Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਉਸਾਰੀ ਕਿਰਤੀਆਂ ਦੀ ਭਲਾਈ ਤੇ 345 ਕਰੋੜ ਰੁਪਏ ਖਰਚ ਕੀਤੇ : ਚੁਨੀ ਲਾਲ ਭਗਤ

ਕਿਰਤ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਮੋਹਾਲੀ ਵਿਖੇ ਮਾਡਲ ਵੈਲਫੇਅਰ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Dec 2016

Last updated on: Dec 15, 2016, 00:00 IST

ਪੰਜਾਬ ਵਿੱਚ ਉਸਾਰੀ ਕਿਰਤੀਆਂ ਦੀ ਭਲਾਈ ਤੇ ਹੁਣ ਤੱਕ 345 ਕਰੋੜ ਰੁਪਏ ਖਰਚ ਕੀਤੇ ਗਏ ਹਨ  ਇਸ ਤੋਂ ਇਲਾਵਾ ਕਿਰਤੀ ਕਾਮਿਆਂ ਨੂੰ ਅਤੇ ਉਨ੍ਹਾਂ ਦੇ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਪੜਦੇ ਬੱਚਿਆਂ ਨੂੰ 24 ਹਜਾਰ ਸਾਇਕਲ ਮੁਫ਼ਤ ਵੰਡੇ ਗਏ ਹਨ ਅਤੇ 24 ਹਜਾਰ ਸਾਈਕਲ ਹੋਰ ਮੁਫ਼ਤ ਵੰਡੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਰਤ, ਵਣ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਮੰਤਰੀ ਪੰਜਾਬ ਸ੍ਰੀ ਚੁਨੀ ਲਾਲ ਭਗਤ ਨੇ ਮੋਹਾਲੀ ਵਿਖੇ 10 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਮਾਡਲ ਵੈਲਫੇਅਰ ਸੈਂਟਰ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਚੁਨੀ ਲਾਲ ਭਗਤ ਨੇ ਦੱਸਿਆ ਕਿ ਮਾਡਲ ਵੈਲਫੇਅਰ ਸੈਂਟਰ ਦੀ ਇਮਾਰਤ ਨੂੰ ਦੋ ਸਾਲ ਵਿੱਚ ਤਿਆਰ ਕੀਤਾ ਗਿਆ ਹੈ ਜੋ ਕਿ ਅਧੁਨਿਕ ਕਿਸਮ ਦੀ ਹੈ। ਜਿਸ ਵਿੱਚ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮਾਡਲ ਵੈਲਫੇਅਰ ਸੈਂਟਰ ਬਣਨ ਨਾਲ ਕਿਰਤ ਵਿਭਾਗ ਦੇ ਚੰਡੀਗੜ੍ਹ ਸਮੇਤ ਵੱਖ-ਵੱਖ ਥਾਵਾਂ ਤੇ ਕੰਮ ਕਰਦੇ ਸਾਰੇ ਦਫ਼ਤਰ ਹੁਣ ਇਸ ਸੈਂਟਰ ਵਿੱਚ ਤਬਦੀਲ ਹੋ ਜਾਣਗੇ ਅਤੇ ਕਿਰਤੀਆਂ ਦੇ ਸਾਰੇ ਕੰਮ ਕਾਜ ਇਕੋ ਛੱਤ ਹੇਠ ਨਿਪਟਾਏ ਜਾਣਗੇ । ਜਿਸ ਨਾਲ ਕਿਰਤੀਆਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਕਿਰਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪੋਂ ਆਪਣੇ ਕੰਮ-ਕਾਜ ਨਿਪਟਾਉਣ ਵਿੱਚ ਅਸਾਨੀ ਹੋਵੇਗੀ ਅਤੇ ਉਨ੍ਹਾਂ ਨੂੰ ਕੰਮ ਕਰਨ ਦਾ ਵਧਿਆ ਮਹੌਲ ਮਿਲੇਗਾ। 

ਸ੍ਰੀ ਚੁੰਨੀ ਲਾਲ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਰਤੀਆਂ ਲਈ ਭਲਾਈ ਸਕੀਮਾਂ ਚਲਾ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਣਾਇਆ ਹੈ। ਉਨ੍ਹਾਂ ਹੋਰ ਕਿਹਾ ਕਿ ਕਿਰਤੀਆਂ ਦੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਸੈਂਟਰ ਖੋਲ੍ਹੇ ਜਾ ਰਹੇ ਹਨ ਤਾਂ ਜੋ ਕਿਰਤੀਆਂ ਦੇ ਬੱਚਿਆਂ ਨੂੰ ਰੋਜਗਾਰ ਦੇ ਮੌਕੇ ਹਾਸਲ ਹੋ ਸਕਣ। ਇਸ ਮੌਕੇ ਵਧੀਕ ਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸ੍ਰੀ ਵਿਸਵਜੀਤ ਸਿੰਘ ਖੰਨਾ ਨੇ ਦੱਸਿਆ ਕਿ ਮੋਹਾਲੀ ਵਿਖੇ ਬਣੇ ਮਾਡਲ ਵੈਲਫੇਅਰ ਸੈਂਟਰ ਵਿੱਚ ਕਿਰਤ ਵਿਭਾਗ ਦੇ ਸਾਰੇ ਵਿੰਗ ਜਿਸ ਵਿੱਚ ਕਿਰਤ ਵਿੰਗ, ਫੈਕਟਰੀ ਵਿੰਗ, ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਦੇ ਦਫ਼ਤਰ ਤਬਦੀਲ ਹੋਣਗੇ ਅਤੇ ਕਿਰਤੀਆਂ ਨੂੰ ਵੱਖ-ਵੱਖ ਦਫ਼ਤਰਾਂ ਵਿੱਚ ਜਾਣ ਦੀ ਬਜਾਏ ਇਥੋ ਹੀ ਸਾਰੀਆਂ ਸੁਵਿਧਾਵਾਂ ਮਿਲਣਗੀਆਂ। ਇਸ ਇਮਾਰਤ ਵਿੱਚ ਕਿਰਤੀ ਵਰਗ ਲਈ ਟਰੇਨਿੰਗ ਸੈਂਟਰ ਵੀ ਬਣਾਇਆ ਗਿਆ ਹੈ ਅਤੇ ਕਿਰਤੀਆਂ ਲਈ ਸਿਖਲਾਈ ਲੈਣ ਦੌਰਾਨ ਰਾਤ ਠਹਿਰਣ ਲਈ ਕਮਰਿਆਂ ਦੀ ਵਿਵਸਥਾ ਵੀ ਕੀਤੀ ਗਈ ਹੈ। 

ਉਨ੍ਹਾਂ ਹੋਰ ਕਿਹਾ ਕਿ ਉਸਾਰੀ ਕਿਰਤੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਕੀਮ ਅਧੀਨ ਲਿਆਂਦਾ ਗਿਆ ਹੈ ਜਿਸ ਤਹਿਤ ਉਹ 50 ਹਜਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਅਤੇ ਹੁਣ ਤੱਕ 72183 ਉਸਾਰੀ ਕਿਰਤੀਆਂ ਨੂੰ ਹੈਲਥ ਕਾਰਡ ਵੰਡੇ ਜਾ ਚੁੱਕੇ ਹਨ। ਇਸ ਮੌਕੇ ਕਿਰਤ ਕਮਿਸ਼ਨਰ ਪੰਜਾਬ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਾਡਲ ਵੈਲਫੇਅਰ ਸੈਂਟਰ ਦੀ ਇਮਾਰਤ 'ਚ ਸੈਂਟਰ ਵੇਸਮੈਂਟ ਤੋਂ ਇਲਾਵਾ ਚਾਰ ਮੰਜਿਲਾਂ ਹਨ ਅਤੇ ਇਸ ਅਤਿ ਆਧੁਨਿਕ  ਇਮਾਰਤ  ਵਿੱਚ ਲੇਬਰ ਵੈਲਫੇਅਰ ਸੈਂਟਰ, ਮੀਟਿੰਗ ਹਾਲ, ਕਾਨਫਰੰਸ ਰੂਮ, ਕੈਂਟੀਨ, ਕੋਰਟ ਰੂਮ,09 ਕਮਰੇ ਰਿਹਾਇਸ਼ ਲਈ ਅਤੇ ਬੈਂਕ ਦੀ ਵੀ ਸੁਵਿਧਾ ਹੈ । ਉਨ੍ਹਾਂ ਇਸ ਮੌਕੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਕੰਸਟਰਕਸ਼ਨ ਵੈਲਫੇਅਰ ਬੋਰਡ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਨੂੰ ਇਨਫੋਟੈਕ ਦੇ ਵਾਇਸ ਚੇਅਰਮੈਨ ਸ੍ਰੀ ਖੁਸ਼ਵੰਤ ਰਾਏ ਗੀਗਾ, ਸਲਾਹਾਕਾਰ ਬੋਰਡ ਇੰਜੀ: ਸ੍ਰੀ ਸੋਢੀ ਮੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਸ੍ਰੀ ਸੁਸੀਲ ਰਾਣਾ, ਭਾਜਪਾ ਆਗੂ  ਸ੍ਰੀ ਜਸਵੀਰ ਸਿੰਘ ਮਹਿਤਾ, ਕੌਂਸਲਰ ਅਰੁਣ ਸ਼ਰਮਾ, ਮਹਿੰਦਰ ਭਗਤ  ਸਮੇਤ ਕਿਰਤ ਵਿਭਾਗ ਦੇ ਅਧਿਕਾਰੀ , ਕਰਮਚਾਰੀ  ਅਤੇ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਚੁਨੀ ਲਾਲ ਭਗਤ ਨੇ ਕਿਰਤੀਆਂ ਨੂੰ ਸਾਈਕਲ ਵੀ ਵੰਡੇ। 

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD