Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦਾ ਵਿਕਾਸ ਜਾਰੀ ਰੱਖਣ ਲਈ ਅਕਾਲੀ-ਭਾਜਪਾ ਗਠਜੋੜ ਨੂੰ ਮੁੜ ਜਿਤਾਉਣਾ ਜ਼ਰੂਰੀ- ਸ਼ਰਨਜੀਤ ਸਿੰਘ ਢਿੱਲੋਂ

ਸਾਹਨੇਵਾਲ ਵਿਖੇ ਟੋਭੇ ਵਾਲੀ ਜਗ੍ਹਾ ਸ਼ਾਨਦਾਰ 'ਡਰੀਮ ਪਾਰਕ' ਵਿੱਚ ਤਬਦੀਲ, ਪੰਜ ਏਕੜ ਰਕਬੇ ਵਿੱਚ ਉਸਾਰੀ ਪਾਰਕ ਦਾ ਸਿੰਚਾਈ ਮੰਤਰੀ ਵੱਲੋਂ ਉਦਘਾਟਨ

Web Admin

Web Admin

5 Dariya News (ਅਜੇ ਪਾਹਵਾ)

ਸਾਹਨੇਵਾਲ , 18 Dec 2016

Last updated on: Dec 18, 2016, 00:00 IST

ਸਥਾਨਕ ਸਿਵਲ ਹਸਪਤਾਲ ਦੇ ਬਿਲਕੁਲ ਸਾਹਮਣੇ ਲੰਮੇ ਸਮੇਂ ਤੋਂ ਫੈਲੇ ਹੋਏ ਬਦਬੂ ਭਰਪੂਰ ਟੋਭੇ ਵਾਲੀ ਜਗ੍ਹਾ ਨੂੰ ਸ਼ਾਨਦਾਰ 'ਡਰੀਮ ਪਾਰਕ' ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਰੀਬ 5 ਏਕੜ ਰਕਬੇ ਵਿੱਚ ਉਸਾਰੇ ਗਏ ਇਸ ਅਤਿ-ਆਧੁਨਿਕ ਪਾਰਕ ਨੂੰ ਤਿਆਰ ਕਰਨ 'ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਪਾਰਕ ਦੇ ਬਣਨ ਨਾਲ ਜਿੱਥੇ ਇਲਾਕੇ ਵਿੱਚੋਂ ਗੰਦਗੀ ਚੁੱਕੀ ਗਈ ਹੈ, ਉਥੇ ਇਹ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਸੁਨਹਿਰੀ ਮੀਲ ਪੱਥਰ ਵੀ ਸਾਬਿਤ ਹੋਵੇਗਾ। ਅੱਜ ਇਸ ਪਾਰਕ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਹਲਕਾ ਸਾਹਨੇਵਾਲ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਮਨਜੂਰ ਕਰਵਾ ਕੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ 90 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਕੱਲੇ ਸਾਹਨੇਵਾਲ ਸ਼ਹਿਰ ਦੇ ਵਿਕਾਸ ਲਈ 125 ਕਰੋੜ ਰੁਪਏ ਖਰਚੇ ਗਏ ਹਨ, ਇਥੇ ਕੀਤੇ ਵਿਕਾਸ ਕਾਰਜਾਂ ਵਿੱਚੋਂ ਇਹ 'ਡਰੀਮ ਪਾਰਕ' ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਕਿ ਮੁਕੰਮਲ ਹੋ ਚੁੱਕਾ ਹੈ। ਢਿੱਲੋਂ ਨੇ ਹਲਕੇ ਵਿੱਚ ਕੀਤੇ ਵਿਕਾਸ ਕਾਰਜਾਂ ਰੇਲਵੇ ਓਵਰਬ੍ਰਿਜ, ਸੀਵਰੇਜ਼, ਜਲ ਸਪਲਾਈ, ਤਹਿਸੀਲ ਕੰਪਲੈਕਸ ਅਤੇ ਇੰਟਰਲਾਕਿੰਗ ਟਾਇਲਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਸਾਰੇ ਕੰਮ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਉਪਲੱਬਧੀ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕਾ ਸਾਹਨੇਵਾਲ ਅਤੇ ਪੰਜਾਬ ਦੇ ਤੇਜ਼ ਗਤੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਚਾਲੂ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਤੀਜੀ ਵਾਰ ਜਿਤਾਉਣ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇੱਕ ਵਾਰ ਹੋਰ ਮੌਕਾ ਮਿਲਣ 'ਤੇ ਉਹ ਹਲਕਾ ਸਾਹਨੇਵਾਲ ਨੂੰ ਪੰਜਾਬ ਦਾ ਸਭ ਤੋਂਂ ਵੱਧ ਵਿਕਸਤ ਅਤੇ ਮਾਡਲ ਹਲਕਾ ਬਣਾ ਦੇਣਗੇ।ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਯੂਥ ਅਕਾਲੀ ਆਗੂ ਸ੍ਰ. ਸਿਮਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਰੀਬ ਤਿੰਨ ਸਾਲ ਪਹਿਲਾਂ ਇਹ ਲੋੜ ਮਹਿਸੂਸ ਕੀਤੀ ਗਈ ਸੀ ਕਿ ਸ਼ਹਿਰ ਸਾਹਨੇਵਾਲ ਵਿੱਚ ਇੱਕ ਵਧੀਆ ਪਾਰਕ ਹੋਣੀ ਚਾਹੀਦੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੀ ਇਸ ਜਗ੍ਹਾ ਨੂੰ ਚੁਣ ਕੇ ਗੰਦਗੀ ਦੂਰ ਕਰਕੇ ਇਥੇ ਸ਼ਾਨਦਾਰ 'ਡਰੀਮ ਪਾਰਕ' ਉਸਾਰਨ ਦਾ ਫੈਸਲਾ ਕੀਤਾ ਗਿਆ ਸੀ। 

ਉਨ੍ਹਾਂ ਦੱਸਿਆ ਕਿ ਇਸ ਪਾਰਕ ਨੂੰ ਸੁਪਨੇ ਨੂੰ ਹਕੀਕਤੀ ਜਾਮਾ ਪਹਿਨਾਉਣ ਵਿੱਚ ਕਈ ਧਿਰਾਂ ਨੇ ਅੜਿੱਕੇ ਵੀ ਲਗਾਏ ਪਰ ਉਨ੍ਹਾਂ ਨੇ ਪ੍ਰਮਾਤਮਾ ਦੇ ਓਟ ਆਸਰੇ ਨਾਲ ਇਸ ਨੂੰ ਨੇਪਰੇ ਚਾੜ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਹਲਕਾ ਸਾਹਨੇਵਾਲ ਵਿੱਚ ਅਜਿਹੇ ਹੋਰ ਪਾਰਕ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਪਾਰਕ ਵਿੱਚ ਫੁਹਾਰਾ, ਫਲੱਡ ਲਾਈਟਾਂ, ਪਗਡੰਡੀਆਂ ਅਤੇ ਹੋਰ ਸਾਜੋ ਸਮਾਨ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਪਾਰਕ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ੍ਹ, ਬਾਬਾ ਜਗਰੂਪ ਸਿੰਘ ਚੇਅਰਮੈਨ, ਬੀਬੀ ਪਵਨਦੀਪ ਕੌਰ ਢਿੱਲੋਂ, ਬੀਬੀ ਸਨਾਰੀਤ ਕੌਰ ਢਿੱਲੋਂ, ਹਰਦੀਪ ਸਿੰਘ, ਤਾਰਾ ਸਿੰਘ ਸੰਧੂ, ਸਰਪੰਚ ਧਰਮਜੀਤ ਸਿੰਘ ਜੰਡਿਆਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD