Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਨੂੰ ਭਰਮਾਉਣ ਲਈ ਇੱਕੋ ਪ੍ਰੋਜੈਕਟ ਦਾ ਅਕਾਲੀਆਂ ਵੱਲੋਂ ਰੱਖਿਆ ਜਾ ਰਿਹਾ ਹੈ ਵਾਰ-ਵਾਰ ਨੀਂਹ ਪੱਥਰ – ਆਪ

‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ ਤਹਿਤ ਸੁਖਬੀਰ ਦੇ ਝੂਠੇ ਵਿਕਾਸ ਦੇ ਦਾਅਵਿਆਂ ਦੀ ਖੋਲਾਂਗੇ ਪੋਲ

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 23 Dec 2016

Last updated on: Dec 23, 2016, 00:00 IST

‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ ਤਹਿਤ ਅੱਜ ਆਮ ਆਦਮੀ ਪਾਰਟੀ ਨੇ ਬੰਗਾ-ਨਵਾਂਸ਼ਹਿਰ ਰੋਡ ਉਤੇ ਪਿੰਡ ਥਾਂਡੀਆਂ ਨੇੜੇ ਪ੍ਰਦਰਸ਼ਨ ਕੀਤਾ। ਜਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇੱਥੇ ਕੱਲ ਚਹੁੰ ਮਾਰਗੀ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਖਾਸਕਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੋਣਾਂ ਨੂੰ ਨੇੜੇ ਵੇਖਦਿਆਂ ਹੋਇਆਂ ਵਿਕਾਸ ਦਾ ਝੂਠਾ ਪ੍ਰਚਾਰ ਕਰ ਰਹੇ ਹਨ। ਇਸੇ ਲੜੀ ਤਹਿਤ ਹੀ ਪੰਜਾਬ ਵਿੱਚ ਥਾਂ-ਥਾਂ ਉਤੇ ਵੱਡੇ ਵੱਡੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਪ੍ਰੰਤੂ ਇਨਾਂ ਪ੍ਰੋਜੈਕਟਾਂ ਸਬੰਧੀ ਧਰਾਤਲ ਉਤੇ ਕੁੱਝ ਵੀ ਨਜਰ ਨਹੀਂ ਆਉਂਦਾ।

ਚੰਨੀ ਨੇ ਕਿਹਾ ਕਿ ਉਦਹਰਣ ਵਜੋਂ ਸੁਖਬੀਰ ਸਿੰਘ ਬਾਦਲ ਦੁਆਰਾ ਰੱਖੇ ਇਸ ਪ੍ਰੋਜੈਕਟ ਦਾ ਸਰਕਾਰੀ ਰਿਕਾਰਡ ਵਿੱਚ ਕੁੱਝ ਵੀ ਨਹੀਂ ਮਿਲਦਾ। ਜੰਗਲਾਤ ਵਿਭਾਗ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਅਨੁਸਾਰ ਸੜਕ ਨੂੰ ਚੌੜਾ ਕਰਨ ਤੋਂ ਪਹਿਲਾਂ ਕੱਟੇ ਜਾਣ ਵਾਲੇ ਦਰਖਤਾਂ ਸਬੰਧੀ ਅਜੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸੁਖਬੀਰ ਬਾਦਲ ਦਾ ਇਹ ਪ੍ਰੋਜੈਕਟ ਉਸਦੀ ਗੱਪ ਤੋਂ ਵੱਧ ਕੁੱਝ ਨਹੀਂ ਹੈ।

ਚੰਨੀ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਵਿੱਚ ਗੱਪੀ ਦੇ ਨਾਂਅ ਨਾਲ ਮਸ਼ਹੂਰ ਹੈ ਅਤੇ ਉਹ ਸਟੇਜਾਂ ਤੋਂ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਸ ਸਬੰਧੀ ਘੋਖ ਪੜਤਾਲ ਨਹੀਂ ਕਰਦਾ। ਉਦਾਰਹਣ ਵਜੋਂ ਸੁਖਬੀਰ ਬਾਦਲ ਦੁਆਰਾ ਪੰਜਾਬ ਵਿੱਚ ਪਾਣੀ ਵਾਲੀ ਬੱਸ ਚਲਾਈ ਜਾਣ ਵਾਲੀ ਗੱਪ ਨੂੰ ਪੂਰਾ ਕਰਨ ਲਈ ਛੱਡੇ ਵਾਧੂ ਪਾਣੀ ਕਾਰਨ ਖੇਤਰ ਦੇ ਕਿਸਾਨਾਂ ਦੀਆਂ ਸੈਂਕੜੇ ਏਕੜ ਫਸਲਾਂ ਤਬਾਹ ਹੋ ਗਈਆਂ ਹਨ।ਸੈਕਟਰ ਇੰਚਾਰਜ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀ ਨਿਤਿਨ ਗਡਕਰੀ ਵੀ ਇਸੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਚੁੱਕੇ ਹਨ, ਪ੍ਰੰਤੂ ਇਸ ਸਬੰਧੀ ਧਰਾਤਲ ਉਤੇ ਕੁੱਝ ਵੀ ਨਹੀਂ ਕੀਤਾ ਗਿਆ. ਉਨਾਂ ਕਿਹਾ ਕਿ ਜਾਂ ਤਾਂ ਸੁਖਬੀਰ ਬਾਦਲ ਨੂੰ ਆਪਣੇ ਗਠਜੋੜ ਦੀ ਸਰਕਾਰ ਦੇ ਮੰਤਰੀ ਦੁਆਰਾ ਨੀਂਹ ਪੱਥਰ ਰੱਖੇ ਪ੍ਰੋਜੈਕਟ ਉਪਰ ਵਿਸ਼ਵਾਸ਼ ਨਹੀਂ, ਜਾਂ ਫਿਰ ਚੋਣਾਂ ਨੂੰ ਨਜਦੀਕ ਵੇਖਦਿਆਂ ਹੋਇਆਂ ਇੱਕੋ ਪ੍ਰੋਜੈਕਟ ਨੂੰ ਵਾਰ-ਵਾਰ ਦੋਹਰਾ ਕੇ ਵਾਹ-ਵਾਹੀ ਖੱਟਣਾ ਚਾਹੁੰਦੇ ਹਨ।ਸ਼ਰਮਾ ਨੇ ਕਿਹਾ ਕਿ ਇਲਾਕੇ ਤੇ ਸਮੂਹ ਪੰਜਾਬ ਦੇ ਨਿਵਾਸੀ ਸੁਖਬੀਰ ਬਾਦਲ ਦੀਆਂ ਸ਼ੇਖ-ਚਿੱਲੀ ਵਾਲੀਆਂ ਫੜਾਂ ਤੋਂ ਭਲੀ-ਭਾਂਤੀ ਵਾਕਿਫ ਹਨ ਅਤੇ ਆਉਂਦਾਂ 2017 ਦੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਮੂੰਹ ਨਹੀਂ ਲਾਉਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਮੁਹਿੰਮ ਤਹਿਤ ਸੁਖਬੀਰ ਬਾਦਲ ਦੇ ਅਜਿਹੇ ਝੂਠੇ ਵਾਅਦਿਆਂ ਨੂੰ ਬੇਨਕਾਬ ਕਰਦੀ ਰਹੇਗੀ। 

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD