Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਮੰਡੀ ਬੋਰਡ ਵੱਲੋਂ 3698 ਕਰੋੜ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ , ਚੌੜਾ ਅਤੇ ਮਜਬੂਤ ਕੀਤਾ : ਤੇਜਿੰਦਰ ਪਾਲ ਸਿੰਘ ਸਿੱਧੂ

ਸੜਕ ਦੇ ਬਣਨ ਨਾਲ ਲਾਂਡਰਾਂ ਟੀ ਪੁਆਇੰਟ ਤੇ ਹੋਵੇਗੀ ਆਵਾਜਾਈ ਸੁਖਾਲੀ : ਬੀਬੀ ਪਰਮਜੀਤ ਕੌਰ ਲਾਂਡਰਾਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Dec 2016

Last updated on: Dec 19, 2016, 00:00 IST

ਪੰਜਾਬ ਮੰਡੀ ਬੋਰਡ ਵੱਲੋਂ ਰਾਜ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਦੀਆ ਸਹੂਲਤਾਂ ਪ੍ਰਦਾਨ ਕਰਨ ਲਈ  3698 ਕਰੋੜ ਰੁਪਏ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ , ਚੌੜਾ ਅਤੇ ਮਜਬੂਤ ਕੀਤਾ ਗਿਆ ਹੈ। ਇਨਾਂਹ ਵਿੱਚੋਂ 32268 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਸੜਕਾਂ  ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ  ਹੈ। ਜਿਹੜਾ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਕੱਤਰ ਮੰਡੀ ਬੋਰਡ ਪੰਜਾਬ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਨੇੜਲੇ ਪਿੰਡ ਲਾਂਡਰਾਂ ਵਿਖੇ 24 ਲੱਖ 12 ਹਜਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ।ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਰਾਜ ਵਿੱਚ 61436 ਕਿਲੋਮੀਟਰ ਲਿੰਕ ਸੜਕਾਂ ਅਤੇ 1836 ਮੰਡੀਆ ਅਤੇ ਖਰੀਦ ਕੇਂਦਰਾਂ ਦੀ ਸਾਂਭਸੰਭਾਲ ਕਰਦਾ ਹੈ। ਉਨਾਂ੍ਹ ਦੱਸਿਆ ਕਿ ਰਾਜ ਵਿੱਚ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 1347 ਕਿਲੋਮੀਟਰ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਚੌੜਾ ਅਤੇ ਮਜਬੂਤ ਕਰਨ ਲਈ 867.85 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀਆ ਦੀ ਨਵੀ ਉਸਾਰੀ ਅਪਗਰੇਡੇਸ਼ਨ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਿਛਲੇ  ਪੰਜ ਸਾਲਾਂ ਦੌਰਾਨ 379.73 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਮੰਡੀਆ ਦੀ ਕਾਇਆ ਕਲਪ ਕੀਤੀ ਗਈ ਹੈ। 

ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਕਣਕ, ਝੋਨੇ ਤੋਂ ਹੱਟ ਕੇ ਮੱਕੀ ਦੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਰਾਜ ਵਿੱਚ 19.40 ਕਰੋੜ ਰੁਪਏ ਦੀ ਲਾਗਤ ਵਾਲੇ ਮੱਕੀ ਸੁਕਾਉਣ ਦੇ ਅਧੁਨਿਕ ਪਲਾਂਟ ਲਗਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਭਾਅ ਮਿਲ ਸਕਣ ਅਤੇ ਮੱਕੀ ਦੀ ਫਸਲ ਮੁਨਾਫੇਦਾਰ ਸਾਬਤ ਹੋ ਸਕੇ।ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਲਾਂਡਰਾਂ ਵਿਖੇ ਬਣਨ ਵਾਲੀ ਸੜਕ ਨਾਲ ਲਾਂਡਰਾਂ ਟੀ-ਪੁਆਇੰਟ ਤੇ ਆਵਾਜਾਈ ਸੁਖਾਲੀ ਹੋਵੇਗੀ ਅਤੇ ਲਾਂਡਰਾਂ ਤੋਂ ਖਰੜ ਜਾਣ ਲਈ ਅਤੇ ਖਰੜ ਤੋਂ ਮੋਹਾਲੀ ਆਉਣ ਵਾਲੇ ਵਾਹਨ ਇਸ ਸੜਕ ਰਾਹੀਂ ਆ ਜਾ ਸਕਣਗੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਸੜਕ ਇੱਕ ਬਾਈਪਾਸ ਦਾ ਕੰਮ ਕਰੇਗੀ। ਇਸ ਮੌਕੇ ਚੇਅਰਮੈਨ ਬਲਾਕ ਸਮੰਤੀ ਖਰੜ ਰੇਸਮ ਸਿੰਘ ਬੈਰੋਪੁਰ, ਐਸ.ਸੀ. ਮੰਡੀ ਬੋਰਡ ਟੀ.ਐਲ. ਗਰਗ, ਐਕਸੀਅਨ ਇੰਦਰਜੀਤ ਸਿੰਘ ਬਰਾੜ, ਐਸ.ਡੀ.ਓ ਗੁਰਮੀਤ ਸਿੰਘ, ਸਰਪੰਚ ਗੁਲਜਾਰ ਸਿੰਘ ਔਜਲਾ, ਸਾਬਕਾ ਸਰਪੰਚ ਸੁੰਦਰ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਕੱਤਰ ਮੰਡੀ ਬੋਰਡ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੂੰ ਵਿਸ਼ੇਸ ਤੋਰ ਤੇ ਸਨਮਾਨਿਤ ਵੀ ਕੀਤਾ।

 

Tags: Tajinder Pal Singh Sidhu , Paramjit Kaur Landran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD