Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨੋਟਬੰਦੀ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਕੇਂਦਰ ਸਰਕਾਰ ਵਚਨਬੱਧ-ਅਰਜੁਨ ਰਾਮ ਮੇਘਵਾਲ

ਕਿਹਾ! ਨੋਟਬੰਦੀ ਮੁੱਦੇ 'ਤੇ ਰਾਹੁਲ ਗਾਂਧੀ ਦੇ ਬਿਆਨ ਬੱਚਿਆਂ ਵਾਲੇ, ਲੁਧਿਆਣਾ ਵਿਖੇ ਸਮਾਗਮ ਵਿੱਚ ਸ਼ਿਰਕਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 22 Dec 2016

Last updated on: Dec 22, 2016, 00:00 IST

ਕੇਂਦਰੀ ਵਿੱਤ ਅਤੇ ਵਪਾਰਕ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੋਟਬੰਦੀ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੈਦਾ ਹੋਈ ਸਥਿਤੀ 'ਤੇ ਕੇਂਦਰ ਸਰਕਾਰ ਵੱਲੋਂ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਦਿਨੋਂ ਦਿਨ ਸਥਿਤੀ ਬਿਹਤਰ ਹੁੰਦੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ 500 ਅਤੇ 100 ਦੇ ਨੋਟ ਬੈਂਕਾਂ ਵਿੱਚ ਪਹੁੰਚਾ ਦਿੱਤੇ ਗਏ ਹਨ, ਜਿਸ ਨਾਲ ਕੁਝ ਦਿਨਾਂ ਵਿੱਚ ਸਥਿਤੀ ਬਿਲਕੁਲ ਆਮ ਵਾਂਗ ਹੋ ਜਾਵੇਗੀ।ਅੱਜ ਸਥਾਨਕ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਵਿਖੇ ਇੱਕ ਮੈਗਜ਼ੀਨ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੇਘਵਾਲ ਨੇ ਕਿਹਾ ਕਿ ਬੈਂਕਾਂ ਅਤੇ ਏ. ਟੀ. ਐੱਮਜ਼ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਦਿਨੋਂ ਦਿਨ ਘਟ ਰਹੀਆਂ ਹਨ। ਜਿਸ ਤੋਂ ਸਾਬਿਤ ਹੁੰਦਾ ਹੈ ਕਿ ਹੁਣ ਸਥਿਤੀ ਜਲਦੀ ਆਮ ਵਾਂਗ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਨੋਟਬੰਦੀ ਬਾਰੇ ਕਾਂਗਰਸ ਪਾਰਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਬੱਚਿਆਂ ਵਾਲੇ ਹਨ। ਨੋਟਬੰਦੀ ਕਾਰਨ ਸਿਰਫ਼ ਭ੍ਰਿਸ਼ਟ ਅਤੇ ਕਾਲਾਬਾਜ਼ਾਰੀ ਕਰਨ ਵਾਲੇ ਹੀ ਚੀਕਾਂ ਮਾਰ ਰਹੇ ਹਨ। ਜਦਕਿ ਆਮ ਵਿਅਕਤੀ ਇਸ ਕਦਮ ਦੀ ਮਹੱਤਤਾ ਨੂੰ ਬੜੀ ਚੰਗੀ ਤਰ੍ਹਾਂ ਸਮਝ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਂਦਰ ਸਰਕਾਰ ਵਿੱਚ ਪੂਰਨ ਭਰੋਸਾ ਰੱਖਣਾ ਚਾਹੀਦਾ ਹੈ। ਅਗਲੇ ਕੁਝ ਦਿਨਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕੁਲਦੀਪ ਚੰਦਰਾ ਅਗਨੀਹੋਤਰੀ ਉੱਪ ਕੁਲਪਤੀ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼, ਸ੍ਰੀ ਲਕਸ਼ਮੀ ਨਰਾਇਣਨ ਭੱਲਾ, ਸ੍ਰੀ ਅਮਿਤ ਜੈਨ, ਸ੍ਰੀ ਵਿਨੇ ਮਹਿਰਾ, ਰਾਜ ਸੂਚਨਾ ਕਮਿਸ਼ਨਰ ਸ੍ਰ. ਹਰਜੀਤ ਸਿੰਘ ਗਰੇਵਾਲ, ਸ੍ਰੀ ਪ੍ਰਦੀਪ ਸ਼ਰਮਾ, ਸ੍ਰੀ ਰਵਿੰਦਰ ਅਰੋੜਾ ਜ਼ਿਲ੍ਹਾ ਭਾਜਪਾ ਪ੍ਰਧਾਨ ਅਤੇ ਹੋਰ ਹਾਜ਼ਰ ਸਨ। 

 

Tags: Arjun Ram Meghwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD