Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਜਗਮੀਤ ਸਿੰਘ ਬਰਾੜ 'ਤੇ ਭਰੋਸਾ ਪ੍ਰਗਟਾਉਂਦਿਆਂ ਹੋਰ ਆਪ ਆਗੂ ਟੀ.ਐਮ.ਸੀ 'ਚ ਸ਼ਾਮਿਲ

Web Admin

Web Admin

5 Dariya News

ਚੰਡੀਗੜ੍ਹ , 27 Dec 2016

ਆਮ ਆਦਮੀ ਪਾਰਟੀ ਦੀ ਸੀਨੀਅਰ ਅਗਵਾਈ ਵੱਲੋਂ ਤ੍ਰਿਣਮੂਲ ਕਾਂਗਰਸ ਨਾਲ ਗਠਜੋੜ ਦੇ ਮੁੱਦੇ 'ਤੇ ਵੰਡਣ ਤੋਂ ਇਕ ਦਿਨ ਬਾਅਦ ਪੰਜਾਬ 'ਚ ਪਾਰਟੀ ਦੇ ਸੰਸਥਾਪਕ ਮੈਂਬਰ ਸਮੇਤ ਹੋਰ ਆਪ ਆਗੂ ਪਾਰਟੀ ਨੂੰ ਛੱਡ ਕੇ ਜਗਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਟੀ.ਐਮ.ਸੀ 'ਚ ਸ਼ਾਮਿਲ ਹੋ ਗਏ।ਅੱਜ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਦੋ ਸੀਨੀਅਰ ਆਪ ਆਗੂ ਗੁਰਮੇਲ ਸਿੰਘ ਤੇ ਮਨਪ੍ਰੀਤ ਸਿੰਘ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਸਮੇਤ ਟੀ.ਐਮ.ਸੀ 'ਚ ਸ਼ਾਮਿਲ ਹੋ ਗਏ।ਮਨਪ੍ਰੀਤ ਪੰਜਾਬ 'ਚ ਆਪ ਦੇ ਸੰਸਥਾਪਕ ਮੈਂਬਰਾਂ 'ਚੋਂ ਇਕ ਹਨ ਤੇ ਉਨ੍ਹਾਂ ਨੇ ਮੋਹਾਲੀ ਵਿਖੇ ਮਿਸ਼ਨ ਵਿਸਥਾਰ ਲਈ ਪਾਰਟੀ ਦੀ ਅਗਵਾਈ ਕੀਤੀ ਸੀ, ਜਦਕਿ ਗੁਰਮੇਲ ਸਿੰਘ ਗੜ੍ਹਸ਼ੰਕਰ 'ਚ ਆਪ ਦਾ ਦਾਨ ਦੇ ਇੰਚਾਰਜ਼ ਸਨ। ਇਹ ਸ਼ਮੂਲੀਅਤਾਂ ਜ਼ਮੀਨੀ ਪੱਧਰ 'ਤੇ ਅਤੇ ਆਪ ਅਗਵਾਈ 'ਚ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਟੀ.ਐਮ.ਸੀ ਨਾਲ ਗਠਜੋੜ ਦੇ ਹੱਕ 'ਚ ਵੱਧ ਰਹੇ ਵਿਚਾਰਾਂ ਵੱਲ ਇਸ਼ਾਰਾ ਕਰਦੀਆਂ ਹਨ।ਇਥੇ ਜ਼ਾਰੀ ਇਕ ਬਿਆਨ 'ਚ, ਸਾਬਕਾ ਆਪ ਆਗੂਆਂ ਨੇ ਕਿਹਾ ਕਿ ਅਸੀਂ ਟੀ.ਐਮ.ਸੀ 'ਚ ਸ਼ਾਮਿਲ ਹੋਣ ਲਈ ਆਪ ਨੂੰ ਛੱਡ ਦਿੱਤਾ ਹੈ, ਕਿਉਂਕਿ ਸਾਨੂੰ ਲੱਗ ਰਿਹਾ ਸੀ ਕਿ ਪਾਰਟੀ ਦੇ ਵਿਚਾਰਾਂ ਤੇ ਸਿਧਾਂਤਾਂ ਉਪਰ ਸਮਝੌਤਾ ਕਰ ਲਿਆ ਗਿਆ ਅਤੇ ਉਸ ਅੰਦੋਲਨ ਨੂੰ ਕੁਝ ਲੋਕਾਂ ਦੇ ਵਿਸ਼ੇਸ਼ ਹਿੱਤਾਂ ਤੇ ਨਿਜੀ ਉਮੀਦਾਂ ਨੇ ਕਬਜ਼ਾ ਲਿਆ ਹੈ।ਉਨ੍ਹਾਂ ਨੂੰ ਭਰੋਸਾ ਹੈ ਕਿ ਮਮਤਾ ਬੈਨਰਜੀ ਤੇ ਜਗਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਾਡਾ ਪੰਜਾਬ ਨੂੰ ਇਕ ਸਾਫ ਤੇ ਵਿਕਾਸਸ਼ੀਲ ਸਰਕਾਰ ਦੇਣ ਦਾ ਸੁਫਨਾ ਪੂਰਾ ਹੋਵੇਗਾ।ਜਗਮੀਤ ਬਰਾੜ ਨੇ ਉਕਤ ਆਗੂਆਂ ਦੇ ਵਿਚਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਗੁਰਮੇਲ ਤੇ ਮਨਪ੍ਰੀਤ ਅਤੇ ਸਾਰੇ ਵਚਨਬੱਧ ਵਲੰਟੀਅਰਾਂ ਦਾ ਖੁੱਲ੍ਹੀਟਾਂ ਬਾਹਾਂ ਨਾਲ ਸਵਾਗਤ ਕਰਦੇ ਹਨ, ਜਿਨ੍ਹਾਂ ਨੇ ਟੀ.ਐਮ.ਸੀ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਵਾਅਦਾ ਕਰਦੇ ਹਨ ਕਿ ਜਿਨ੍ਹਾਂ ਵਿਚਾਰਾਂ ਤੇ ਮੁੱਲਾਂ ਲਈ ਉਨ੍ਹਾਂ ਨੇ ਦਿਨ ਰਾਤ ਕੰਮ ਕੀਤਾ ਹੈ, ਉਨ੍ਹਾਂ ਉਪਰ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਤੇ ਉਨ੍ਹਾਂ ਦੀ ਅਵਾਜ਼ ਨੂੰ ਸਹੀ ਮੰਚ ਮਿਲੇਗਾ।ਉਨ੍ਹਾਂ ਨੇ ਕਿਹਾ ਕਿ ਟੀ.ਐਮ.ਸੀ ਤੇਜ਼ੀ ਨਾਲ ਹਮਖਿਆਲੀ ਲੋਕਾਂ ਲਈ ਇਕ ਸਾਂਝਾ ਮੰਚ ਬਣਦੀ ਜਾ ਰਹੀ ਹੈ, ਜਿਹੜੇ ਪੰਜਾਬ 'ਚ ਅਸਲੀ ਬਦਲਾਅ ਲਿਆਉਣ ਵਾਸਤੇ ਮਿੱਲ ਕੇ ਕੰਮ ਕਰਨਾ ਚਾਹੁੰਦੇ ਹਨ।ਬਰਾੜ ਨੇ ਇਹ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਸੰਭਾਵਿਤ ਉਮੀਦਵਾਰਾਂ ਦੀ ਇਕ ਸੂਚੀ 26 ਦਸੰਬਰ ਨੂੰ ਦਿੱਲੀ ਵਿਖੇ ਪਾਰਟੀ ਦੀ ਕੇਂਦਰੀ ਅਗਵਾਈ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇਹ ਗਠਜੋੜ ਹੋਵੇਗਾ ਤੇ ਆਪ ਦੀ ਕੌਮੀ ਅਗਵਾਈ ਕੁਝ ਲੋਕਾਂ ਵੱਲੋਂ ਥੋੜ੍ਹੇ ਵਕਤ ਦੀਆਂ ਵਿਅਕਤੀਗਤ ਉਮੀਦਾਂ ਤੇ ਅਸੁਰੱਖਿਆ ਕਾਰਨ ਪੰਜਾਬ ਤੋਂ ਰਾਜਵਾਦਸ਼ਾਹੀ ਤੇ ਪਰਿਵਾਰਵਾਦ ਨੂੰ ਜੜ੍ਹੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ। ਪੰਜਾਬ ਦੇ ਭਵਿੱਖ ਵਾਸਤੇ ਲੜਨ ਦੇ ਚਾਹਵਾਨ ਹਰੇਕ ਵਿਅਕਤੀ ਵਾਸਤੇ ਟੀ.ਐਮ.ਸੀ ਦੇ ਦਰਵਾਜੇ ਖੁੱਲ੍ਹੇ ਹਨ।ਉਨ੍ਹਾਂ ਨੇ ਅਖੀਰ 'ਚ ਕਿਹਾ ਕਿ ਸਾਡਾ ਇਕ ਸਾਂਝਾ ਉਦੇਸ਼ ਹੈ ਤੇ ਸਾਂਝੀ ਵਿਚਾਰਧਾਰਾ ਹੈ, ਅਜਿਹੇ 'ਚ ਸਮੇਂ ਦੀ ਲੋੜ ਹੈ ਕਿ ਸਾਨੂੰ ਮਿੱਲ ਕੇ ਕੰਮ ਕਰਨਾ ਚਾਹੀਦਾ ਹੈ ਤੇ ਜਿਥੇ ਦੂਜਾ ਪੱਖ ਕਮਜ਼ੋਰ ਹੈ, ਉਸਨੂੰ ਮਜ਼ਬੂਤੀ ਦੇਣੀ ਚਾਹੀਦੀ ਹੈ। ਮੁੱਠੀ ਬੰਦ ਰਹੇ ਤੋ ਤਾਕਤ ਬੜ੍ਹਤੀ ਹੈ।ਇਸ ਸ਼ਮੂਲੀਅਤ ਸਮਾਰੋਹ 'ਚ ਮੌਜ਼ੂਦ ਇਕ ਹੋਰ ਟੀ.ਐਮ.ਸੀ ਆਗੂ ਨੇ ਪੁਸ਼ਟੀ ਕੀਤੀ ਕਿ ਪਾਰਟੀ ਸਾਰੇ ਸੰਭਾਵਿਤ ਉਮੀਦਵਾਰਾਂ ਨੂੰ ਚੁਣ ਰਹੀ ਹੈ, ਤਾਂ ਜੋ ਜ਼ਲਦੀ ਹੀ ਗਠਜੋੜ ਨਾ ਹੋਣ 'ਤੇ ਪਾਰਟੀ ਆਉਂਦਿਆਂ ਦਿਨਾਂ 'ਚ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਸਕੇ।ਇਸ ਮੌਕੇ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਡਾ. ਹਰਬੰਸ ਲਾਲ, ਟੀ.ਐਮ.ਸੀ ਦੇ ਯੂਥ ਆਗੂ ਗੌਤਮਬੀਰ ਸਿੰਘ ਤੇ ਅਮਰਜੀਤ ਸਿੰਘ ਅਤੇ ਹਾਲੇ 'ਚ ਸ਼ਾਮਿਲ ਹੋਏ ਸਾਬਕਾ ਆਪ ਆਗੂ ਜਸ਼ਨਦੀਪ ਸਿੰਘ ਤੇ ਬਲਜੀਤ ਸਿੰਘ ਵੀ ਮੌਜ਼ੂਦ ਰਹੇ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD