Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਰਨਜੀਤ ਸਿੰਘ ਢਿੱਲੋਂ ਨੇ ਮੱਤੇਵਾੜਾ ਵਿਖੇ 'ਨੇਚਰ ਰਿਜ਼ਰਵ' ਖੇਤਰ ਦਾ ਉਦਘਾਟਨ

ਸਾਢੇ 5 ਕਰੋੜ ਰੁਪਏ ਦੀ ਲਾਗਤ ਵਾਲੇ ਪਾਰਕ ਅਤੇ ਗਾਰਡਨ ਕੀਤਾ ਲੋਕ ਅਰਪਿਤ , ਜੰਗਲੀ ਖੇਤਰ ਦੀ ਸੰਭਾਲ ਅਤੇ ਲੋਕਾਂ ਦੀ ਸਹੂਲਤ ਲਈ ਤਿਆਰ ਕੀਤਾ ਪ੍ਰੋਜੈਕਟ- ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News (ਅਜੇ ਪਾਹਵਾ)

ਮੱਤੇਵਾੜਾ , 27 Dec 2016

Last updated on: Dec 27, 2016, 00:00 IST

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ  ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਸਥਾਨਕ ਵਿਸ਼ਾਲ ਜੰਗਲੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ 'ਨੇਚਰ ਰਿਜ਼ਰਵ' ਖੇਤਰ ਦਾ ਉਦਘਾਟਨ ਕੀਤਾ। ਸਾਢੇ ਪੰਜ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਤਿਆਰ ਕੀਤੇ ਗਏ 'ਬਟਰਫਲਾਈ ਪਾਰਕ' ਅਤੇ 'ਬੋਟੈਨੀਕਲ ਗਾਰਡਨ' ਨੂੰ ਲੋਕ ਅਰਪਿਤ ਕਰਨ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਦੇ ਜੰਗਲੀ ਖੇਤਰ ਨੂੰ ਬਚਾਉਣ ਅਤੇ ਇਸ ਜਗ੍ਹਾ ਨਾਲ ਲੋਕਾਂ ਦੀ ਨੇੜਤਾ ਨੂੰ ਵਧਾਉਣ ਦੇ ਮਕਸਦ ਨਾਲ ਇਥੇ ਇੱਕ 'ਨੇਚਰ ਰਿਜ਼ਰਵ' ਖੇਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇੱਕ 'ਬਟਰਫਲਾਈ ਪਾਰਕ' ਅਤੇ ਇੱਕ 'ਬੋਟੈਨੀਕਲ ਗਾਰਡਨ' ਤਿਆਰ ਕੀਤਾ ਗਿਆ ਹੈ। ਜੋ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਲੋਕ ਅਰਪਿਤ ਕਰ ਦਿੱਤਾ ਗਿਆ ਹੈ। 

ਇਸ ਤੋਂ ਇਲਾਵਾ ਇਥੇ ਇੱਕ 'ਇੰਟਰਪ੍ਰੀਟੇਟਿਵ ਸੈਂਟਰ' ਤਿਆਰ ਕੀਤਾ ਜਾਵੇਗਾ, ਜੋ ਕਿ ਹਾਲੇ ਨਿਰਮਾਣ ਅਧੀਨ ਹੈ। ਇਹ ਵੀ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਚਾਲੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ 'ਲਾਇਨ ਸਫ਼ਾਰੀ' ਵੀ ਸਥਾਪਤ ਕੀਤੀ ਜਾਵੇਗੀ। ਜਿਸ 'ਤੇ ਜਲਦ ਹੀ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਿੱਥੇ ਬਟਰਫਲਾਈ ਪਾਰਕ ਵਿੱਚ ਅਜਿਹੇ ਫੁੱਲ ਅਤੇ ਪੌਦੇ ਲਗਾਏ ਗਏ, ਜਿਨ੍ਹਾਂ 'ਤੇ ਰੰਗ ਬਿਰੰਗੀਆਂ ਤਿਤਲੀਆਂ ਆ ਕੇ ਮੰਡਰਾਇਆ ਕਰਨਗੀਆਂ, ਉਥੇ ਬੋਟੈਨੀਕਲ ਗਾਰਡਨ ਵਿੱਚ ਅਜਿਹੀਆਂ ਜੜ੍ਹੀਆਂ ਬੂਟੀਆਂ ਅਤੇ ਦਰੱਖ਼ਤ ਲਗਾਏ ਗਏ ਹਨ, ਜੋ ਕਿ ਲੋਕਾਂ ਨੂੰ ਮੈਡੀਕਲੀ ਬਹੁਤ ਲਾਹੇਵੰਦ ਸਾਬਿਤ ਹੋਣਗੇ। ਇਹ ਦੋਵੇਂ ਪਾਰਕ ਅਤੇ ਗਾਰਡਨ ਕਰੀਬ 17 ਏਕੜ ਖੇਤਰ ਵਿੱਚ ਤਿਆਰ ਕਰਵਾਏ ਗਏ ਹਨ। ਇਸ ਮੌਕੇ ਉਨ੍ਹਾਂ ਦੋਵੇਂ ਪ੍ਰੋਜੈਕਟਾਂ ਦਾ ਦੌਰਾ ਵੀ ਕੀਤਾ ਅਤੇ ਲੋਕਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਅਤੇ ਹੋਰ ਕਈ ਪ੍ਰਮੁੱਖ ਸਖ਼ਸੀਅਤਾਂ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD