Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਾਭਾ ਜੇਲ ਤੋਂ ਭੱਜੇ ਗੈਂਗਸਟਰ ਕਿੱਥੇ ਹਨ – ਆਪ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਭਗਵੰਤ ਮਾਨ ਨੇ ਨਾਭਾ ਜੇਲ ਕਾਂਡ ਉਤੇ ਅਮਰਿੰਦਰ ਅਤੇ ਚੰਨੀ ਨੂੰ ਵੀ ਚੁੱਪੀ ਧਾਰਨ ਬਾਰੇ ਕੀਤਾ ਸਵਾਲ

Web Admin

Web Admin

5 Dariya News

ਚੰਡੀਗੜ੍ਹ , 27 Dec 2016

Last updated on: Dec 27, 2016, 00:00 IST

ਨਾਭਾ ਜੇਲ ਕਾਂਡ ਨੂੰ ਲਗਭਗ ਇੱਕ ਮਹੀਨਾ ਹੋ ਗਿਆ ਹੈ ਤੇ ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਗੈਂਗਸਟਰਾਂ ਦੇ ਗਰੁੱਪ ਦੀ ਮਦਦ ਰਾਹੀਂ ਯੋਜਨਾਬੱਧ ਤਰੀਕੇ ਨਾਲ 27 ਨਵੰਬਰ ਨੂੰ ਨਾਭਾ ਜੇਲ ਤੋਂ ਭੱਜੇ ਗੈਂਗਸਟਰ ਕਿੱਥੇ ਹਨ।ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਨਾ ਤਾਂ ਫਰਾਰ ਹੋਏ ਗੈਂਗਸਟਰਾਂ ਨੂੰ ਅਤੇ ਨਾ ਹੀ ਉਨਾਂ ਦੀ ਸਹਾਇਤਾ ਕਰਨ ਵਾਲੇ ਦੋਸ਼ੀਆਂ ਨੂੰ ਹਾਲੇ ਤੱਕ ਫੜਿਆ ਗਿਆ ਹੈ। ਉਨਾਂ ਕਿਹਾ ਕਿ ਦੋ ਦੋਸ਼ੀਆਂ ਵਿੱਚੋਂ ਇੱਕ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਅਤੇ ਇੱਕ ਸਾਜਿਸ਼ਕਰਤਾ ਪਲਵਿੰਦਰ ਸਿੰਘ ਪਿੰਦਾ ਨੂੰ ਦਿੱਲੀ ਅਤੇ ਉਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਉਹ ਪੰਜਾਬ ਦੀ ਸੀਮਾ ਨੂੰ ਪਾਰ ਕਰ ਚੁੱਕੇ ਸਨ। ਉਨਾਂ ਕਿਹਾ ਪੰਜਾਬ ਪੁਲਿਸ ਤਾਂ ਇਨਾਂ ਨੂੰ ਟ੍ਰੇਸ ਕਰਨ ਦੇ ਵੀ ਯੋਗ ਨਹੀਂ ਸੀ। ਹੋਰ ਤਾਂ ਹੋਰ ਇਸ ਗੱਲ ਦੀਆਂ ਵੀ ਪੱਕੀਆਂ ਸੰਭਾਵਨਾਵਾਂ ਹਨ ਕਿ ਫਰਾਰ ਅਪਰਾਧੀ ਪੰਜਾਬ ਵਿੱਚ ਹੀ ਛੁਪੇ ਹੋਏ ਹਨ। ਉਨਾਂ ਪੰਜਾਬ ਪੁਲਿਸ ਉਤੇ ਸਿਆਸੀ ਦਬਾਅ ਹੇਠ ਕੰਮ ਕਰਨ ਅਤੇ ਅਪਰਾਧੀ ਗੈਂਗਾਂ ਨੂੰ ਹੱਥ ਨਾ ਪਾਉਣ ਦਾ ਦੋਸ਼ ਲਗਾਇਆ।ਮਾਨ ਨੇ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਕਾਰਨ ਸੁਖਬੀਰ ਸਿੰਘ ਬਾਦਲ ਜੇਲ ਬ੍ਰੇਕ ਕਾਂਡ ਲਈ ਸਿੱਧੇ ਤੌਰ ਉਤੇ ਜਿੰਮੇਵਾਰ ਹਨ ਅਤੇ ਭਗੌੜਿਆਂ ਨੂੰ ਸਿਆਸੀ ਆਸਰਾ ਦੇ ਰਹੇ ਹਨ। 

ਉਨਾਂ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸੂਬੇ ਵਿੱਚ ਅਪਰਾਧਿਕ ਤੱਤਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਜਿਨਾਂ ਨੇ ਕਿ ਸੁਖਬੀਰ ਸਿੰਘ ਬਾਦਲ ਉਤੇ ਭਗੌੜਿਆਂ ਨੂੰ ਬਚਾਉਣ ਦੇ ਦੋਸ਼ ਲਗਾਏ ਸਨ, ਉਨਾਂ ਨੇ ਵੀ ਇਸ ਮੁੱਦੇ ਉਤੇ ਹੁਣ ਚੁੱਪ ਧਾਰਨ ਕੀਤੀ ਹੋਈ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਆਪ ਆਗੂਆਂ ਨੂੰ ਡਰਾਉਣ ਲਈ ਇਕ ਸਾਜਿਸ਼ ਰਚੀ ਗਈ ਹੈ, ਤਾਂ ਕਿ ਆਪ ਆਗੂਆਂ ਵਿੱਚ ਇਨਾਂ ਗੈਂਗਸਟਰਾਂ ਬਾਰੇ ਖੌਫ ਪੈਦਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਮਜੀਠੀਆ ਨੇ ਯੂਥ ਅਕਾਲੀ ਦਲ ਵਿੱਚ ਵੱਡੀ ਗਿਣਤੀ ਚ ਅਪਰਾਧਿਕ ਤੱਤਾਂ ਨੂੰ ਭਰਤੀ ਕੀਤਾ ਹੋਇਆ ਹੈ। ਮਾਨ ਨੇ ਅੰਮ੍ਰਿਤਸਰ ਯੂਥ ਅਕਾਲੀ ਦਲ ਦੇ ਜਨ. ਸਕੱਤਰ ਰਣਜੀਤ ਸਿੰਘ ਰਾਣਾ ਦੀ ਉਦਾਹਰਣ ਦਿੱਤੀ, ਜਿਸਨੇ ਏਐਸਆਈ ਰਵਿੰਦਰਪਾਲ ਸਿੰਘ ਦੀ ਉਸ ਮੌਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਆਪਣੀ ਧੀ ਨੂੰ ਅਕਾਲੀ ਗੁੰਡਿਆਂ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।ਮਾਨ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਮਾਮਲੇ ਹਨ, ਜਿਨਾਂ ਵਿੱਚ ਅਕਾਲੀ ਗੁੰਡਿਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਡਰਾਇਆ, ਲੁੱਟਿਆ ਅਤੇ ਕਤਲ ਕੀਤਾ ਜਾ ਰਿਹਾ ਹੈ, ਜਦਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।  

ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਹਾਲੇ ਤੱਕ ਮਾਤਾ ਚੰਦ ਕੌਰ, ਆਰਐਸਐਸ ਆਗੂ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਯੂਕੇ ਤੋਂ ਪੰਜਾਬ ਦੌਰੇ ਉਤੇ ਆਏ ਬਿਜਨਸਮੈਨ ਰਣਜੀਤ ਸਿੰਘ ਦੇ ਕਾਤਲਾਂ ਬਾਰੇ ਹਾਲੇ ਤੱਕ ਕੋਈ ਸੁਰਾਗ ਨਹੀਂ ਲਗਾ ਸੀ।ਸ਼੍ਰੀ ਗੁਰੂ ਗ੍ਰੰਥ ਸਾਹਿਬ, ਪਵਿੱਤ ਕੁਰਾਨ ਅਤੇ ਭਗਵਤ ਗੀਤਾ ਦੀ ਬੇਅਦਬੀ ਲਈ ਵੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਫਿਰਕੂ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ, ਤਾਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦਾ ਸਿਆਸੀ ਫਾਇਦਾ ਹੋ ਸਕੇ। ਉਨਾਂ ਕਿਹਾ ਕਿ ਭਾਜਪਾ ਵੀ ਇਸ ਸਾਜਿਸ਼ ਵਿੱਚ ਸ਼ਾਮਿਲ ਸੀ, ਪਰ ਖੁਸ਼ਕਿਸਮਤੀ ਨਾਲ ਲੋਕਾਂ ਨੇ ਭਾਜਪਾ ਨੂੰ ਮੂੰਹ ਨਹੀਂ ਲਾਇਆ। ਮਾਨ ਨੇ ਅਕਾਲੀ-ਭਾਜਪਾ ਸਰਕਾਰ ਉਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਨਾ ਫੜਨ ਦਾ ਦੋਸ਼ ਲਗਾਇਆ। ਉਨਾਂ ਕਿਹਾ ਕਿ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਅਫਸਰਾਂ ਦੀ ਘਟਨਾ ਤੋਂ ਢਾਈ ਮਹੀਨੇ ਬਾਅਦ ਤੱਕ ਪਹਿਚਾਣ ਹੀ ਨਹੀਂ ਹੋ ਸਕੀ ਸੀ।ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਅੱਗ ਨਾਲ ਖੇਡ ਰਹੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨਾਂ ਅੱਗੇ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਉਨਾਂ ਦੀ ਮਾੜੀ ਕਾਰਗੁਜਾਰੀ ਲਈ ਮੂੰਹ ਤੋੜਵਾਂ ਜਵਾਬ ਦੇਣਗੇ।  ਉਨਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਜਰਜਰ ਹੋ ਚੁੱਕੀ ਹੈ ਅਤੇ ਸਿਆਸੀ ਸ਼ਹਿ ਉਤੇ ਅਪਰਾਧੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। 

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD