Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਐਸ.ਏ.ਐਸ.ਨਗਰ ਦੀ ਸੁੰਦਰਤਾ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਦੀ ਸੁਦੰਰਤਾ ਵੱਲ ਵੀ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ : ਕੁਲਵੰਤ ਸਿੰਘ

ਸੋਹਾਣਾ ਵਿਖੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ, ਪਹਿਲੇ ਪੜਾਅ ਤਹਿਤ 636 ਸਟਰੀਟ ਲਾਈਟਾਂ ਕੀਤੀਆਂ ਚਾਲੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Dec 2016

ਐਸ.ਏ.ਐਸ.ਨਗਰ  ਦੀ ਸੁੰਦਰਤਾ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ । ਜਿਥੇ ਐਸ.ਏ.ਐਸ.ਨਗਰ ਵਿਖੇ ਏਅਰ ਪੋਰਟ ਸਮੇਤ ਹੋਰ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖਰਚ ਕਰਕੇ ਇਸ  ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਗਿਆ ਹੈ ਉਥੇ ਹੀ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਅਤੇ ਸੁਦੰਰਤਾ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ  ਮੇਅਰ ਕੁਲਵੰਤ ਸਿੰਘ ਨੇ ਸੋਹਾਣਾ ਵਿਖੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਤਹਿਤ ਸੋਹਾਣਾ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ 636 ਸਟਰੀਟ ਲਾਈਟਾਂ ਚਾਲੂ ਕੀਤੀਆਂ ਗਈਆਂ ਹਨ। ਇਸ ਦੇ ਨਾਲ-ਨਾਲ ਜ਼ਿਲ੍ਹੇ ਦੇ ਹੋਰ ਪਿੰਡਾਂ ਲਈ ਵੀ ਸੜਕਾਂ, ਸਕੂਲਾਂ , ਕੰਮਿਊਨਿਟੀ ਸੈਂਟਰਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਕਰੋੜਾਂ  ਰੁਪਏ ਖਰਚ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਸੋਹਾਣਾ ਦੇ ਵਿਕਾਸ ਕਾਰਜਾਂ ਲਈ 01 ਕਰੋੜ ਰੁਪਏ ਪਾਸ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ  ਪਿੰਡ ਕੁੰਭੜਾ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਵਾਟਰਸਪਲਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ 01 ਕਰੋੜ ਰੁਪਏ ਦੀ ਲਾਗਤ ਨਾਲ ਇਸ ਪਿੰਡ ਦੀ ਫਿਰਨੀ ਅਤੇ 15 ਲੱਖ ਰੁਪਏ ਨਾਲ ਸਕੂਲ ਦੀ ਇਮਾਰਤ ਬਣਾਈ ਜਾ ਰਹੀ ਹੈ।  ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪਿੰਡ ਦੀ ਸਾਫ਼ ਸਫਾਈ ਵੱਲ ਵਿਸ਼ੇਸ ਧਿਆਨ ਦੇਣ । ਉਨ੍ਹਾਂ ਕਿਹਾ ਕਿ ਅਗਲੇ 3-4 ਸਾਲਾਂ ਵਿੱਚ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕਰਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਸੋਹਾਣਾ ਵਿਖੇ ਕੰਮਿਊਨਿਟੀ ਸੈਂਟਰ ਵੀ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ ਧੀਮਾਨ, ਐਸ.ਸੀ ਨਗਰ ਨਿਗਮ ਸ੍ਰੀ ਨਰੇਸ ਬੱਤਾ, ਕਾਰਜਕਾਰੀ ਇੰਜੀ: ਸ੍ਰੀ ਮੁਕੇਸ ਗਰਗ, ਸ੍ਰੀ ਅਸ਼ਵਨੀ ਸੰਭਾਲਕੀ, ਐਮ.ਸੀ ਪਰਮਿੰਦਰ ਸਿੰਘ ਸੋਹਾਣਾ, ਸ੍ਰੀ ਫੁਲਰਾਜ, ਸ੍ਰੀ ਆਰ.ਪੀ. ਸ਼ਰਮਾ, ਸ੍ਰ: ਜਸਪਾਲ ਸਿੰਘ ਮਟੌਰ, ਸ੍ਰੀ ਰਵਿੰਦਰ ਸਿੰਘ ਕੁੰਭੜਾ, ਸ੍ਰੀਮਤੀ ਗੁਰਮੀਤ ਕੌਰ, ਸ੍ਰ: ਸਰਬਜੀਤ ਸਿੰਘ, ਸ੍ਰ: ਅਜੀਤ ਸਿੰਘ ਸੋਹਾਣਾ, ਸ੍ਰ: ਸੁਰਿੰਦਰ ਸਿੰਘ, ਸ੍ਰੀਮਤੀ ਕਮਲਜੀਤ ਕੌਰ  ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: KULWANT SINGH MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD