Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10,000 ਕਰੋੜ ਰੁਪਏ ਦੇ ਚਿਟ ਫੰਡ ਘੋਟਾਲੇ ਨੇ ਅਪਰਾਧੀ ਤੇ ਠੱਗਾਂ ਬਾਦਲ ਸਰਕਾਰ ਦੀ ਸਰਪ੍ਰਸਤੀ ਦੀ ਪੋਲ ਖੋਲੀ – ਆਪ

ਦਲਿਤ ਕਾਂਗਰਸੀ ਆਗੂ ਤਰਲੋਚਰਨ ਸਿੰਘ ਸੂੰਢ ਵੱਲੋਂ ਬਿਕਰਮ ਮਜੀਠੀਆ ਖਿਲਾਫ ਜੁੱਤਾ ਸੁੱਟਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਟਿਕਟ ਦੇਣ ਤੋਂ ਕੀਤਾ ਇਨਕਾਰ - ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਅੰਮ੍ਰਿਤਸਰ , 24 Dec 2016

Last updated on: Dec 24, 2016, 00:00 IST

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ 10 ਹਜਾਰ ਕਰੋੜ ਰੁਪਏ ਦੇ ਚਿਟ-ਫੰਡ ਘੋਟਾਲੇ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਅਪਰਾਧੀਆਂ ਅਤੇ ਠੱਗਾਂ ਨੂੰ ਬਾਦਲ ਸਰਕਾਰ ਦੀ ਸਰਪ੍ਰਸਤੀ ਰਹੀ ਹੈ ਅਤੇ ਬਾਦਲ ਸਰਕਾਰ ਦੀ ਛਤਰ-ਛਾਇਆ ਹੇਠ ਇਨਾਂ ਅਪਰਾਧੀਆਂ ਅਤੇ ਠੱਗਾਂ ਵੱਲੋਂ ਪੰਜਾਬ ਦੀ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ।ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਮੁਖੀ ਅਤੇ ਮਜੀਠਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅਜਿਹਾ ਚਿਟ-ਫੰਡ ਘੋਟਾਲਾ, ਜਿਸ ਵਿੱਚ 3 ਲੱਖ ਲੋਕਾਂ ਨੇ ਆਪਣੇ ਖੂਨ-ਪਸੀਨੇ ਦੀ ਕਮਾਈ ਨਿਵੇਸ਼ ਕੀਤੀ ਸੀ, ਅਜਿਹੇ ਘੋਟਾਲੇ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਅਤੇ ਇਸਦੀ ਪੜਤਾਲ ਲਈ ਜਿਹੜੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ, ਉਸ ਵੱਲੋਂ ਸ਼ਰੇਆਮ ਝੂਠ ਬੋਲਿਆ ਜਾ ਰਿਹਾ ਹੈ।ਐਸਐਸਪੀ ਪਟਿਆਲਾ ਗੁਰਮੀਤ ਸਿੰਘ ਚੌਹਾਨ ਦੀ ਸਟੇਟਮੈਂਟ ਨੂੰ ਆਧਾਰ ਬਣਾਉਂਦਿਆਂ ਸ਼ੇਰਗਿੱਲ ਨੇ ਕਿਹਾ ਕਿ ਨਾਭਾ ਜੇਲ ਕਾਂਡ ਵਿੱਚ ਸ਼ਾਮਿਲ ਗੈਂਗਸਟਰ ਸੁਲੱਖਣ ਪਿੰਡ ਮੱਤੇਵਾਲ ਦਾ ਰਹਿਣ ਵਾਲਾ ਹੈ, ਜੋ ਮਜੀਠਾ ਵਿਧਾਨਸਭਾ ਹਲਕੇ ਵਿੱਚ ਪੈਂਦਾ ਹੈ। ਸ਼ੇਰਗਿੱਲ ਨੇ ਕਿਹਾ ਕਿ ਛਾਣਬੀਣ ਨੇ ਇਹ ਸਾਬਿਤ ਕੀਤਾ ਹੈ ਕਿ ਅਪਰਾਧੀਆਂ ਨੂੰ ਕੈਬਿਨੇਟ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਪ੍ਰਸਤੀ ਦਿੱਤੀ ਗਈ ਸੀ।

ਇਸ ਬਾਰੇ ਨਿਆਇਕ ਜਾਂਚ ਦੀ ਮੰਗ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਦਾ ਇਸਤੇਮਾਲ ਲੋਕਾਂ ਨੂੰ ਡਰਾਉਣ ਲਈ ਕੀਤਾ ਜਾਂਦਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਇਨਾਂ ਦਾ ਇਸਤੇਮਾਲ ਅਕਾਲੀਆਂ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਮੌਕੇ ਭੈਅ ਦਾ ਮਾਹੌਲ ਪੈਦਾ ਕਰਨ ਅਤੇ ਬੂਥਾਂ ਉਪਰ ਕਬਜਾ ਕਰਨ ਲਈ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਡੀਜੀਪੀ ਪੰਜਾਬ ਅਨੁਸਾਰ ਪੰਜਾਬ ਵਿੱਚ ਇਸ ਸਮੇਂ 57 ਗੈਂਗਸਟਰ ਸਰਗਰਮ ਹਨ। ਜਿਸ ਤੋਂ ਸਾਫ ਹੈ ਕਿ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਗ੍ਰਹਿ ਮੰਤਰਾਲਾ ਪੂਰੀ ਤਰਾਂ ਅਸਫਲ ਹੋਇਆ ਹੈ।ਇਸ ਤੋਂ ਇਲਾਵਾ ਕਾਂਗਰਸ ਉਤੇ ਵਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਅਤੇ ਡੁੱਬ ਰਹੀ ਕਿਸ਼ਤੀ ਹੈ।ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਢ ਨੂੰ ਇਸ ਕਰਕੇ ਟਿਕਟ ਦੇਣ ਤੋਂ ਮਨਾ ਕਰ ਦਿੱਤਾ ਕਿਉਂਕਿ ਉਸਨੇ ਪੰਜਾਬ ਵਿਧਾਨ ਸਭਾ ਅੰਦਰ ਬਿਕਰਮ ਮਜੀਠੀਆ ਵੱਲ ਜੁੱਤੀ ਸੁੱਟੀ ਸੀ।ਸ਼ੇਰਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਦੇ ਸਾਥੀ ਨੂੰ ਵਾਪਿਸ ਲਿਆਉਣ ਦੀ ਜਗਾ ਜੁੱਤਾ ਕਾਂਡ ਵਿੱਚ ਆਪਣੇ ਭਤੀਜੇ ਮਜੀਠੀਆ ਨੂੰ ਹਮਾਇਤ ਦਿੱਤੀ ਗਈ। ਇਸ ਤੋਂ ਇਲਾਵਾ ਹੋਰਨਾਂ ਕਾਂਗਰਸੀ ਆਗੂਆਂ ਐਸਐਸ ਦੂਲੋਂ ਅਤੇ ਮਹਿੰਦਰ ਸਿੰਘ ਕੇਪੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਉਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ। 

ਸ਼ੇਰਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਨੂੰ ਸੀਬੀਆਈ ਜਾਂਚ ਤੋਂ ਵੀ ਬਚਾਇਆ ਸੀ, ਜਦੋਂ ਡਰੱਗ ਸਰਗਨਾ ਭੋਲਾ ਨੇ 6 ਹਜਾਰ ਕਰੋੜ ਦੇ ਸਿੰਥੈਟਿਕ ਡਰੱਗ ਰੈਕੇਟ ਵਿੱਚ ਮਜੀਠੀਆ ਦਾ ਨਾਂਅ ਲਿਆ ਸੀ।ਸ਼ੇਰਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਟਿਕਟਾਂ ਦੀ ਵੰਡ ਤੋਂ ਬਾਅਦ ਪਾਰਟੀ ਵਿੱਚ ਫੁੱਟ ਪੈ ਗਈ ਹੈ। ਉਨਾਂ ਕਿਹਾ ਕਿ ਸੁਰਜੀਤ ਸਿੰਘ ਧੀਮਾਨ ਵੱਲੋਂ ਅਮਰਗੜ੍ਹ ਹਲਕੇ ਤੋਂ ਚੋਣ ਲੜਨ ਤੋਂ ਪਹਿਲਾਂ ਮਨਾਂ ਕਰ ਦਿੱਤਾ ਗਿਆ ਸੀ, ਅਤੇ ਹੁਣ ਦਬਾਅ ਪਾ ਕੇ ਉਸਦੇ ਫੈਸਲੇ ਨੂੰ ਬਦਲ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਇੱਕ ਹੋਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ ਨੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਤੋਂ ਪਹਿਲਾਂ ਹੀ ਮਨਾ ਕਰ ਦਿੱਤਾ ਹੈ। ਇਸੇ ਤਰਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਾਜਿੰਦਰ ਦੀਪਾ ਨੇ ਦੋਸ਼ ਲਗਾਇਆ ਗਿਆ ਹੈ ਕਿ ਕਾਂਗਰਸੀ ਉਮੀਦਵਾਰ ਦਮਨ ਕੌਰ ਬਾਜਵਾ ਦੇ ਘਰਵਾਲੇ ਦੇ ਨਸ਼ਿਆਂ ਦੇ ਸਰਗਨਾ ਰਾਜਾ ਕੰਧੋਲਾ ਨਾਲ ਸਬੰਧ ਸਨ।ਸ਼ੇਰਗਿੱਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਗੁਪਤ ਮੀਟਿੰਗ ਕੀਤੀ ਗਈ ਹੈ। ਦਿੱਲੀ ਵਿੱਚ ਕੁੱਝ ਦਿਨ ਪਹਿਲਾਂ ਲਗਭਗ ਇੱਕ ਘੰਟੇ ਚੱਲੀ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਐਲਾਨਣ ਤੋਂ ਪਾਸਾ ਵੱਟ ਲਿਆ ਗਿਆ। 

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD