Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਲੋਕ ਹਿੱਤ ਅਭਿਆਨ ਦਾ ਟੀ.ਐਮ.ਸੀ 'ਚ ਰਲੇਵਾਂ - ਗਠਜੋੜ ਤੇ ਚੋਣ ਲੜਨ ਬਾਰੇ ਆਖਿਰੀ ਫੈਸਲਾ ਮਮਤਾ ਲੈਣਗੇ : ਜਗਮੀਤ ਸਿੰਘ ਬਰਾੜ

ਜਗਮੀਤ ਸਿੰਘ ਬਰਾੜ
ਜਗਮੀਤ ਸਿੰਘ ਬਰਾੜ

Web Admin

Web Admin

5 Dariya News

ਚੰਡੀਗੜ੍ਹ , 18 Dec 2016

ਪਹਿਲਾ ਪੰਜਾਬ ਲੋਕ ਹਿੱਤ ਅਭਿਆਨ ਦੇ ਸਾਰੇ ਜ਼ਿਲ੍ਹਾ ਕੋਆਰਡੀਨੇਟਰਾਂ ਤੇ ਕੋਰ ਕਮੇਟੀ ਮੈਂਬਰਾਂ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਇਕ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਤ੍ਰਿਣਮੂਲ ਕਾਂਗਰਸ 'ਚ ਰਲੇਵੇਂ ਅਤੇ ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਦੀ ਪੰਜਾਬ ਯੂਨਿਟ 'ਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ।ਮੀਟਿੰਗ ਦੌਰਾਨ ਬਰਾੜ ਨੇ ਐਲਾਨ ਕੀਤਾ ਕਿ ਟੀ.ਐਮ.ਸੀ ਆਉਂਦੇ ਦਿਨਾਂ 'ਚ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ਦਫਤਰ ਖੋਲ੍ਹੇਗੀ ਤੇ ਪਾਰਟੀ ਦੇ ਅਹੁਦੇਦਾਰਾਂ ਦੀ ਲਿਸਟ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਕਾਂਗਰਸ ਤੇ ਅਕਾਲੀ ਦਲ ਤੋਂ ਨਿਰਾਸ਼ ਕਈ ਹਮਖਿਆਲੀ ਲੋਕਾਂ ਵੱਲੋਂ ਸੰਪਰਕ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਆਪ ਨਾਲ ਗਠਜੋੜ ਦੇ ਸਟੇਟ ਬਾਰੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਅਤੇ ਉਹ ਇਸ ਮਾਮਲੇ 'ਚ ਆਪ ਆਗੂਆਂ ਦੇ ਕਈ ਬਿਆਨ ਪੜ੍ਹ ਚੁੱਕੇ ਹਨ, ਪਰ ਆਖਿਰੀ ਫੈਸਲਾ ਮਮਤਾ ਬੈਨਰਜੀ ਤੇ ਅਰਵਿੰਦ ਕੇਜਰੀਵਾਲ ਵੱਲੋਂ ਲਿਆ ਜਾਵੇਗਾ, ਕਿਉਂਕਿ ਇਹ ਗਠਜੋੜ 2019 ਲਈ ਵੀ ਭਾਈਵਾਲੀ ਦਾ ਅਧਾਰ ਬਣਾਏਗਾ।

ਉਨ੍ਹਾਂ ਨੇ ਟੀ.ਐਮ.ਸੀ ਵੱਲੋਂ ਸੀਟਾਂ ਮੰਗਣ ਨੂੰ ਲੈ ਕੇ ਅਫਵਾਹਾਂ ਉਪਰ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਬੀਤੇ ਦਿਨ ਪਟਿਆਲਾ ਵਿਖੇ ਸਮਾਰੋਹ ਦੌਰਾਨ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਮੀਡੀਆ ਦੇ ਇਕ ਵਰਗ ਨੇ ਗਲਤ ਪੇਸ਼ ਕੀਤਾ ਹੈ ਅਤੇ ਉਸਨੂੰ ਨੰਬਰਾਂ ਵਜੋਂ ਦਿਖਾਇਆ ਹੈ। ਜਦਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਕਿੰਨੀਆਂ ਸੀਟਾਂ 'ਤੇ ਅਸੀਂ ਚੋਣ ਲੜਾਂਗੇ, ਉਹ ਵੀ ਮਮਤਾ ਜੀ ਤੇ ਅਰਵਿੰਦ ਕੇਜਰੀਵਲ ਵੱਲੋਂ ਤੈਅ ਕੀਤਾ ਜਾਵੇਗਾ ਤੇ ਇਸ ਮੌਕੇ ਸੀਟਾਂ ਦੀ ਗਿਣਤੀ ਤੇ ਹੋਰ ਅਟਕਲਾਂ ਸਿਰਫ ਅਫਵਾਹਾਂ ਹਨ।ਉਥੇ ਹੀ, ਬਰਾੜ ਨੇ ਅਕਾਲੀਆਂ ਵੱਲੋਂ ਚੋਣਾਂ ਦਾ ਐਲਾਨ ਹੋਣ ਤੋਂ ਸਿਰਫ ਕੁਝ ਦਿਨ ਪਹਿਲਾਂ ਵੱਖ ਵੱਖ ਬਾਡੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਦੇ ਐਲਾਨ ਦੀ ਨਿੰਦਾ ਕਰਦਿਆਂ, ਇਸਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੱਸਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀ.ਐਮ.ਸੀ ਨਸ਼ਿਆਂ, ਕਿਸਾਨਾਂ ਵੱਲੋਂ ਖੁਦਕੁਸ਼ੀਆਂ, ਦਲਿਤਾਂ ਤੇ ਔਰਤਾਂ ਵਿਰੁੱਧ ਅੱਤਿਆਚਾਰ ਅਤੇ ਸੂਬੇ ਅੰਦਰ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਵੀ ਚੁੱਕੇਗੀ ਅਤੇ ਇਨ੍ਹਾਂ ਮੁੱਦਿਆਂ ਉਪਰ ਵਚਨਬੱਧਤਾਵਾਂ ਦੇ ਅਧਾਰ 'ਤੇ ਉਨ੍ਹਾਂ ਦਾ ਗਠਜੋੜ ਤੈਅ ਹੋਵੇਗਾ।ਜਦਕਿ ਆਪਣਾ ਨਾਂਮ ਨਾ ਦਰਸਾਏ ਜਾਣ ਦੀ ਇੱਛਾ ਨਾਲ ਟੀ.ਐਮ.ਸੀ ਪੰਜਾਬ ਦੇ ਇਕ ਸੀਨੀਅਰ ਆਗੂ ਨੇ ਇਸ਼ਾਰਾ ਕੀਤਾ ਕਿ ਜੇ ਗਠਜੋੜ ਨਹੀਂ ਹੋ ਪਾਂਦਾ ਹੈ, ਤਾਂ ਪਾਰਟੀ ਆਪਣੇ ਪੱਧਰ 'ਤੇ ਵੀ ਚੋਣ ਲੜ ਸਕਦੀ ਹੈ, ਪਰ ਆਖਿਰੀ ਫੈਸਲਾ ਆਉਂਦੇ ਦਿਨਾਂ 'ਚ ਪੰਜਾਬ ਯੂਨਿਟ ਵੱਲੋਂ ਮਮਤਾ ਬੈਨਰਜੀ ਨੂੰ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਹੀ ਲਿਆ ਜਾਵੇਗਾ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD