Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਵਿਦਿਆਰਥੀਆਂ ਲਈ ਕੈਂਬਰਿਜ ਯੂਨੀਵਰਸਿਟੀ 'ਚ ਰਿਸਰਚ ਕਰਨ ਲਈ ਸਕਾਲਰਸ਼ਿਪ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 31 Aug 2013

Last updated on: Aug 31, 2013, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਬਰਿਜ਼ ਕਾਮਨਵੈਲਥ ਟਰੱਸਟ, ਯੂ.ਕੇ. ਨਾਲ ਸਾਲ 2009 ਵਿਚ ਸਾਈਨ ਕੀਤੇ ਗਏ ਮੈਮੋਰੰਡਮ ਆਫ਼ ਅੰਡਰਸਟੈਂਡਿੰਗ, ਦੀ ਲੜ੍ਹੀ ਵਿਚ ਅੱਜ ਜਥੇਦਾਰ ਅਵਤਾਰ ਸਿੰਘ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲ 2013-14 ਲਈ ਕੈਂਬਰਿਜ਼ ਯੂਨੀਵਰਸਿਟੀ ਵਿਚ ਦਾਖਲਾ ਹਾਸਲ ਕਰਨ ਵਾਲੇ ਕ੍ਰਮਵਾਰ ਮਾਨਿਨੀ ਬਰਾੜ (ਲਾਅਜ਼), ਸਨਮਾਨ ਕੌਰ ਗਰੇਵਾਲ (ਕਰਿਮੀਨਾਲੌਜੀ) ਅਤੇ ਅੰਗਦਜੀਤ ਸਿੰਘ (ਫ਼ਿਜ਼ਿਕਸ) ਨੂੰ  ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਕਲਗੀਧਰ ਨਿਵਾਸ, ਚੰਡੀਗੜ੍ਹ ਵਿਖੇ ਸਿਰੋਪਾਓ ਦੇਣ ਉਪਰੰਤ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਜੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੁਨੀਆਂ ਦੀ ਚੋਟੀ ਦੀ ਯੂਨੀਵਰਸਿਟੀ ਵਿਚ ਦਾਖਲਾ ਲੈ ਕੇ ਸਿੱਖ ਕੌਮ ਦੇ ਮਾਣ-ਸਨਮਾਨ ਵਿਚ ਵਾਧਾ ਕੀਤਾ ਹੈ। ਉਨ੍ਹਾਂ ਨੇ ਕੈਂਬਰਿਜ਼ ਜਾਣ ਵਾਲੇ ਬੱਚਿਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਦੁਨੀਆਂ ਦੀ ਬਿਹਤਰੀਨ ਯੂਨੀਵਰਸਿਟੀ ਵਿਚ ਦਾਖਲੇ ਨਾਲ ਜਿੱਥੇ ਉਨ੍ਹਾਂ ਦਾ ਬੌਧਿਕ ਵਿਕਾਸ ਹੋਵੇਗਾ ਉੱਥੇ ਸਿੱਖ ਕੌਮ ਵੀ ਉਨ੍ਹਾਂ ਉੱਤੇ ਫ਼ਖਰ ਮਹਿਸੂਸ ਕਰਦੀ ਹੈ। ਪ੍ਰਧਾਨ ਸਾਹਿਬ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਜਦੋਂ ਤੁਸੀ ਕੈਂਬਰਿਜ਼ ਯੂਨੀਵਰਸਿਟੀ ਵਿਚ ਪੜ੍ਹਾਈ ਦੌਰਾਨ ਸਿੱਖ ਨੈਤਿਕ ਕਦਰਾਂ-ਕੀਮਤਾਂ, ਸਿੱਖੀ-ਸਰੂਪ ਅਤੇ ਸਿੱਖ ਵਿਰਸੇ ਨੂੰ ਕਾਇਮ ਰੱਖਦੇ ਹੋਏ ਆਪਣੇ ਰੋਜਾਨਾ ਜੀਵਨ ਵਿਚ ਇਸ ਤਰ੍ਹਾਂ ਵਿਚਰੋਗੇ ਤਾਂ ਇਸ ਨਾਲ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਵੀ ਹੋਵੇਗਾ।  

ਇਸ ਮੌਕੇ ਸਕੱਤਰ (ਵਿਦਿਆ) ਸ. ਦਲਮੇਘ ਸਿੰਘ ਅਤੇ ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਹਿਰਦ ਯਤਨਾਂ ਸਦਕਾ ਸਿੱਖ ਵਿਦਿਆਰਥੀਆਂ ਨੂੰ ਦੁਨੀਆਂ ਦੀ ਸਿਖਰ ਦੀ ਯੂਨੀਵਰਸਿਟੀ ਵਿਚ ਰਿਸਰਚ ਕਰਨ ਲਈ ਸਕਾਲਰਸ਼ਿਪ ਉੱਪਰ ਭੇਜਣ ਦਾ ਜੋ ਫੈਸਲਾ ਕੀਤਾ ਗਿਆ ਹੈ ਉਹ ਸਿੱਖ ਕੌਮ ਦੇ ਭਵਿੱਖ ਨੂੰ ਬਦਲਣ ਵਿਚ ਕਾਰਗਾਰ ਸਿੱਧ ਹੋਵੇਗਾ।ਇੱਥੇ ਵਰਨਣਯੋਗ ਹੈ ਕਿ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਅਨੁਸਾਰ ਐਸ.ਜੀ.ਪੀ.ਸੀ. ਹਰ ਸਾਲ ਪੰਜ ਸਿੱਖ ਵਿਦਿਆਰਥੀਆਂ ਨੂੰ ਕੈਂਬਰਿਜ਼ ਯੂਨੀਵਰਸਿਟੀ, ਯੂ.ਕੇ. ਵਿਚ ਐਮ.ਫ਼ਿਲ/ਪੀ.ਐਚਡੀ. ਦੀਆਂ ਡਿਗਰੀਆਂ ਦੀ ਪੜ੍ਹਾਈ ਲਈ ਭੇਜਦੀ ਹੈ। ਦਾਖਲਾ ਪ੍ਰਾਪਤ ਕਰਨ ਵਾਲੇ ਹਰ ਇੱਕ ਵਿਦਿਆਰਥੀ ਦੀ ਕੋਰਸ ਫ਼ੀਸ ਤੋਂ ਇਲਾਵਾ ਰਿਹਾਇਸ਼, ਖਾਣ-ਪੀਣ ਅਤੇ ਫੁੱਟਕਲ ਖਰਚਿਆਂ ਲਈ 25000 ਪਾਊਂਡ ਸਲਾਨਾ ਦਾ ਸਕਾਲਰਸ਼ਿਪ ਦਿੱਤਾ ਜਾਂਦਾ ਹੈ ਅਤੇ ਜਿਸ ਦੀ ਅਦਾਇਗੀ ਐਸ.ਜੀ.ਪੀ.ਸੀ. ਅਤੇ ਕੈਂਬਰਿਜ਼ ਕਾਮਨਵੈਲਥ ਟਰੱਸਟ ਵਲੋਂ ਬਰਾਬਰ-ਬਰਾਬਰ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਸਾਲ 2011 ਵਿਚ ਬੀਬੀ ਅਮਨਦੀਪ ਕੌਰ (ਪੀ.ਐਚ.ਡੀ. ਇਨ ਮੈਥੇਮੈਟਿਕਸ) ਅਤੇ 2012 ਵਿਚ ਸ. ਰਵਪ੍ਰਤਾਪ ਸਿੰਘ (ਪੀ.ਐਚ.ਡੀ. ਇਨ ਲਾਅਜ਼) ਅਤੇ ਬੀਬੀ ਸ਼ਿੰਜਨੀ ਸਿੰਘ (ਪੀ.ਐਚ.ਡੀ. ਇਨ ਡਿਵੈਲਪਮੈਂਟ ਸਟੱਡੀਜ਼) ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਬਰਿਜ਼ ਯੂਨੀਵਰਸਿਟੀ ਵਿਖੇ ਖੋਜ ਕਾਰਜਾਂ ਲਈ ਭੇਜੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪੰਬਧਕ ਕਮੇਟੀ ਅਧੀਨ ਚੱਲ ਰਹੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐਸ.ਜੀ.ਪੀ.ਸੀ. ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।    

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD