Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਾਪਰਟੀ ਕਾਰੋਬਾਰੀਆਂ, ਡਿਪੋ ਹੋਲਡਰਾਂ ਨੇ ਪਰਨੀਤ ਕੌਰ ਨਾਲ ਕੀਤੀ ਮੁਲਾਕਾਤ

ਬਾਦਲਾਂ, ਮਜੀਠੀਆਂ 'ਤੇ ਧੋਖੇ ਦਾ ਦੋਸ਼ ਲਗਾਇਆ

Web Admin

Web Admin

5 Dariya News

ਪਟਿਆਲਾ , 21 Dec 2016

Last updated on: Dec 21, 2016, 00:00 IST

ਪੰਜਾਬ ਦੇ ਪ੍ਰਾਪਰਟੀ ਕਾਰੋਬਾਰੀਆਂ ਦੇ ਇਕ ਵਫਦ ਨੇ ਮਜੀਠੀਆਂ ਤੇ ਬਾਦਲਾਂ ਉਪਰ ਉਨ੍ਹਾਂ ਨਾਲ ਧੋਖਾ ਕਰਨ ਤੇ ਉਨ੍ਹਾਂ ਨੂੰ ਲੁੱਟਣ ਦਾ ਦੋਸ਼ ਲਗਾਉਂਦੇ ਹੋਏ, ਮੰਗਲਵਾਰ ਨੂੰ ਪਟਿਆਲਾ ਤੋਂ ਵਿਧਾਇਕ ਮਹਾਰਾਣੀ ਪਰਨੀਤ ਕੌਰ ਨਾਲ ਮਿੱਲ ਕੇ ਰਿਅਲ ਅਸਟੇਟ ਖੇਤਰ ਨੂੰ ਮੁੜ ਖੜ੍ਹਾ ਕਰਨ ਲਈ ਕਲੋਨੀਆਂ ਨੂੰ ਰੇਗੁਲਰ ਕਰਨ ਦਾ ਭਰੋਸਾ ਮੰਗਿਆ, ਜਿਹੜਾ ਵਾਅਦਾ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ।ਇਸ ਮੌਕੇ ਪ੍ਰਾਪਰਟੀ ਕਾਰੋਬਾਰੀਆਂ ਤੋਂ ਇਲਾਵਾ, ਸੂਬੇ ਦੇ ਡਿਪੋ ਹੋਲਡਰਾਂ ਦੇ ਇਕ ਵਫਦ ਨੇ ਵੀ ਪਰਨੀਤ ਨਾਲ ਮੁਲਕਾਤ ਕਰਕੇ ਉਨ੍ਹਾਂ ਦਾ ਧਿਆਨ ਬਾਦਲ ਸਰਕਾਰ ਦੌਰਾਨ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੱਲ ਖਿੱਚਿਆ ਤੇ ਕਾਂਗਰਸ ਦੇ ਸੂਬੇ ਦੀ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਉਣ ਵਾਸਤੇ ਉਚਿਤ ਕਦਮ ਚੁੱਕਣ ਦੀ ਅਪੀਲ ਕੀਤੀ।ਇਸ ਲੜੀ ਹੇਠ ਵੱਖ ਵੱਖ ਮੀਟਿੰਗਾਂ ਦੌਰਾਨ ਮਹਾਰਾਣੀ ਪਰਨੀਤ ਨੇ ਦੋਨਾਂ ਵਫਦਾਂ ਨੂੰ ਭਰੋਸਾ ਦਿੱਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸੱਤਾ 'ਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਕਾਂਗਰਸ ਉਨ੍ਹਾਂ ਦੀਆ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕਰੇਗੀ।ਪ੍ਰਾਪਰਟੀ ਕਾਰੋਬਾਰੀਆਂ ਦੇ ਵਫਦ ਨੇ ਪੰਜਾਬ ਕਾਲੋਨਾਈਜਰਜ ਐਂਡ ਪ੍ਰਾਪਰਟੀ ਐਸੋਸੀਏਸ਼ਨ (ਰਜਿ) ਦੇ ਬੈਨਰ ਹੇਠ ਬਾਦਲ ਸਰਕਾਰ ਵੱਲੋਂ ਸੂਬੇ ਅੰਦਰ ਰਿਅਲ ਅਸਟੇਟ ਬਿਜਨੇਸ ਨੂੰ ਮੁੜ ਖੜ੍ਹਾ ਕਰਨ 'ਚ ਅਸਫਲ ਰਹਿਣ ਨੂੰ ਲੈ ਕੇ ਨਿਰਾਸ਼ਾ ਜਾਹਿਰ ਕੀਤੀ।

ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਯੋਗੀ ਦੀ ਅਗਵਾਈ ਹੇਠ ਵਫਦ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਲੋਨੀਆਂ ਨੂੰ ਰੇਗੁਲਰ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਰਿਅਲ ਅਸਟੇਟ ਬਿਜਨੇਸ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।ਪਰਨੀਤ ਨੇ ਕਿਹਾ ਕਿ ਵਫਦ ਦੇ ਮੈਂਬਰਾਂ, ਜਿਨ੍ਹਾਂ 'ਚੋਂ ਜ਼ਿਆਦਾਤਰ ਜ਼ਿਲ੍ਹਾ ਪ੍ਰਧਾਨ ਤੇ ਸੱਤਾਧਾਰੀ ਸ੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਮਰਥਕ ਸਨ, ਨੇ ਮਜੀਠੀਆਂ ਵੱਲੋਂ ਵਿੱਤੀ ਤੇ ਹੋਰ ਤਰੀਕਿਆਂ ਰਾਹੀਂ ਉਨ੍ਹਾਂ ਨੂੰ ਧੋਖਾ ਦੇਣ ਤੇ ਲੁੱਟਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਇਕ ਸਾਲ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਕਲੋਨੀਆਂ ਨੂੰ ਰੇਗੁਲਰ ਕਰਨ ਲਈ ਇਕ ਵਿਆਪਕ ਤੇ ਅਸਾਨ ਨੀਤੀ ਬਣਾਉਣਗੇ, ਅਤੇ ਇਸ ਸਬੰਧ 'ਚ ਪਾਰਟੀ ਅਗਵਾਈ ਤੋਂ ਜਾਂ ਇਸਨੂੰ ਮੈਨਿਫੈਸਟੋ 'ਚ ਸ਼ਾਮਿਲ ਕਰਨ ਦਾ ਭਰੋਸਾ ਵੀ ਮੰਗਿਆ।ਰਾਸ਼ਨ ਡਿਪੋ ਹੋਲਡਰਜ਼ ਐਸੋਸੀਏਸ਼ਨ, ਪੰਜਾਬ (ਰਜਿ) ਦੇ ਪ੍ਰਧਾਨ ਤੇ ਸਾਰੇ ਜ਼ਿਲ੍ਹਿਆਿਂ ਦੇ ਅਹੁਦੇਦਾਰਾਂ ਨੇ ਇਕ ਹੋਰ ਮੀਟਿੰਗ ਦੌਰਾਨ ਮਹਾਰਾਣੀ ਪਰਨੀਤ ਨੂੰ ਸ਼ਿਕਾਇਤ ਕੀਤੀ ਕਿ ਬਾਦਲ ਸਰਕਾਰ ਨੇ ਸੂਬੇ ਅੰਦਰ 28,000 ਰਾਸ਼ਨ ਡਿਪੋ ਦਿੱਤੇ ਸਨ, ਲੇਕਿਨ ਉਨ੍ਹਾਂ ਦੇ ਹੋਲਡਰ ਪੰਚਾਂ ਤੇ ਸਰਪੰਚਾਂ ਰਾਹੀਂ ਆਟਾ ਤੇ ਹੋਰ ਲੋੜੀਂਦੀਆਂ ਖਾਣ ਵਾਲੀਆਂ ਵਸਤਾਂ ਨੂੰ ਵੰਡੇ ਜਾਣ ਕਾਰਨ ਪੂਰੀ ਤਰ੍ਹਾਂ ਬੇਕਾਰ ਹੋ ਚੁੱਕੇ ਹਨ।ਬਾਅਦ 'ਚ ਪਰਨੀਤ ਕੌਰ ਨੇ ਆਪਣੇ ਬਿਆਨ 'ਚ ਕਿਹਾ ਕਿ ਡਿਪੋ ਹੋਲਡਰਾਂ ਨੇ ਸ਼ਿਕਾਇਤ ਕੀਤੀ ਕਿ ਜਿਹੜੀ ਵੀ ਥੋੜ੍ਹੀ ਬਹੁਤ ਕਮਿਸ਼ਨ ਉਨ੍ਹਾਂ ਨੂੰ ਮਿੱਲ ਰਹੀ ਸੀ, ਉਸਨੂੰ ਪੰਚਾਂ ਤੇ ਸਰਪੰਚਾਂ ਵੱਲੋਂ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟੋਰੇਟ ਸਟਾਫ ਨਾਲ ਮਿੱਲ ਕੇ ਪੂਰੀ ਤਰ੍ਹਾਂ ਹੜਪਿਆ ਜਾ ਰਿਹਾ ਹੈ।ਡਿਪੋ ਹੋਲਡਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ 15000 ਤੋਂ 20000 ਰੁਪਏ ਅੰਦਰ ਇਕ ਤੈਅ ਮਾਸਿਕ ਭੱਤਾ ਦਿੱਤਾ ਜਾਵੇ, ਕਿਉਂਕਿ ਨੈਸ਼ਨਲ ਫੂਡ ਸਿਕਿਓਰਿਟੀ ਐਕਟ ਡਿਪੋ ਹੋਲਡਰਾਂ ਨੂੰ ਕੋਈ ਤਨਖਾਹ ਨਹੀਂ ਪ੍ਰਦਾਨ ਕਰਦਾ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD