Monday, 13 May 2024

 

 

ਖ਼ਾਸ ਖਬਰਾਂ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ

 

ਸਿਕੰਦਰ ਸਿੰਘ ਮਲੂਕਾ ਨੇ 34 ਨਵੇਂ ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Dec 2016

ਅੱਜ ਇੱਥੇ ਵਿਕਾਸ ਭਵਨ ਮੋਹਾਲੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇੱਕ ਸਾਦੇ ਸਮਾਗਮ ਦੌਰਾਨ ਵਿਭਾਗ 'ਚ 34 ਨਵੇਂ ਜੇ.ਈਜ਼ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਨ੍ਹਾਂ ਨੂੰ ਸਿੱਧੀ ਭਰਤੀ 'ਚ ਰੱਖਿਆ ਗਿਆ ਹੈ। ਇਸ ਮੌਕੇ 'ਤੇ ਵਿਭਾਗ ਦੇ ਵਿੱਤੀ ਕਮਿਸ਼ਨਰ ਅਤੇ ਸਕੱਤਰ ਸ੍ਰੀ ਐਸ.ਆਰ. ਲੱਧੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜਦੋਂ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਤਾਂ ਪੱਤਰ ਲੈਣ ਵਾਲੇ ਨੌਜਵਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਉਨ੍ਹਾਂ ਦੀਆਂ ਅੰਤਰੀਵ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੀ ਸੀ।ਸ. ਮਲੂਕਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੱਡੀ ਪੱਧਰ 'ਤੇ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵੱਖ-ਵੱਖ ਪੱਧਰਾਂ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ. ਮਲੂਕਾ ਨੇ ਨਿਯੁਕਤੀ ਪੱਤਰ ਲੈਣ ਵਾਲੇ ਯੁਵਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰ੍ਹਾਂ ਈਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਕੰਮ ਕਰਨ। ਸ. ਮਲੂਕਾ ਨੇ ਕਿਹਾ ਕਿ ਨੌਕਰੀ 'ਚ ਰਹਿ ਕੇ ਪੇਂਡੂ ਸਮਾਜ ਦੀ ਸੇਵਾ ਕਰਨਾ ਜ਼ਿੰਦਗੀ 'ਚ ਇੱਕ ਵਧੀਆ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਆਸ ਹੈ ਕਿ ਉਹ ਵੀ ਪਿੰਡਾਂ ਦੇ ਬਹੁਪੱਖੀ ਵਿਕਾਸ ਵਿੱਚ ਡਟ ਕੇ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਅਜੇ ਪਿੰਡਾਂ 'ਚ ਸੀਵਰੇਜ, ਗਲੀਆਂ-ਨਾਲੀਆਂ, ਲਾਈਟਾਂ ਅਤੇ ਪਖਾਨਿਆਂ ਆਦਿ ਦੇ ਹੋਰ ਕੰਮ ਵੀ ਕਰਨੇ ਹਨ।ਸ. ਮਲੂਕਾ ਨੇ ਕਿਹਾ ਕਿ ਇਸ ਵੇਲੇ ਪੂਰੇ ਦੇਸ਼ ਅੰਦਰ ਪਿੰਡਾਂ ਦੇ ਵਿਕਾਸ ਲਈ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਮਗਨਰੇਗਾ ਦੀਆਂ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਨਿਸ਼ਾਨਾ ਹੀ ਪੰਜਾਬ ਦਾ ਬਹੁਪੱਖੀ ਵਿਕਾਸ ਹੈ। ਸ੍ਰੀ ਲੱਧੜ ਨੇ ਨਵੇਂ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD