Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਚੋਣਾਂ 'ਚ ਬਾਗੀ ਹੀ ਪੜ੍ਹਣਗੇ ਆਪ ਦਾ ਮਰਸੀਆ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 14 Dec 2016

ਬਾਗੀ ਧੜਿਆਂ ਵੱਲੋਂ ਬਣਾਏ ਨਵੇਂ ਫਰੰਟ ਨਾਲ ਆਪ ਦੇ ਪੁੱਠੇ ਦਿਨ ਸ਼ੁਰੂ ਹੋ ਗਏ ਹਨ। ਲੰਬਾ ਸਮਾਂ ਪਾਰਟੀ ਅੰਦਰ ਰਹਿ ਕੇ ਉਹ ਆਪ ਦੇ  ਪੰਜਾਬ-ਵਿਰੋਧੀ ਪੈਂਤੜਿਆਂ ਅਤੇ ਮਾੜੇ ਇਰਾਦਿਆਂ ਨੂੰ ਭਾਂਪ ਚੁੱਕੇ ਹਨ। ਇਸ ਲਈ ਆਪ ਨੂੰ ਪੰਜਾਬ ਤੋਂ ਬਾਹਰ ਕਰਨ ਲਈ ਹੁਣ ਇਹਨਾਂ ਬਾਗੀਆਂ ਨੇ ਸਿਰ ਜੋੜ ਲਏ ਹਨ।ਇਹ ਸ਼ਬਦ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਪ੍ਰੈਸ ਨੋਟ ਜਾਰੀ ਕਰਦਿਆਂ ਕਹੇ। ਉਹ ਆਮ ਆਦਮੀ ਪਾਰਟੀ ਦੇ ਬਾਗੀ ਧੜਿਆਂ ਵੱਲੋਂ ਬਣਾਏ ਨਵੇਂ ਧੜੇ 'ਪੰਜਾਬ ਫਰੰਟ' ਉੱਤੇ ਟਿੱਪਣੀ ਕਰ ਰਹੇ ਸਨ।ਸ਼ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਆਗੂਆਂ ਦੇ ਭ੍ਰਿਸ਼ਟ ਅਤੇ ਦੁਰਾਚਾਰੀ ਕਿਰਦਾਰ ਤੋਂ ਸਿਰਫ ਆਮ ਲੋਕ ਹੀ ਦੁਖੀ ਨਹੀਂ, ਸਗੋਂ ਆਪ ਦੇ ਆਪਣੇ ਵਰਕਰ ਵੀ ਤੰਗ ਹੋ ਕੇ ਬਗਾਵਤ ਕਰ ਚੁੱਕੇ ਹਨ। ਡਾæ ਧਰਮਵੀਰ ਗਾਂਧੀ ਨੇ ਆਪ ਬਾਗੀਆਂ ਦੇ ਜਿਹੜੇ 'ਪੰਜਾਬ ਫਰੰਟ' ਦਾ ਐਲਾਨ ਕੀਤਾ ਹੈ, ਉਹ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਮਰਸੀਆ ਪੜ੍ਹੇਗਾ। ਉਹਨਾਂ ਕਿਹਾ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਲਿਆਂਦੇ ਯੂਪੀ ਅਤੇ ਬਿਹਾਰ ਦੇ ਵਿਅਕਤੀ ਸ਼ਰੇਆਮ ਟਿਕਟਾਂ ਦੀ ਨੀਲਾਮੀ ਕਰ ਰਹੇ ਹਨ। ਉਹ ਸਾਫ ਸੁਥਰੇ ਕਿਰਦਾਰ ਵਾਲੇ ਸਥਾਨਕ ਆਗੂਆਂ ਨੂੰ ਦਰਕਿਨਾਰ ਕਰਕੇ ਅਜਿਹੇ ਵਿਅਕਤੀਆਂ ਨੂੰ ਟਿਕਟਾਂ ਦੇ ਰਹੇ ਹਨ, ਜਿਹੜੇ ਉਹਨਾਂ ਅੱਗੇ ਨੋਟਾਂ ਦੀਆਂ ਥੈਲੀਆਂ ਚੜ੍ਹਾਉਂਦੇ ਹਨ। 

ਸ਼ ਸਿਰਸਾ ਨੇ ਕਿਹਾ ਕਿ ਆਪ ਇੱਕ ਪੰਜਾਬ-ਵਿਰੋਧੀ ਅਤੇ ਸਿੱਖ-ਵਿਰੋਧੀ ਪਾਰਟੀ ਹੈ, ਜਿਹੜੀ ਸਿਰਫ ਸੱਤਾ ਹਥਿਆਉਣ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਆਪ ਸੱਤਾ ਵਿਚ ਆ ਗਈ ਤਾਂ ਇਸ ਨੇ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਹੂਲਤਾਂ ਬੰਦ ਕਰ ਦੇਣੀਆਂ ਹਨ। ਨਾ ਤਾਂ ਇੱਥੇ ਬਿਜਲੀ ਮੁਫਤ ਮਿਲਣੀ ਹੈ ਅਤੇ ਨਾਲ ਹੀ ਆਟਾ ਦਾਲ ਅਤੇ ਸ਼ਗਨ ਸਕੀਮ ਵਰਗੀਆਂ ਲੋਕ ਭਲਾਈ ਦੀਆਂ ਸਹੂਲਤਾਂ ਜਾਰੀ ਰਹਿਣੀਆਂ ਹਨ। ਆਪ ਆਗੂਆਂ ਨੇ ਪੰਜਾਬ ਦਾ ਪਾਣੀ ਵੀ ਹਰਿਆਣਾ ਅਤੇ ਦਿੱਲੀ ਨੂੰ ਦੇ ਦੇਣਾ ਹੈ।ਆਪ ਆਗੂਆਂ ਦੀ ਸਿਧਾਂਤਾਂ ਤੋਂ ਕੋਰੀ ਰਾਜਨੀਤੀ ਉਤੇ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਾਫ ਸੁਥਰੀ ਰਾਜਨੀਤੀ ਵਰਗੇ ਜੁਮਲੇ ਵਰਤ ਕੇ ਦਿੱਲੀ ਵਿਚ ਸੱਤਾ 'ਚ ਆਈ ਇਹ ਪਾਰਟੀ ਸਭ ਤੋਂ ਨਿਕੰਮੀ ਅਤੇ ਭ੍ਰਿਸ਼ਟ ਸਾਬਿਤ ਹੋਈ ਹੈ। ਜਿਸ ਕਰਕੇ ਪੰਜਾਬ ਵਿਚ ਇਸ ਨੂੰ ਭਾਰੀ ਬਗਾਵਤ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਫਰੰਟ, ਡੈਮੋਕਰੇਟਿਕ ਸਵਰਾਜ ਪਾਰਟੀ, ਵਾਲੰਟੀਅਰ ਫਰੰਟ ਅਤੇ ਆਪਣਾ ਫਰੰਟ ਆਦਿ ਸਾਰੇ ਧੜੇ ਆਪ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਹੋਂਦ ਵਿਚ ਆਏ ਹਨ। ਹੁਣ ਇਹਨਾਂ ਧੜਿਆਂ ਨੇ ਮਿਲ ਕੇ ਆਪ ਨੂੰ ਸਬਕ ਸਿਖਾਉਣ ਦੀ ਤਿਆਰੀ ਕਰ ਲਈ ਹੈ। ਆ ਰਹੀਆਂ ਚੋਣਾਂ ਦੌਰਾਨ ਇਹਨਾਂ ਬਾਗੀਆਂ ਨੇ ਪੰਜਾਬ ਅੰਦਰ ਆਪ ਦਾ ਮਰਸੀਆ ਪੜ੍ਹ ਦੇਣਾ ਹੈ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD