Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਿੰਡ ਨੰਗਲ ਫੈਜ਼ਗੜ੍ਹ ਅਤੇ ਗੱਬੇ ਮਾਜਰਾ ਵਿਚ ਪੀਣ ਵਾਲੇ ਸਾਫ ਪਾਣੀ ਦੀ ਰੋਜ਼ਾਨਾ 10 ਘੰਟੇ ਸਪਲਾਈ ਦਿੱਤੀ ਜਾਵੇਗੀ : ਬੀਬੀ ਬਡਾਲੀ

ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ ਨੇ ਪਿੰਡ ਨੰਗਲ ਫੈਜ਼ਗੜ੍ਹ ਵਿਖੇ ਨਵੀਂ ਜਲ ਸਪਲਾਈ ਯੋਜਨਾ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਕੁਰਾਲੀ , 20 Dec 2016

Last updated on: Dec 20, 2016, 00:00 IST

ਪਿੰਡ ਨੰਗਲ ਫੈਜ਼ਗੜ੍ਹ ਅਤੇ ਗੱਬੇ ਮਾਜਰਾ ਵਿਖੇ ਘਰਾਂ ਵਿਚ 100 ਫੀਸਦੀ ਪਾਣੀ ਦੇ ਮੀਟਰ ਅਤੇ ਕੂਨੈਕਸ਼ਨ ਦਿੱਤੇ ਜਾਣਗੇ ਅਤੇ ਪਿੰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਰੋਜ਼ਾਨਾ10 ਘੰਟੇ ਦਿੱਤੀ ਜਾਵੇਗੀ। ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਜੱਥੇਦਾਰ ਸ. ਉਜਾਗਰ ਸਿੰਘ ਬਡਾਲੀ ਹਲਕਾ ਇੰਚਾਰਜ ਖਰੜ੍ਹ ਦੀ ਮੌਜੂਦਗੀ ਵਿਚ ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੀਬੀ ਪਰਮਜੀਤ ਕੌਰ ਬਡਾਲੀ ਨੇ  ਖਰੜ ਬਲਾਕ  ਦੇ ਪਿੰਡ ਨੰਗਲ ਫੈਜ਼ਗੜ੍ਹ ਵਿਖੇ ਨਵੀਂ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣ ਉਪਰੰਤ ਇਸ ਮੌਕੇ ਕਰਵਾਏ ਗਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਬੀਬੀ ਬਡਾਲੀ ਨੇ ਦੱਸਿਆ ਕਿ ਪਿੰਡ ਨੰਗਲ ਫੈਜ਼ਗੜ੍ਹ ਅਤੇ ਗੱਬੇ ਮਾਜਰਾ ਵਿਖੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ 8 ਇੰਚ ਡਾਇਆ ਦੇ 300 ਮੀਟਰ ਡੂੰਘਾ ਇੱਕ ਨੰਬਰ ਟਿਊਬਵੈਲ ਲਗਾਇਆ ਜਾਣਾ ਹੈ ਅਤੇ ਪਿੰਡ ਵਿੱਚ 25000 ਲੀਟਰ ਸਮਰੱਥਾ ਦੀ ਟੈਂਕੀ ਵੀ ਉਸਾਰੀ ਜਾ ਰਹੀ ਹੈ। ਇਸ ਪਿੰਡ ਲਈ ਵਿਸ਼ਵ ਬੈਂਕ ਪ੍ਰੋਜੈਕਟ ਤਹਿਤ ਕੋਪੋਨੈਂਟ-1ਏ ਅਧੀਨ 52.31 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨਾ੍ਹਂ ਦੱਸਿਆ ਕਿ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਗਾਈਡ ਲਾਈਨਜ਼ ਅਨੁਸਾਰ ਵਿਸ਼ਵ ਬੈਂਕ ਪ੍ਰੋਜੈਕਟ ਅਧੀਨ ਕੁੱਲ 0.99 ਲੱਖ ਰੁਪਏ ਲਾਭਪਾਤਰੀ ਹਿੱਸਾ ਪਿੰਡ ਵਾਸੀਆਂ ਵੱਲੋਂ ਪਾਇਆ ਗਿਆ। ਇਹ ਟਿਊਬਵੈਲ ਲੱਗਣ ਨਾਲ ਪਿੰਡ ਫੈਜ਼ਗੜ੍ਹ ਅਤੇ ਗੱਬੇ ਮਾਜਰਾ ਵਿਚ ਪੀਣ ਵਾਲੇ ਪਾਣੀ ਦੀ ਘਾਟ ਖਤਮ ਹੋ ਜਾਵੇਗੀ ਅਤੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਪਾਣੀ ਪੂਰੀ ਮਾਤਰਾ ਵਿਚ ਮਿਲੇਗਾ।ਇਸ ਮੌਕੇ ਯੂਥ ਅਕਾਲੀ ਆਗੂ ਸ. ਸਾਹਿਬ ਸਿੰਘ ਬਡਾਲੀ, ਮੈਂਬਰ ਐਸ.ਜੀ.ਪੀ.ਸੀ ਸ਼ ਚਰਨਜੀਤ ਸਿੰਘ ਕਾਲੇਵਾਲ, ਉਪ ਮੰਡਲ ਇੰਜੀਨੀਅਰ ਸ਼ ਗੁਰਪ੍ਰੀਤ ਸਿੰਘ, ਜੇ ਈ ਸ੍ਰੀ ਸਰਬਜੀਤ ਸਿੰਘ, ਸ਼ ਗੁਲਜਾਰ ਸਿੰਘ , ਸਰਪੰਚ ਸ਼ ਬਲਵਿੰਦਰ ਸਿੰਘ ਅਤੇ ਸਰਪੰਚ ਸ਼ ਅਮਨਦੀਪ ਸਿੰਘ  ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਮੌਜੂਦ ਸਨ।

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD