Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਗਮੀਤ ਬਰਾੜ ਨੇ ਰੋਡ ਸ਼ੋਅ ਤੋਂ ਬਾਅਦ ਪਟਿਆਲਾ 'ਚ ਟੀ.ਐਮ.ਸੀ ਦਫਤਰ ਦਾ ਉਦਘਾਟਨ ਕੀਤਾ

Web Admin

Web Admin

5 Dariya News

ਪਟਿਆਲਾ , 17 Dec 2016

Last updated on: Dec 17, 2016, 00:00 IST

ਸਾਬਕਾ ਸੰਸਦ ਮੈਂਬਰ ਤੇ ਤ੍ਰਿਣਮੂਲ ਕਾਂਗਰਸ, ਪੰਜਾਬ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਵੱਲੋਂ ਇਕ ਸ਼ਾਨਦਾਰ ਰੋਡ ਸ਼ੋਅ ਕੱਢਣ ਤੋਂ ਬਾਅਦ ਪਟਿਆਲਾ ਵਿਖੇ ਟੀ.ਐਮ.ਸੀ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਰੋਡ ਸ਼ੋਅ 'ਚ ਸ਼ਾਮਿਲ ਉਨ੍ਹਾਂ ਦੇ ਸਮਰਥਕ ਹੱਥਾਂ 'ਚ ਟੀ.ਐਮ.ਸੀ ਦੀ ਕੌਮੀ ਪ੍ਰਧਾਨ ਤੇ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਪਾਰਟੀ ਚਿੰਨ੍ਹ ਵਾਲੇ ਕੱਟਆਊਟ ਲੈ ਕੇ ਚੱਲ ਰਹੇ ਸਨ।ਇਸ ਮੌਕੇ ਬਰਾੜ ਨੇ ਕਿਹਾ ਕਿ ਸਾਡੇ ਆਲ ਇੰਡੀਆ ਮੀਤ ਪ੍ਰਧਾਨ ਮੁਕੁਲ ਰੋਏ ਵੱਲੋਂ ਚੰਡੀਗੜ੍ਹ ਵਿਖੇ ਸੂਬਾ ਮੁੱਖ ਦਫਤਰ ਦਾ ਉਦਘਾਟਨ ਕਰਨ ਤੋਂ ਬਾਅਦ ਜ਼ਿਲ੍ਹਾ ਦਫਤਰਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਸੀ ਅਤੇ ਪਟਿਆਲਾ ਤੋਂ ਅਸੀਂ ਸ਼ੁਰੂਆਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਸਾਡੇ ਰੋਡ ਸ਼੍ਰੋਅ ਨੂੰ ਮਿੱਲੇ ਸਮਰਥਨ ਤੋਂ ਬਹੁਤ ਉਤਸਾਹਿਤ ਹਨ ਅਤੇ ਅਸੀਂ ਪੰਜਾਬ ਅੰਦਰ ਇਕ ਇਮਾਨਦਾਰ ਸਿਆਸੀ ਵਿਕਲਪ ਦੇਣ ਲਈ ਵਚਨਬੱਧ ਹਾਂ, ਜਿਸਨੂੰ ਵਰਕਰਾਂ ਸਮੇਤ ਕਾਂਗਰਸ ਤੇ ਅਕਾਲੀ ਦਲ ਤੋਂ ਨਿਰਾਸ਼ ਵਲੰਟੀਅਰਾਂ ਤੋਂ ਭਾਰੀ ਸਮਰਥਨ ਮਿੱਲ ਰਿਹਾ ਹੈ, ਜਿਹੜੇ ਟੀ.ਐਮ.ਸੀ 'ਚ ਇਕ ਸਾਫ ਸੁਥਰਾ ਕੌਮੀ ਵਿਚਾਰ ਦੇਖਦੇ ਹਨ।

ਉਨ੍ਹਾਂ ਨੇ ਕਿਹਾ ਕਿ ਆਉਂਦਿਆਂ ਦਿਨਾਂ 'ਚ ਸਾਡੇ ਦਫਤਰ ਹਰੇਕ ਜ਼ਿਲ੍ਹੇ ਅੰਦਰ ਖੁੱਲ੍ਹਣਗੇ ਤੇ ਜ਼ਲਦੀ ਹੀ ਅਹੁਦੇਦਾਰਾਂ ਦੀ ਇਕ ਲਿਸਟ ਐਲਾਨੀ ਜਾਵੇਗੀ।ਇਸ ਤੋਂ ਇਲਾਵਾ, ਵਲੰਟੀਅਰਾਂ ਨੂੰ ਸ਼ਾਮਿਲ ਕਰਨ ਵਾਸਤੇ ਇਕ ਸੂਬਾ ਪੱਧਰੀ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਵੋਟਰਾਂ ਨੂੰ ਪਾਰਟੀ ਦੇ ਚੋਣ ਚਿੰਨ੍ਹ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ।ਉਥੇ ਹੀ, ਜਦੋਂ ਉਨ੍ਹਾਂ ਤੋਂ ਆਪ ਨਾਲ ਸਮੀਕਰਣਾਂ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਲੋਕ ਹਿੱਤ ਅਭਿਆਨ ਨੇ ਬਗੈਰ ਕਿਸੇ ਸ਼ਰਤ ਆਪ ਨੂੰ ਸਮਰਥਨ ਦਿੱਤਾ ਸੀ ਅਤੇ ਸੰਕਟ ਵੇਲੇ ਆਪ ਨਾਲ ਖੜ੍ਹੀ ਸੀ।ਅਸੀਂ ਪੰਜਾਬ ਨੂੰ ਰਾਜਵਾੜਾਸ਼ਾਹੀ ਤੇ ਪਰਿਵਾਰਵਾਦ ਤੋਂ ਬਚਾਉਣ ਲਈ ਉਨ੍ਹਾਂ ਨਾਲ ਹਰ ਮੁੱਦੇ 'ਤੇ ਖੜਾਂਗੇ।ਅਸੀਂ ਉਨ੍ਹਾਂ ਨਾਲ ਇਕ ਭਾਈਵਾਲ ਵਜੋਂ ਪੰਜਾਬ ਨੂੰ ਇਕ ਚੰਗੀ ਸਰਕਾਰ ਦੇਣਾ ਚਾਹੁੰਦੇ ਹਾਂ, ਲੇਕਿਨ ਹੁਣ ਤੁਸੀਂ ਇਕ ਹੱਥ ਨਾਲ ਤਾੜੀ ਨਹੀਂ ਵਜਾ ਸਕਦੇ, ਉਨ੍ਹਾਂ ਨੂੰ ਵੀ ਪੰਜਾਬ ਲਈ ਇਸੇ ਤਰ੍ਹਾਂ ਦੀ ਵਚਨਬੱਧਤਾ ਦਰਸਾਉਣੀ ਚਾਹੀਦੀ ਹੈ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸੀਨੀਅਰ ਆਗੂਆਂ 'ਚ ਵਿਜੈ ਸਾਥੀ, ਸੰਤ ਸਿੰਘ ਘੱਗਾ, ਅਮਰਜੀਤ ਸਿੰਘ ਰਾਜੀਆਨਾ, ਬਲਜੀਤ ਸਿੰਘ ਵੀ ਮੌਜ਼ੂਦ ਰਹੇ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD