਂ ਦਾ ਸੰਵਿਧਾਨਿਕ ਹੱਕ ਖੋਹਿਆ ਜਾ ਰਿਹਾ ਹੈ ਹੁਣ ਉਨ•ਾਂ ਨੂੰ ਜਾਗਣਾ ਹੋਵੇਗਾ ਅਤੇ ਉਨਾਂ ਦਾ ਸੰਵਿਧਾਨਿਕ ਹੱਕ ਖਾਣ ਵਾਲੀਆਂ ਅਜਿਹੀਆਂ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਾ ਹੋਵੇਗਾ। ਉਨਾਂ ਸਰਕਾਰ ਅਤੇ ਮਨੇਜਮੈਂਟ ਤੋਂ ਮੰਗ ਕੀਤੀ ਕਿ ਇਸ ਜਾਇਜ ਮੰਗ ਨੂੰ ਤੁਰੰਤ ਲਾਗੂ ਕਰੇ ਨਹੀ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਇਸ ਮੌਕੇ ਅਜੇ ਚੌਹਾਨ, ਜੈ ਸਿੰਘ, ਕਾਕਾ ਵਾਲਮੀਕਿ, ਜੋਧਾ ਰਾਮ ਜਖਮੀਂ, ਪ੍ਰਗਣ ਬਿਲਗਾ, ਡਾ: ਸੁਰਿੰਦਰ ਜੱਖੂ, ਅਮਿਤ ਭੌਂਸਲੇ, ਚੌਧਰੀ ਗੁਰਨਾਮ ਸਿੰਘ, ਇੰਜ: ਰਾਮੇਸ਼ ਚੌਪੜਾ ਅਤੇ ਹੋਰ ਹਾਜਰ ਸਨ।

     

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD