Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਭਾਜਪਾ ਸਰਕਾਰ ਵੱਲੋਂ ਪੈਨਸ਼ਨਾਂ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਵਿਰੁਧ ਪੀ.ਡੀ.ਪੀ. ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

Web Admin

Web Admin

5 Dariya News

ਚੰਡੀਗੜ੍ਹ , 22 Dec 2016

Last updated on: Dec 22, 2016, 00:00 IST

ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਪੈਨਸ਼ਨਰਾਂ ਦਾ ਬਕਾਇਆ ਨਾ ਦੇਣ, 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਅਤੇ ਇਸ਼ਤਿਹਾਰਾਂ ਉਤੇ ਪੈਸਾ ਖਰਚਣ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ|ਇੰਜੀ. ਗੁਰਕਿਰਪਾਲ ਸਿੰਘ ਦੁਆਰਾ ਜਾਰੀ ਕੀਤੇ ਗਏ ਇਕ ਬਿਆਨ ਵਿਚ ਇਸ ਗੱਲ ਦੀ ਨਿੰਦਾ ਕੀਤੀ ਗਈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੈਨਸ਼ਨਰਾਂ ਦੀ 309 ਕਰੋੜ  ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਦਿਆਂ ਇਹ ਪੈਸਾ ਸਿਆਸੀ ਹਿਤਾਂ ਲਈ ਵਰਤਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਵਿਚ ਵੀ ਅਸਮਰਥ ਹੈ| ਸਰਕਾਰ ਵੱਲੋਂ ਆਪਣੇ ਠੇਕਾ ਅਧਾਰਤ ਅਤੇ ਹੋਰ ਕਰਮਚਾਰੀਆਂ ਨੂੰ ਵੀ ਲੋੜੀਂਦੀਆਂ ਤਨਖਾਹਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ| ਉਨ੍ਹਾਂ ਅੱਗੇ ਕਿਹਾ ਕਿ ਪੈਸੇ ਦੀ ਕਮੀ ਕਾਰਨ ਬਾਦਲ ਸਰਕਾਰ ਸੁਪਰੀਮ ਕੋਰਟ ਦੇ ਇਕ ਸਮਾਨ ਕੰਮ ਲਈ ਇਕ ਸਮਾਨ ਵੇਤਨ ਦੇਣ ਦੇ ਫੈਸਲੇ ਨੂੰ ਵੀ ਲਾਗੂ ਕਰਨ ਵਿਚ ਨਾਕਾਮ ਸਾਬਤ ਹੋਈ ਹੈ| 

ਪੀ.ਡੀ.ਪੀ. ਪ੍ਰਧਾਨ ਨੇ ਕਿਹਾ ਕਿ ਹਾਈ ਕੋਰਟ ਦੁਆਰਾ ਇਸ ਗੱਲ ਦਾ ਨੋਟਿਸ ਲਿਆ ਗਿਆ ਹੈ ਕਿ ਅਕਾਲੀ-ਭਾਜਪਾ ਸਰਕਾਰ  ਇਸ਼ਤਿਹਾਰਾਂ ਵਿਚ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਅਤੇ ਇਨ੍ਹਾਂ ਇਸ਼ਤਿਹਾਰਾਂ ਉਤੇ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ ਅਤੇ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ| ਉਨ੍ਹਾਂ ਕਿਹਾ ਕਿ ਤਨਖਾਹ ਅਤੇ ਪੈਨਸ਼ਨ ਲਈ ਰਾਖਵੇਂ ਫੰਡਾਂ ਨੂੰ ਲੋਕ-ਲੁਭਾਊ ਯੋਜਨਾਵਾਂ ਉਤੇ ਖਰਚ ਨਹੀਂ ਕੀਤਾ ਜਾ ਸਕਦਾ| ਉਨ੍ਹਾਂ ਵੱਲੋਂ ਉੱਚ ਅਦਾਲਤ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਖਾਤੇ ਦੇ 309.03 ਕਰੋੜ ਰੁਪਏ ਦੀ ਰਕਮ ਦੀ ਵਰਤੋਂ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ ਜਾਰੀ ਕੀਤੇ ਆਦੇਸ਼ ਦਾ ਸਵਾਗਤ ਕੀਤਾ|ਇੰਜੀ. ਗੁਰਇਕਬਾਲ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ  ਸੰਗਤ ਦਰਸ਼ਨਾਂ ਜਿਹੇ ਬੇਫਜੂਲੇਸਮਾਗਮਾਂ ਉਤੇ ਪੈਸਾ ਖਰਚ ਕਰ ਕੇ ਅਤੇ ਫੰਡਾਂ ਦੀ ਦੁਰਵਰਤੋਂ ਕਰ ਕੇ ਪੰਜਾਬ ਰਾਜ ਨੂੰ ਦੀਵਾਲੀਆਪਨ ਦੇ ਨੇੜੇ ਪਹੁੰਚਾ ਦਿਤਾ ਹੈ| ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਤੱਕ ਪੰਜਾਬ ਸਿਰ ਰਿਜ਼ਰਵ ਬੈਂਕ ਆਫ ਇੰਡੀਆ ਦਾ 1595 ਕਰੋੜ ਰੁਪਏ ਦਾ ਕਰਜ ਸੀ ਜੋ ਕਿ ਇਕ ਗੰਭੀਰ ਮਾਮਲਾ ਹੈ| ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿਕਾਸ ਨੂੰ ਆਪਣਾ ਚੁਣਾਵੀਂ ਮੁੱਦਾ ਬਣਾ ਰਹੀ ਹੈ ਪਰ ਅਸਲ ਵਿਚ ਪਿੰਡਾਂ ਅਤੇ ਕਸਬਿਆਂ ਵਿਚ ਕੋਈ ਵਿਕਾਸ ਨਹੀਂ ਹੋਇਆ|ਉਨ੍ਹਾਂ ਕਿਹਾ ਕਿ ਉੱਚ ਅਦਾਲਤ ਵੱਲੋਂ ਨਿੰਦਾ ਕਰਨ ਦੇ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਅਹੁਦੇ ਉਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ|

 

Tags: Gurkirpal Singh Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD