Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲ ਸਰਕਾਰ ਹੁਣ ਚੋਣਾਂ ਦੇ ਮੌਕੇ ਬੀਮਾ ਅਤੇ ਕਰਜਾ ਸਕੀਮਾਂ ਨਾਲ ਕਰਮਚਾਰੀਆਂ ਦਾ ਜਮੀਰ ਖਰੀਦਣ ਦੀ ਕਰ ਰਹੀ ਹੈ ਕੋਸ਼ਿਸ਼– ਆਪ

10 ਸਾਲ ਕਰਮਚਾਰੀਆਂ ਨਾਲ ਮਾੜਾ ਸਲੂਕ ਕਰਕੇ ਹੁਣ ਬਾਦਲਾਂ ਵੱਲੋਂ ਉਨਾਂ ਨੂੰ ਭਟਕਾਊ ਯੋਜਨਾਵਾਂ ਨਾਲ ਭਰਮਾਉਣ ਦੀ ਕੋਸ਼ਿਸ਼ - ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਅੰਮ੍ਰਿਤਸਰ , 19 Dec 2016

Last updated on: Dec 19, 2016, 00:00 IST

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬਾਦਲ ਸਰਕਾਰ ਹੁਣ ਚੋਣਾਂ ਦੇ ਮੌਕੇ ਬੀਮਾ ਅਤੇ ਕਰਜਾ ਸਕੀਮਾਂ ਨਾਲ ਕਰਮਚਾਰੀਆਂ ਦਾ ਜਮੀਰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪਿਛਲੇ ਪੌਣੇ 10 ਸਾਲ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੋਂ ਲੈ ਕੇ ਸੈਕਟੀਏਟ ਤੱਕ ਗੁਹਾਰ ਲਗਾਉਂਦੇ ਰਹੇ ਪ੍ਰੰਤੂ ਬਾਦਲ ਸਰਕਾਰ ਸੁੱਤੀ ਰਹੀ। ਸਰਕਾਰ ਨੂੰ ਜਗਾਉਣ ਲਈ ਜਦ ਕਰਮਚਾਰੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੁੰਦੇ ਤਾਂ ਬਾਦਲ ਸਰਕਾਰ ਪੁਲਿਸ ਦੀਆਂ ਡਾਂਗਾਂ ਨਾਲ ਉਨਾਂ ਦੀ ਆਵਾਜ ਦਬਾਉਣ ਦੀ ਕੋਸ਼ਿਸ਼ ਕਰਦੀ ਰਹੀ।ਆਮ ਆਦਮੀ ਪਾਰਟੀ (ਆਪ) ਦੇ ਲੀਗਲ ਸੈਲ ਦੇ ਮੁਖੀ ਅਤੇ ਮਜੀਠਾ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਵਾਲ ਕੀਤਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਸ ਸਮੇਂ ਕਿੱਥੇ ਸਨ, ਜਦੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਤਨਖਾਹਾਂ ਅਤੇ ਸੇਵਾਮੁਕਤ ਹੋਣ ਮਗਰੋਂ ਮਿਲਣ ਵਾਲਾ ਬਕਾਇਆ ਕਈ-ਕਈ ਮਹੀਨੇ ਬਿਨਾਂ ਕਿਸੇ ਕਾਰਨ ਤੋਂ ਰੋਕ ਕੇ ਰੱਖਿਆ।ਉਨਾਂ ਕਿਹਾ ਕਿ ਬਾਦਲ ਉਸ ਸਮੇਂ ਕਿੱਥੇ ਸਨ, ਜਦੋਂ ਕੱਚੇ ਕਰਮਚਾਰੀਆਂ ਵੱਲੋਂ ਉਨਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਲਈ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਅਤੇ ਪੁਲਿਸ ਵੱਲੋਂ ਉਨਾਂ ਉਤੇ ਡਾਂਗਾਂ ਵਰਾਈਆਂ ਗਈਆਂ ਅਤੇ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ ਸੀ।ਉਨਾਂ ਕਿਹਾ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਲਈ 15 ਲੱਖ ਰੁਪਏ, ਹਵਾਈ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਨੂੰ 25 ਲੱਖ ਰੁਪਏ ਅਤੇ ਹਾਦਸੇ ਵਿੱਚ ਅਪੰਗ ਹੋਣ ਵਾਲੇ ਵਿਅਕਤੀ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦੀ ਗੱਲ ਫਿਰ ਦੋਹਰਾ ਕੇ ਬਾਦਲਾਂ ਵੱਲੋਂ ਲੋਕਾਂ ਅਤੇ ਖਾਸਕਰ ਕਰਮਚਾਰੀਆਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸੇ ਤਰਾਂ ਕਰਮਚਾਰੀਆਂ ਨੂੰ ਹਾਊਸ ਲੋਨ 9.4%, ਕਾਰ ਲੋਨ 9.75% ਅਤੇ ਗੋਲਡ ਲੋਨ 11.2% ਦੀ ਵਿਆਜ ਦਰ ਉਤੇ ਦੇਣ ਦਾ ਵਾਅਦਾ ਕੀਤਾ ਗਿਆ ਹੈ, ਇਸ ਤਰਾਂ ਲਗਦਾ ਹੈ ਜਿਵੇਂ ਕਿ ਬਾਦਲਾਂ ਵੱਲੋਂ ਕਰਮਚਾਰੀਆਂ ਨੂੰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਪਰ ਬਾਦਲਾਂ ਦੀਆਂ ਇਨਾਂ ਚਲਾਕੀਆਂ ਤੋਂ ਕਰਮਚਾਰੀ ਚੰਗੀ ਤਰਾਂ ਜਾਣੂ ਹਨ ਅਤੇ ਉਨਾਂ ਨੂੰ ਪਤਾ ਹੈ ਕਿ ਬਾਦਲਾਂ ਵੱਲੋਂ ਇਹ ਚੋਣਾਂ ਨੇੜੇ ਆਉਣ ਕਰਕੇ ਕੀਤਾ ਜਾ ਰਿਹਾ ਹੈ।ਸ਼ੇਰਗਿੱਲ ਨੇ ਕਿਹਾ ਕਿ ਸਟੇਟ ਬੈਂਕ ਆਫ ਇੰਡੀਆ, ਜਿਸਨੇ ਪੰਜਾਬ ਸਰਕਾਰ ਨਾਲ ਸਮਝੌਤਾ ਕੀਤਾ ਹੋਇਆ ਹੈ, ਉਸ ਵੱਲੋਂ ਪਹਿਲਾਂ ਹੀ ਘੱਟ ਦਰਾਂ ਉਤੇ ਵਿਆਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰੀ ਕਰਮਚਾਰੀਆਂ ਨੂੰ ਪ੍ਰੋਸੈਸਿੰਗ ਫੀਸ ਤੋਂ ਵੀ ਛੋਟ ਹੈ। ਉਨਾਂ ਕਿਹਾ ਕਿ ਐਸਬੀਆਈ 9.15 ਤੋਂ 9.35 ਫੀਸਦੀ ਵਿਆਜ ਦਰ ਉਤੇ ਘਰ ਅਤੇ ਕਾਰਾਂ ਲਈ ਕਰਜੇ ਆਨਲਾਈਨ ਆਫਰ ਕਰ ਰਿਹਾ ਹੈ ਅਤੇ ਮਹਿਲਾ ਕਰਮਚਾਰੀਆਂ ਨੂੰ 0.5 ਫੀਸਦੀ ਵਾਧੂ ਛੋਟ ਹੈ। ਇਸੇ ਤਰਾਂ ਸਟੇਟ ਬੈਂਕ ਆਫ ਇੰਡੀਆ ਵੱਲੋਂ ਆਪਣੇ 1.5 ਕਰੋੜ ਖਾਤਾ ਧਾਰਕਾਂ ਨੂੰ ਨਿਜੀ ਦੁਰਘਟਨਾ ਅਤੇ ਅਪੰਗਤਾ ਬੀਮਾ ਯੋਜਨਾਵਾਂ ਅਧੀਨ ਲਿਆਂਦਾ ਗਿਆ ਹੈ। ਜਿਆਦਾਤਰ ਸਰਕਾਰੀ ਕਰਮਚਾਰੀ ਪਹਿਲਾਂ ਹੀ ਇਨਾਂ ਯੋਜਨਾਵਾਂ ਦਾ ਐਸਬੀਆਈ ਜਾਂ ਹੋਰਨਾਂ ਬੈਕਾਂ ਤੋਂ ਫਾਇਦਾ ਚੁੱਕ ਰਹੇ ਹਨ।ਸ਼ੇਰਗਿੱਲ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੀ ਗਈ ਸਰਕਾਰੀ ਖਜਾਨੇ ਦੀ ਲੁੱਟ ਨੂੰ ਪੰਜਾਬ ਦੇ ਲੋਕ ਚੰਗੀ ਤਰਾਂ ਜਾਣਦੇ ਹਨ ਅਤੇ ਬਾਦਲਾਂ ਨੇ ਸੂਬੇ ਦਾ ਖਜਾਨਾ ਲਗਭਗ ਖਾਲੀ ਕਰ ਦਿੱਤਾ ਹੈ।  

ਉਨਾਂ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਜਾ ਰਹੇ ਨਵੇਂ ਵਾਅਦੇ ਅਤੇ ਨਵੀਂਆਂ ਵਿੱਤੀ ਯੋਜਨਾਵਾਂ ਕੁੱਝ ਵੀ ਨਹੀਂ ਹਨ, ਬਲਕਿ ਇਹ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖ ਕੇ ਬੌਖਲਾਏ ਬਾਦਲਾਂ ਦੁਆਰਾ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਹੈ, ਜਦਕਿ ਵੋਟਰਾਂ ਨੇ 2017 ਦੀਆਂ ਚੋਣਾਂ ਵਿੱਚ ਬਾਦਲਾਂ ਨੂੰ ਸੱਤਾ ਤੋਂ ਬਾਹਰ ਕਰਨ ਦਾ ਪੱਕਾ ਮਨ ਬਣਾਇਆ ਹੋਇਆ ਹੈ।ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਹ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਐਡਹਾਕ, ਅਸਥਾਈ ਜਾਂ ਠੇਕੇ ਉਤੇ ਕਰਮਚਾਰੀ ਨਹੀਂ ਰੱਖੇ ਜਾਣਗੇ, ਬਲਕਿ ਸਰਕਾਰੀ ਵਿਭਾਗਾਂ ਵਿੱਚ ਰੈਗੂਲਰ ਭਰਤੀ ਕੀਤੀ ਜਾਵੇਗੀ।ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੇਵਾਮੁਕਤ ਹੋਏ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰੇਗੀ, ਜਿਹੜੀ ਕਿ 1 ਜਨਵਰੀ 2004 ਨੂੰ ਬੰਦ ਕਰ ਦਿੱਤੀ ਗਈ ਸੀ।ਸ਼ੇਰਗਿੱਲ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਅਧੀਨ ਸੂਬੇ ਦੇ ਵੱਖ-ਵੱਖ 46 ਵਿਭਾਗਾਂ ਦੇ 1,15,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ, ਇਨਾਂ ਵਿੱਚ ਲਗਭਗ 20 ਹਜਾਰ ਪੰਜਾਬ ਪੁਲਿਸ ਦੇ ਸੇਵਾਮੁਕਤ ਕਰਮਚਾਰੀ ਹੋਣਗੇ। 

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD