Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਐਸਵਾਈਐਲ ਦੇ ਮੁੱਦੇ ਉਤੇ ਕੇਜਰੀਵਾਲ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ - ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਅਮ੍ਰਿਤਸਰ , 15 Dec 2016

Last updated on: Dec 15, 2016, 00:00 IST

ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਅਤੇ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਸਵਾਈਐਲ ਸਬੰਧੀ ਦਿੱਤੇ ਬਿਆਨ ਨੂੰ ਪੰਜਾਬ ਦੇ ਲੋਕਾਂ ਗੁਮਰਾਹ ਕਰਨ ਲਈ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।ਸ਼ੇਰਗਿੱਲ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਹੀ ਪੂਰੀ ਤਰਾਂ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਪਰ ਫਿਰ ਵੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਉਨਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ, ਜਿਸਦਾ ਕਾਰਣ ਉਨਾਂ ਨੂੰ ਚੰਗੀ ਤਰਾਂ ਪਤਾ ਹੈ।ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਯਾਦ ਦੁਆਉਣਾ ਚਾਹੁੰਦੇ ਹਨ ਕਿ 11 ਦਸੰਬਰ 2016 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਜਗਰਾਓਂ ਵਿਖੇ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਸਨ, ਤਾਂ ਉਨਾਂ ਨੇ ਸਾਫ ਸ਼ਬਦਾਂ ਵਿੱਚ ਕਿਹਾ ਸੀ ਕਿ ਪੰਜਾਬ ਦਾ ਨਾ ਕੇਵਲ ਉਸਦੇ ਪਾਣੀਆਂ ਉਤੇ ਪੂਰਾ ਅਧਿਕਾਰ ਹੈ, ਬਲਕਿ ਉਸ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਬਿਲਕੁਲ ਨਹੀਂ ਹੈ।

ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸਦੇ ਹੱਕ ਵਿੱਚ ਨਹੀਂ ਕਿ ਪੰਜਾਬ ਦਾ ਪਾਣੀ ਸੂਬੇ ਤੋਂ ਬਾਹਰ ਜਾਣ ਦਿੱਤਾ ਜਾਵੇ। ਉਨਾਂ ਕਿਹਾ ਕਿ ਕੇਜਰੀਵਾਲ ਕਹਿ ਚੁੱਕੇ ਹਨ ਕਿ ਪੰਜਾਬ ਦਾ ਪਾਣੀ ਉਸਦੀ ਆਪਣੀ ਮਲਕੀਅਤ ਹੈ ਅਤੇ ਇਸ ਮਸਲੇ ਉਤੇ ਪੰਜਾਬ ਦੇ ਹਿੱਤਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।ਸ਼ੇਰਗਿੱਲ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਐਸਵਾਈਐਲ ਦੇ ਉਦਘਾਟਨ ਅਤੇ ਨਿਰਮਾਣ ਲਈ ਸਿੱਧੇ ਤੌਰ ਉਤੇ ਜਿੰਮੇਵਾਰ ਹਨ।ਸ਼ੇਰਗਿੱਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਹੁਣ ਐਸਵਾਈਐਲ ਦੇ ਮਸਲੇ ਉਤੇ ਆਮ ਆਦਮੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਹੱਥ ਮਿਲਾ ਲਿਆ ਹੈ, ਜਦੋਂ ਕਿ ਇਹ ਵਿਵਾਦ ਉਨਾਂ ਵੇਲਿਆਂ ਦਾ ਹੈ, ਜਦੋਂ ਆਮ ਆਦਮੀ ਪਾਰਟੀ ਹੋਂਦ ਵਿੱਚ ਵੀ ਨਹੀਂ ਆਈ ਸੀ।  ਉਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਬਾਦਲਾਂ ਨੇ ਐਸਵਾਈਐਲ ਲਈ ਜਮੀਨ ਐਕਵਾਇਰ ਕੀਤੀ ਸੀ ਅਤੇ ਇਸ ਦਾ ਨੀਂਹ ਪੱਥਰ ਰੱਖਣ ਮੌਕੇ ਮਰਹੂਮ ਮੰਤਰੀ ਇੰਦਰਾ ਗਾਂਧੀ ਨਾਲ ਕੈਪਟਨ ਅਮਰਿੰਦਰ ਸਿੰਘ ਮੌਜੂਦ ਸਨ।

ਵਿਧਾਨ ਸਭਾ ਹਲਕਾ ਮਜੀਠਾ ਤੋਂ ਉਮੀਦਵਾਰ ਉਤਾਰੇ ਜਾਣ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਉਨਾਂ ਨੇ ਪ੍ਰਸ਼ਾਸ਼ਨਿਕ ਅਤੇ ਸਿਆਸੀ ਪੱਧਰ ਉਤੇ ਹੋ ਰਹੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਿਆਸਤ ਵਿੱਚ ਪੈਰ ਧਰਿਆ ਹੈ ਅਤੇ ਨਾਲ ਹੀ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਾ ਚਾਹੁੰਦੇ ਹਨ। ਸ਼ੇਰਗਿੱਲ ਨੇ ਕਿਹਾ ਕਿ ਹੁਣ ਪਾਰਟੀ ਨੇ ਡਰੱਗ ਧੰਦੇ ਦੇ ਮੁੱਖ ਦੋਸ਼ੀ ਦੇ ਖਿਲਾਫ ਉਨਾਂ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ ਅਤੇ ਉਨਾਂ ਨੂੰ ਭਰੋਸਾ ਹੈ ਕਿ ਪੰਜਾਬ ਹੁਣ ਨੂੰ ਦੁਸ਼ਟ ਬਿਕਰਮ ਸਿੰਘ ਮਜੀਠੀਆ ਤੋਂ ਨਿਜਾਤ ਮਿਲੇਗੀ, ਜਿਸਨੇ ਨਸ਼ਿਆਂ ਦੇ ਨਾਲ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ।ਸ਼ੇਰਗਿੱਲ ਨੇ ਕਿਹਾ ਕਿ ਮਜੀਠਾ ਫਤਿਹ ਰੈਲੀ ਵਿੱਚ ਲੋਕਾਂ ਦੇ ਉਤਸ਼ਾਹ ਤੋਂ ਸਾਫ ਪਤਾ ਲਗਦਾ ਹੈ ਕਿ ਮਜੀਠਾ ਦੇ ਲੋਕ ਹੁਣ ਫੈਸਲਾਕੁੰਨ ਲੜਾਈ ਨੂੰ ਉਤਸ਼ਾਹ ਨਾਲ ਲੜਨ ਲਈ ਮਨ ਬਣਾ ਚੁੱਕੇ ਹਨ ਅਤੇ ਉਹ ਬਾਦਲਾਂ ਅਤੇ ਮਜੀਠੀਆ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਉਖਾੜ ਸੁੱਟਣਗੇ। 

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD