Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ ਦੇ ਪਹਿਲੇ ਏ.ਸੀ. ਬੱਸ ਅੱਡੇ ਦਾ ਉਦਘਾਟਨ

ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ ਅੱਡਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ, ਖਰੜ-ਲੁਧਿਆਣਾ ਐਕਸਪ੍ਰੈਸ ਸੜਕ ਦਾ 19 ਦਸੰਬਰ ਨੂੰ ਰੱਖਿਆ ਜਾਵੇਗਾ ਨੀਂਹ ਪੱਥਰ

Web Admin

Web Admin

5 Dariya News

ਐਸ.ਏ.ਐਸ. ਨਗਰ , 16 Dec 2016

ਪੰਜਾਬ ਦੇ ਸ਼ਹਿਰੀ ਵਿਕਾਸ ਵਿਚਇਕ ਹੋਰ ਮੀਲ ਪੱਥਰ  ਸਥਾਪਿਤ ਕਰਦਿਆਂ ਅੱਜ  ਉੱਪ  ਮੁੱਖ  ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਤਰ੍ਹਾਂ ਦੇ ਦੇਸ਼ ਦੇ ਪਹਿਲੇ ਏਅਰ  ਕੰਡੀਸ਼ਨ  ਬੱਸ ਅੱਡੇ ਦਾ  ਉਦਘਾਟਨ ਕੀਤਾ। ਉਨ੍ਹਾਂ ਸਥਾਨਕ ਫੇਜ਼-6 ਵਿਚ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ ਅੱਡਾ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਅਤੇ ਨਾਲ ਹੀ ਟਰਾਂਸਪੋਰਟ ਭਵਨ, ਟਰਾਂਸਪੋਰਟ ਸੇਫਟੀ ਭਵਨ ਅਤੇ ਐਕਸਾਈਜ਼ ਤੇ ਟੈਕਸੇਸ਼ਨ ਭਵਨ ਦਾ ਵੀ  ਉਦਘਾਟਨ ਕੀਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਪੂਰਣ  ਰੂਪ ਨਾਲ ਏ.ਸੀ. ਬੱਸ ਅੱਡੇ 'ਤੇ 300 ਕਰੋੜ ਰੁਪਏ ਦੀ ਲਾਗਤ ਆਈ ਹੈ ਜਿੱਥੇ ਕਿ ਅਤਿ  ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆ ਗਈਆਂ ਹਨ ਜਿਵੇਂ ਕਿ ਵਾਈ-ਫਾਈ, ਏ ਟੀ ਐਮ, ਆਨ-ਲਾਈਨ ਟਿਕਟ ਆਦਿ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਪਣੀ ਤਰ੍ਹਾਂ ਦਾ ਇਹ  ਪਹਿਲਾ  ਬੱਸ ਅੱਡਾ ਇਸ ਤਰ੍ਹਾਂ ਦੇ ਕੌਮਾਂਤਰੀ  ਬੱਸ ਅੱਡਿਆਂ ਤੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ  ਹੈ।ਸ. ਬਾਦਲ ਨੇ ਕਿਹਾ ਕਿ ਇਸ ਬੱਸ ਅੱਡੇ ਦੇ ਸ਼ੁਰੂ ਹੋ ਜਾਣ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਪੰਜਾਬ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਦੇਸ਼ ਦਾ ਮੋਢੀ ਸੂਬਾ ਹੈ।  ਉਨ੍ਹਾਂ  ਦੱਸਿਆ ਕਿ ਅਜਿਹੇ ਬੱਸ ਅੱਡੇ ਪੰਜਾਬ ਦੇ ਕਾਰਪੋਰੇਸ਼ਨ ਸ਼ਹਿਰਾਂ ਵਿਚ ਵੀ  ਬਣਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਅੰਤਰ-ਰਾਜੀ ਬੱਸ ਅੱਡੇ ਤੋਂ ਰੋਜ਼ਾਨਾ 1900 ਬੱਸਾਂ ਆਇਆ-ਜਾਇਆ ਕਰਨਗੀਆਂ।

ਇਸ ਮੌਕੇ ਹੋਰ ਵਿਕਾਸਮਈ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ  ਕਿ  6 ਮਾਰਗੀ  ਖਰੜ-ਲੁਧਿਆਣਾ ਐਕਸਪ੍ਰੈਸ ਸੜਕ ਅਤੇ4 ਮਾਰਗੀ ਰੋਪੜ-ਫਗਵਾੜਾ  ਸੜਕ ਦਾ  ਨੀਂਹ ਪੱਥਰ 19 ਦਸੰਬਰ ਨੂੰ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ - ਖਰੜ 6 ਮਾਰਗੀ ਐਲੀਵੇਟਡ ਰੋਡ ਡੇਢ ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗੀ । ਉਨ੍ਹਾਂ  ਇਹ ਵੀ ਦੱਸਿਆ ਕਿ ਮੋਹਾਲੀ-ਪਟਿਆਲਾ ਵਾਇਆ ਸਰਹਿੰਦ ਰੋਡ ਨੂੰ ਵੀ ਅੱਪਗ੍ਰੇਡ ਕਰਕੇ 4 ਮਾਰਗੀ ਐਕਸਪ੍ਰੈੱਸ ਰੋਡ ਬਣਾਇਆ ਜਾਵੇਗਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇਆਮ ਆਦਮੀ ਪਾਰਟੀ 'ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਕਾਂਗਰਸ  ਪ੍ਰਧਾਨ ਕੈਪਟਨ  ਅਮਰਿੰਦਰ ਸਿੰਘ ਦਾ ਅਚਾਨਕ ਪੰਜਾਬ ਪ੍ਰਤੀ ਮੋਹ ਕਿੱਦਾਂ ਜਾਗ ਪਿਆ ਅਤੇ ਹੁਣ ਉਹ  ਪੰਜਾਬ  ਦੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਰਿਹਾ ਹੈ ਜਦਕਿ ਇਸ  ਤੋਂ ਪਹਿਲਾਂ ਕਾਂਗਰਸ ਦੇ ਰਾਜ ਦੌਰਾਨ ਉਨ੍ਹਾਂ ਨੇ ਕਦੇ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਬਾਰੇ ਕਿਉਂ ਨਹੀਂ ਸੋਚਿਆ? ਉਨ੍ਹਾਂ ਕਿਹਾ ਕਿ ਅਸਲ ਵਿਚ ਕੈਪਟਨ ਇਹ  ਸਾਰਾ ਡਰਾਮਾ  ਆਗਾਮੀ  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਕੇ ਕਰ ਰਿਹਾ ਹੈ ਅਤੇ ਇਹ ਸਿਰਫ ਤੇ ਸਿਰਫ ਚੋਣ ਸਟੰਟ ਹੈ।ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਦਰ ਅਸਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੋ ਥੈਲੀ ਦੇ ਚੱਟੇ ਬੱਟੇ ਹਨ ਅਤੇ ਇਹ ਦੋਵੇਂ ਪਾਰਟੀਆਂ ਮਿਲ ਕੇ 'ਫਰੈਂਡਲੀ ਮੈਚ' ਖੇਡ ਰਹੀਆਂ ਹਨ। ਸ. ਬਾਦਲ ਨੇ ਕਿਹਾ ਕਿ ਇਹ ਗੱਲ ਇੱਥੋਂ ਸਿੱਧ ਹੋ ਜਾਂਦੀ ਹੈ ਕਿ  ਕੇਜਰੀਵਾਲ  ਆਪਣੀਆਂ  ਰੈਲੀਆਂ ਸਿਰਫ ਜਲਾਲਾਬਾਦ ਅਤੇ ਮਜੀਠਾ ਹਲਕੇ ਵਿਚ ਕਰ ਰਿਹਾ ਹੈ ਜਦਕਿ ਕੈਪਟਨ ਦੇਹਲਕੇ ਪਟਿਆਲਾ ਵਿਚ ਉਸ ਨੇ ਕੋਈ ਇਕੱਠ ਨਹੀਂ ਕੀਤਾ।

ਇਸ ਮੌਕੇ ਹਲਕਾ ਇੰਚਾਰਜ ਖਰੜ ਅਤੇ ਜਿਲਾ੍ਹ ਪ੍ਰਧਾਨ ਐਸ.ਏ.ਡੀ ਜਥੇਦਾਰ ਉਜਾਗਰ ਸਿੰਘ ਬਡਾਲੀ , ਉਪ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ,  ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ.ਐਸ ਔਜਲਾ, ਸਪੈਸ਼ਲ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਸ਼੍ਰੀ ਡੀ.ਐਸ. ਮਾਂਗਟ, ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਚੇਅਰਮੈਨ ਸੀ.ਐਂਡ.ਸੀ ਕੰਨਸਟ੍ਰੈਕਸ਼ਨ ਸ. ਗੁਰਜੀਤ ਸਿੰਘ ਜੌਹਰ, ਕਰਨਲ ਚਰਨਵੀਰ ਸਿੰਘ, ਡਾਹਿਰੈਕਟਰ ਜੈਦੀਪ ਸਿੰਘ ਜੌਹਰ,ਨਗਰ ਨਿਗਮ ਦੇ ਮੇਅਰ ਸ. ਕੁਲਵੰਤ ਸਿੰਘ, ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਕੌਮੀ ਬੁਲਾਰਾ ਯੂਥ ਅਕਾਲੀ ਦਲ ਸ. ਸੁਖਇੰਦਰ ਸਿੰਘ ਬੱਬੀ ਬਾਦਲ, ਐਸ.ਜੀ.ਪੀ.ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜਿਲਾ੍ਹ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ,  ਜਿਲਾ੍ਹ (ਦਿਹਾਤੀ) ਪ੍ਰਧਾਨ ਅਕਾਲੀ ਦਲ  ਸ. ਸਤਿੰਦਰ ਸਿੰਘ ਗਿੱਲ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਮਨਪੀ੍ਰਤ ਸਿੰਘ ਪਿੰ੍ਰਸ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਸ਼ਹਿਰੀ) ਬੀਬੀ ਕੁਲਦੀਪ ਕੌਰ ਕੰਗ, ਜਥੇਬਦੰਕ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਜਥੇਦਾਰ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸੰਮਤੀ ਖਰੜ ਸ੍ਰ: ਰੇਸ਼ਮ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ ਸ. ਮੇਜਰ ਸਿੰਘ ਸੰਗਤਪਰਾ, ਕੌਸਲਰ ਸ. ਕਮਲਜੀਤ ਸਿੰਘ ਰੂਬੀ, ਸ.ਸਤਬੀਰ ਸਿੰਘ ਧਨੋਆ, ਸ੍ਰੀ ਸੈਂਬੀ ਆਨੰਦ, ਸ੍ਰੀ ਅਰੂਣ ਸ਼ਰਮਾ, ਆਕਲੀ ਆਗੂ ਸ. ਨਰਿੰਦਰ ਸਿੰਘ ਲਾਂਬਾ, ਸ. ਬਲਵਿੰਦਰ ਸਿੰਘ ਗੋਬਿੰਦਗੜ੍ਹ, ਐਮ.ਵੀ.ਆਈ ਸ. ਰਣਪ੍ਰੀਤ ਸਿੰਘ ਭਿਓਰਾ ਸਮੇਤ ਹੋਰ ਆਕਲੀ ਅਤੇ ਭਾਜਪਾ ਦੇ ਆਗੂ ਵੀ ਮੌਜੂਦ ਸਨ।  

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD