Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਪੱਖੀ ਫੈਸਲਿਆਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਅਸਲ ਦੁਸ਼ਮਣ- ਪਰਕਾਸ਼ ਸਿੰਘ ਬਾਦਲ

ਕੈਪਟਨ ਅਮਰਿੰਦਰ ਸਿੰਘ ਅਤੇ ਆਪ ਆਗੂਆਂ ਨੇ ਫੈਸਲਿਆਂ 'ਤੇ ਨਜ਼ਰਸਾਨੀ ਕਰਨ ਦੀ ਧਮਕੀ ਦੇ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ

Web Admin

Web Admin

5 Dariya News

ਸ਼ੇਰਵਾਨੀ ਕੋਟ (ਮਲੇਰਕੋਟਲਾ) , 24 Dec 2016

Last updated on: Dec 24, 2016, 00:00 IST

ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਲਏ ਲੋਕ ਪੱਖੀ ਫੈਸਲਿਆਂ ਅਤੇ ਉਪਰਾਲਿਆਂ ਦਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕਰਨ ਦੀ ਕਰੜੀ ਅਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੀਆਂ ਅਸਲ ਦੁਸ਼ਮਣ ਪਾਰਟੀਆਂ ਕਰਾਰ ਦਿੱਤਾ ਹੈ।ਅੱਜ ਮਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਸੂਬੇ ਵਿੱਚ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੱਕੇ ਕਰਨ ਸਮੇਤ ਸਾਰੇ ਲੋਕ ਪੱਖੀ ਫੈਸਲਿਆਂ 'ਤੇ ਨਜ਼ਰਸਾਨੀ ਕਰਨ ਦੀ ਦਿੱਤੀ ਧਮਕੀ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਜੇਕਰ ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਰਾਜ ਕਰਨ ਦਾ ਮੌਕਾ ਮਿਲ ਜਾਏ ਤਾਂ ਇਹ ਮੁਫਤ ਬਿਜਲੀ ਪਾਣੀ, ਆਟਾ-ਦਾਲ, ਸ਼ਗਨ ਸਕੀਮ ਸਣੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਤੁਰੰਤ ਬੰਦ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨਾ ਤਾਂ ਦੂਰ ਦੀ ਗੱਲ, ਸਰਕਾਰੀ ਭਰਤੀ 'ਤੇ ਹੀ ਮੁਕੰਮਲ ਪਾਬੰਦੀ ਲਾ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਨੇ ਮੁੱਖ ਮੰਤਰੀ ਹੁੰਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਬਿਜਲੀ ਪਾਣੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਵੱਲੋਂ ਇਸ ਖਿਲਾਫ਼ ਲੜੇ ਗਏ ਲੰਮੇ ਸੰਘਰਸ਼ ਤੋਂ ਬਾਅਦ ਹੀ ਇਸ ਸਹੂਲਤ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ।

ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਇਤਿਹਾਸਕ ਬਿੱਲ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਇਕੋ ਵਾਰ ਹੀ ਲਗਪਗ 30 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵੱਡਾ ਫੈਸਲਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਹੀ ਕਿਸਾਨ, ਮੁਲਾਜ਼ਮਾਂ ਅਤੇ ਗਰੀਬ ਪੱਖੀ ਸਰਕਾਰ ਹੈ ਜਿਸ ਨੇ ਆਪਣੇ ਕਾਰਜਕਾਲ ਦੌਰਾਨ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ ਦੇਣ, ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਗਲੇ ਪੰਜ ਸਾਲ ਵੀ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਹੀ ਸਮਰਪਿਤ ਰਹੇਗੀ।ਇਸ ਉਪਰੰਤ ਇੱਥੇ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਨੂੰ ਕਿਹੜੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜਿਹੜੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਕਹੇਗੀ, ਉਹ ਖਿੜੇ ਮੱਥੇ ਪ੍ਰਵਾਨ ਕਰਕੇ ਉਥੋਂ ਹੀ ਚੋਣ ਲੜਨਗੇ। ਸ. ਬਾਦਲ ਨੇ ਕਿਹਾ ਸਿਆਸਤ ਵਿੱਚ ਪਾਰਟੀ ਸਭ ਤੋਂ ਸੁਪਰੀਮ ਹੁੰਦੀ ਹੈ ਅਤੇ ਉਹ ਆਪਣੇ ਪੂਰੇ ਜੀਵਨ ਵਿੱਚ ਪਾਰਟੀ ਦੇ ਹਰ ਹੁਕਮ 'ਤੇ ਫੁੱਲ ਚੜ੍ਹਾਉਂਦੇ ਆਏ ਹਨ। 

ਕਾਂਗਰਸ ਨੂੰ ਪੰਜਾਬ ਤੇ ਸਿੱਖ ਵਿਰੋਧੀ ਪਾਰਟੀ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਿਸ਼ਵਾਸਘਾਤ ਅਤੇ ਬੱਜਰ ਗੁਨਾਹਾਂ ਨੂੰ ਪੰਜਾਬੀ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ 1984 ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਸਭ ਤੋਂ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਦਿੱਲੀ 'ਚ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਲਕ ਵਿੱਚ ਲੰਮਾ ਸਮਾਂ ਸੱਤਾ ਦਾ ਸੁਖ ਭੋਗਿਆ ਪਰ ਇਸ ਪਾਰਟੀ ਨੇ ਪੰਜਾਬ ਨਾਲ ਆਰਥਿਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬੇਇਨਸਾਫੀ ਅਤੇ ਧੱਕੇਸ਼ਾਹੀ ਕੀਤੀ।ਕੈਲਗਰੀ (ਕੈਨੇਡਾ) ਦੇ ਇਕ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਦੀ ਵਾਪਰੀ ਘਟਨਾ ਨੂੰ ਸ਼ਰਮਨਾਕ ਕਰਵਾਈ ਦੱਸਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਪੂਰੀ ਮਨੁੱਖਤਾ ਖਾਸ ਕਰਕੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਸ. ਬਾਦਲ ਨੇ ਕਿਹਾ ਕਿ ਮਾਨਵਤਾ ਵਿਰੁੱਧ ਵਾਪਰੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਵੇ ਕਿਉਂ ਜੋ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।  

ਸੰਗਤ ਦਰਸ਼ਨ ਪ੍ਰੋਗਰਾਮ ਨੂੰ ਅਕਾਲੀ-ਭਾਜਪਾ ਸਰਕਾਰ ਦਾ ਸਭ ਤੋਂ ਲੋਕ ਪੱਖੀ ਪ੍ਰੋਗਰਾਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਸਿੱਧੀ ਮਿਲਣੀ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਇਹ ਸਭ ਤੋਂ ਕਾਰਗਾਰ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਬਣਦਿਆਂ ਲੋਕ ਮਿਲਣੀ ਦਾ ਪ੍ਰੋਗਰਾਮ ਸ਼ੁਰੂ ਕੀਤਾ ਸੀ ਪਰ ਉਹ ਪਹਿਲੇ ਦਿਨ ਹੀ ਇਹ ਪ੍ਰੋਗਰਾਮ ਵਿਚਾਲੇ ਛੱਡ ਕੇ ਚਲੇ ਗਏ ਅਤੇ ਮੁੜ ਕਦੇ ਵੀ ਦਿੱਲੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਨਹੀਂ ਗਏ। ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਮੁਫਤ ਬਿਜਲੀ, 50 ਹਜ਼ਾਰ ਤੱਕ ਵਿਆਜ ਮੁਕਤ ਕਰਜ਼ਾ, ਮੁਫਤ ਇਲਾਜ ਤੇ ਬੀਮਾ ਸਹੂਲਤ ਦੇਣ ਤੋਂ ਇਲਾਵਾ ਗਰੀਬ ਵਰਗਾਂ ਨੂੰ ਆਟਾ-ਦਾਲ, ਸ਼ਗਨ ਸਕੀਮ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਅੱਜ ਮਲੇਰਕੋਟਲਾ ਹਲਕੇ ਧਲੇਰ ਕਲਾਂ, ਸੰਦੌੜ, ਸ਼ੇਰਵਾਨੀ ਕੋਟ, ਫਿਰੋਜ਼ਪੁਰ ਕੁਠਾਲਾ ਆਦਿ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ।ਇਸ ਮੌਕੇ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਵਿਧਾਇਕ ਅਮਰਗੜ੍ਹ ਸ. ਇਕਬਾਲ ਸਿੰਘ ਝੂੰਦਾ, ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਮੁਹੰਮਦ ਉਵੈਸ ਦੇ ਪੁੱਤਰ ਮੁਹੰਮਦ ਮੋਵਿਜ਼, ਸਾਬਕਾ ਮੰਤਰੀ ਸ੍ਰੀ ਨੁਸਰਤ ਇਕਰਾਮ ਖਾਂ ਬੱਗਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆ, ਡਿਪਟੀ ਕਮਿਸ਼ਨਰ ਸ੍ਰੀ ਜਸਕਿਰਨ ਸਿੰਘ, ਡੀ.ਆਈ.ਜੀ. ਸ੍ਰੀ ਜਸਕਰਨ ਸਿੰਘ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਇੰਦਰਬੀਰ ਸਿੰਘ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD