Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਗਾਮੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਪੰਜਾਬ 'ਚ ਖਾਤਾ ਤੱਕ ਨਹੀਂ ਖੁੱਲੇਗਾ : ਹਰਸਿਮਰਤ ਕੌਰ ਬਾਦਲ

ਆਪ ਅਤੇ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਵਿਧਾਨ ਸਭਾ ਚੋਣਾਂ 2017 'ਚ ਅਕਾਲੀ-ਭਾਜਪਾ ਗਠਜੋੜ ਦੀ ਭਾਰੀ ਬਹੁਮਤ ਨਾਲ ਹੋਵੇਗੀ ਜਿੱਤ

Web Admin

Web Admin

5 Dariya News

ਮਾਨਸਾ/ਝਨੀਰ/ ਸਰਦੂਲਗੜ੍ਹ , 20 Dec 2016

Last updated on: Dec 20, 2016, 00:00 IST

ਪੰਜਾਬ ਅੰਦਰ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਖਾਤਾ ਤੱਕ ਨਹੀ ਖੁੱਲੇਗਾ, ਕਿਉਂਕਿ ਆਮ ਆਦਮੀ ਪਾਰਟੀ ਝੂਠ ਦੀ ਬੁਨਿਆਦ 'ਤੇ ਖੜ੍ਹੀ ਹੈ ਅਤੇ ਕਾਂਗਰਸ ਦਾ ਪੰਜਾਬ ਵਿੱਚ ਪਹਿਲਾਂ ਤੋਂ ਹੀ ਕੋਈ ਆਧਾਰ ਨਹੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਮਲਕਪੁਰ ਖਿਆਲਾਂ , ਝੂਨੀਰ ਅਤੇ ਸਰਦੂਲਗੜ੍ਹ ਵਿਖੇ ਨੰਨੀ ਛਾਂ ਸਕੀਮ ਤਹਿਤ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਮੌਕੇ ਲੋਕਾਂ ਦੇ ਭਰਵੇ ਇਕੱਠ ਨੂੰ ਸੰਬੋਧਨ  ਕਰਦਿਆਂ ਕੀਤਾ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਜਿੰਨੇ ਵਿਕਾਸ ਕਾਰਜ ਅਤੇ ਸਕੀਮਾਂ ਸ਼੍ਰੋਮ੍ਹਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਲਾਗੂ ਕੀਤੀਆਂ ਹਨ ਇੰਨੀਆਂ ਕਦੇ ਵੀ ਕਿਸੇ ਹੋਰ ਸਰਕਾਰ ਵੇਲੇ ਨਾ ਤਾਂ ਬਣੀਆਂ ਅਤੇ ਨਾ ਹੀ ਲਾਗੂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ 'ਤੇ ਜੇਕਰ ਕੋਈ ਰਾਜਸੀ ਪਾਰਟੀ ਪਹਿਰਾ ਦੇ ਸਕਦੀ ਹੈ ਤਾਂ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ-ਭਾਜਪਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਉਜੱਵਲ ਸਕੀਮ ਦੇ ਤਹਿਤ 9 ਲੱਖ ਤੋਂ ਵਧੇਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮੁਫਤ ਗੈਸ ਕਿੱਟਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ। ਉਨ੍ਹਾਂ ਕੇਂਦਰ ਵੱਲੋਂ ਨੋਟਬੰਦੀ ਸਬੰਧੀ ਕੀਤੇ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਫੈਸਲਾ ਨੇੜ ਭਵਿੱਖ ਵਿੱਚ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ।

ਆਪਣੇ ਅੱਜ ਦੇ ਦੌਰੇ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਨੰਨੀ ਛਾਂ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਮਲਕਪੁਰ ਖਿਆਲਾਂ,  ਬਲਾਕ ਝੂਨੀਰ ਅਤੇ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਕੁੱਲ 648 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਜਿਸ ਵਿੱਚੋਂ ਮਾਨਸਾ ਲਈ 155 ਅਤੇ ਪਿੰਡ ਝੂਨੀਰ ਲਈ 352 ਅਤੇ ਸਰਦੂਲਗੜ੍ਹ ਵਿਖੇ 141 ਲੜਕੀਆਂ ਨੂੰ ਸਿਲਾਈ  ਮਸ਼ੀਨਾਂ ਭੇਂਟ ਕੀਤੀਆ। ਉਨ੍ਹਾਂ ਪ੍ਰੋਗਰਾਮ ਮੌਕੇ ਲੜਕੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਜ਼ਿਲਿਆਂ ਵਿੱਚ ਇਸ ਮੁਹਿੰਮ ਤਹਿਤ ਸਿਲਾਈ ਕਢਾਈ ਸੈਂਟਰ ਸਥਾਪਤ ਕੀਤੇ ਗਏ ਹਨ ਤਾਂ ਜੋ ਲੜਕੀਆਂ ਸਵੈ ਰੁਜ਼ਗਾਰ ਦੇ ਸਮਰੱਥ ਹੋ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਰਾਹੀਂ 9 ਹਜ਼ਾਰ ਤੋਂ ਵੱਧ ਲੋੜਵੰਦ ਲੜਕੀਆਂ ਸਿਖਲਾਈ ਹਾਸਲ ਕਰਕੇ ਆਪਣੇ ਪੈਰਾਂ 'ਤੇ ਖੜ੍ਹਨ ਦੇ ਸਮਰੱਥ ਬਣ ਗਈਆਂ ਹਨ । ਉਨ੍ਹਾਂ ਕਿਹਾ ਕਿ ਸਮਾਜ ਅੰਦਰ ਦਹੇਜ਼ ਲੈਣ ਅਤੇ ਦੇਣ ਵਰਗੀ ਮਾੜੀ ਸਮਾਜਿਕ ਬੁਰਾਈ ਦਾ ਡਟਵਾਂ ਵਿਰੋਧ ਕਰਨ ਲਈ ਹਰੇਕ ਲੜਕੀ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।

ਪ੍ਰੋਗਰਾਮ ਦੌਰਾਨ ਮੈਂਬਰ ਰਾਜ ਸਭਾ  ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਅੰਦਰ ਲਾਮਿਸਾਲ ਵਿਕਾਸ ਕਰਵਾਇਆ ਹੈ ਜਿਸਨੂੰ ਪੰਜਾਬ ਦੇ ਲੋਕ ਬਾਖੂਬੀ ਢੰਗ ਨਾਲ ਜਾਣਦੇ ਹਨ। ਉਨ੍ਹਾਂ ਕਿਹਾ ਸਿੱਖਿਆ, ਸੜਕਾਂ, ਪਾਣੀ, ਸੀਵਰੇਜ਼ ਅਤੇ ਲੋਕ ਭਲਾਈ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਹਰੇਕ ਫੈਸਲਾ ਕਰਨਾ ਅਕਾਲੀ ਭਾਜਪਾ ਸਰਕਾਰ ਦਾ ਮੁੱਖ ਏਜੰਡਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ .ਪਰਕਾਸ ਸਿੰਘ ਬਾਦਲ ਨੂੰ ਵਿਕਾਸ ਦੇ ਮਸੀਹਾ ਦੱਸਦਿਆਂ ਕਿਹਾ ਕਿ ਜਿੰਨੀ ਚਿੰਤਾ ਸ. ਬਾਦਲ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਹੈ ਸਾਇਦ ਹੀ ਕਿਸੇ ਹੋਰ ਸਿਆਸੀ ਪਾਰਟੀ ਨੂੰ ਹੋਵੇ।ਇਸ ਮੌਕੇ ਵਿਧਾਇਕ ਮਾਨਸਾ ਪ੍ਰੇਮ ਕੁਮਾਰ ਮਿੱਤਲ, ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਨੱਕਈ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਹਲਕਾ ਇੰਚਾਰਜ ਦਿਲਰਾਜ ਸਿੰਘ ਭੂੰਦੜ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸੁਖਦੇਵ ਸਿੰਘ ਚੰਨੇਵਾਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਗੁਰਮੇਲ ਸਿੰਘ ਫਫੜੇ ਭਾਈ ਕੇ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ ਬਲਬੀਰ ਕੌਰ, ਮੈਂਬਰ ਐਸ.ਜੀ.ਪੀ.ਸੀ ਗੁਰਪ੍ਰੀਤ ਕੌਰ ਝਿੱਬਰ, ਏ.ਡੀ.ਸੀ ਵਿਕਾਸ ਹਰਿੰਦਰ ਸਿੰਘ ਸਰਾਂ, ਅਨਮੋਲਪ੍ਰੀਤ ਸਿੰਘ ਪੀ.ਏ ਟੂ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ, ਨਿਰਪਿੰਦਰ ਸਿੰਘ, ਅਮਨਪ੍ਰੀਤ ਕੌਰ ਔਲਖ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD