Monday, 13 May 2024

 

 

ਖ਼ਾਸ ਖਬਰਾਂ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

 

ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ : ਐਨ.ਕੇ.ਸ਼ਰਮਾ

ਔਰਤਾਂ 'ਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਦੀ ਲੋੜ : ਬੀਬੀ ਲਾਂਡਰਾਂ

Web Admin

Web Admin

5 Dariya News

ਡੇਰਾਬੱਸੀ , 13 Dec 2016

ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਾਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਜਾਣੂ ਹੋਣਾ ਵੀ ਲਾਜ਼ਮੀ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਨ.ਕੇ.ਸ਼ਰਮਾ ਨੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪੰਜਾਬ ਰਾਜ ਮਹਿਲਾਂ ਕਮਿਸ਼ਨ ਵਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਨਵੀਂ ਦਿੱਲੀ ) ਦੇ ਸਹਿਯੋਗ ਨਾਲ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੋ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਉਦਘਾਟਨ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ ।ਸ੍ਰੀ ਸ਼ਰਮਾ ਨੇ ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਕਰਵਾਏ ਜਾਣ ਵਾਲੇ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੈਮੀਨਾਰ ਔਰਤਾਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਬੇਹੱਦ ਸਹਾਈ ਹੋਵੇਗਾ ਅਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਸ੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਅਸੀਂ ਸਮਾਜਿਕ ਕਦਰਾਂ ਕੀਮਤਾਂ ਤੋਂ ਪਿਛੇ ਹਟਦੇ ਜਾ ਰਹੇ ਹਾਂ । ਜਿਸ ਕਾਰਨ ਸੁਸਾਇਟੀ ਦੇ ਰਿਸ਼ਤਿਆਂ ਵਿੱਚ ਵੀ ਗਿਰਾਵਟ ਆ ਰਹੀ ਹੈ। ਉਨਾਂ੍ਹ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਸਾਂਝੇ ਪਰਿਵਾਰ ਹੁੰਦੇ ਸਨ ਪ੍ਰੰਤੂ ਅਜੋਕੇ ਯੁੱਗ  ਵਿੱਚ ਨਿਊਕਿਲਰ ਪਰਿਵਾਰ ਹੋਣ ਕਾਰਨ ਸਾਡੇ ਰਿਸ਼ਤਿਆਂ ਵਿੱਚ ਹੋਰ ਤਰੇੜਾਂ ਪੈਦਾ ਹੋ ਰਹੀਆ ਹਨ। ਜੋ ਕਿ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ੍ਹ ਕਿਹਾ ਕਿ ਔਰਤਾਂ ਹੀ ਸਮਾਜ ਦੀਆਂ ਸਿਰਜਣਹਾਰ ਹੁੰਦੀਆ ਹਨ। ਇਸ ਲਈ ਔਰਤਾਂ ਨੂੰ ਆਪਣੇ ਬੱਚਿਆ ਦੀ ਪੜ੍ਹਾਈ ਲਈ ਵਿਸ਼ੇਸ਼ ਤਵਜੋਂ ਦੇਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਹਰ ਪੱਖੋਂ ਗਿਆਨ ਹੋ ਸਕੇ ਅਤੇ ਉਹ ਆਉਣ ਵਾਲੀਆਂ ਚਣੌਤੀਆਂ ਦਾ ਟਾਕਰਾ ਕਰ ਸਕਣ।

ਇਸ ਮੌਕੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਡਰਾਂ ਨੇ ਦੱਸਿਆ ਕਿ ਇਹ ਸੈਮੀਨਾਰ ਕਰਾਉਣ ਦਾ ਮੁੱਖ ਮੰਤਵ ਔਰਤਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਨਾਂਹ ਨੂੰ ਕਾਨੂੰਨੀ ਪੱਖ ਤੋਂ ਵੀ ਜਾਣੂ ਕਰਾਉਣਾ ਹੈ। ਉਨਾਂ੍ਹ ਹੋਰ ਕਿਹਾ ਕਿ ਸਮਾਜ ਵਿਚ ਔਰਤਾਂ ਦੀ ਵੱਡੀ ਗਿਣਤੀ ਅਜਿਹੀ ਹੈ। ਜਿਸ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਹੱਕਾਂ ਬਾਰੇ ਜਾਣਕਾਰੀ ਨਹੀਂ ਉਨਾਂ੍ਹ ਕਿਹਾ ਕਿ ਅਜਿਹੇ ਸੈਮੀਨਾਰ ਰਾਜ ਦੇ ਵੱਖ ਵੱਖ ਜਿਲ੍ਹਿਆਂ ਵਿਚ ਕਰਵਾਕੇ ਔਰਤਾਂ ਨੂੰ ਕਾਨੂੰਨੀ ਜਾਗਰੂਕਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸਤਬੀਰ ਕੌਰ ਮਨਹੇੜਾ ਨੇ ਵੀ ਔਰਤਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ। ਔਰਤਾਂ ਦੇ ਮਸਲਿਆਂ ਸਬੰਧੀ ਨੌਡਲ ਅਫਸਰ ਅਤੇ ਐਸ.ਪੀ. (ਹ.ਕੁ) ਜਗਜੀਤ ਸਿੰਘ ਜੱਲਾ ਨੇ ਕਿਹਾ ਕਿ ਪੁਲਿਸ ਔਰਤਾਂ ਦੀ ਸੁਰੱਖਿਆ ਲਈ ਪੂਰੀ ਤਰਾਂਹ ਬਚਨ ਬੱਧ ਹੈ। ਇਸ ਮੌਕੇ ਇਸ ਮੌਕੇ ਸਯੁੰਕਤ ਡਾਇਰੈਕਟਰ ਡੀ.ਪੀ.ਆਈ (ਕਾਲਜਿਜ਼) ਡਾ. ਮਹੁੰਮਦ ਰਫੀ ਨੇ  ਸਮਾਜਿਕ ਪੱਖ ਤੇ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਡੀ.ਐਸ.ਪੀ (ਐਨ.ਆਰ.ਆਈ ਵਿੰਗ) ਦਵਿੰਦਰ ਸਿੰਘ ਨੇ ਵੀ ਔਰਤਾਂ ਦੇ ਵਿਆਹ ਸ਼ਾਦੀਆਂ ਦੇ ਝਗੜਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਸੀ.ਡੀ.ਪੀ.ਓ ਇੰਦਰਜੀਤ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਸੈਮੀਨਾਰ ਨੂੰ ਮਨਦੀਪ ਕੌਰ ਵੂਮੈਨ ਸੈਲ ਮੋਹਾਲੀ ਨੇ ਵੀ ਸੰਬੋਧਨ ਕੀਤਾ।

 

Tags: NK SHARMA , PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD