Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਮੈਦਾਨ ਵਿਚ ਉਤਾਰਿਆ

ਹੁਣ ਤੱਕ ਆਪਸੀ ਸਹਿਮਤੀ ਨਾਲ ਬਾਦਲ ਅਤੇ ਕੈਪਟਨ ਇਕ ਦੂਜੇ ਖਿਲਾਫ ਕਮਜੋਰ ਉਮੀਦਵਾਰ ਉਤਾਰਦੇ ਆਏ ਹਨ- ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਕੋਲਿਆਵਾਂਲੀ (ਲੰਬੀ) , 28 Dec 2016

Last updated on: Dec 28, 2016, 00:00 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ। ਲੰਬੀ ਹਲਕੇ ਦੇ ਪਿੰਡ ਕੋਲਿਆਵਾਲੀ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਹਾਜਰ ਸੰਗਤਾਂ ਨੂੰ ਜਰਨੈਲ ਸਿੰਘ ਦੇ ਲੰਬੀ ਤੋਂ ਉਮੀਦਵਾਰ ਬਣਾਉਣ ਬਾਰੇ ਜਿਉ ਹੀ ਪੁਛਿਆ ਤਾਂ ਭਾਰੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਹੱਥ ਖੜੇ ਕਰਕੇ ਅਤੇ ਤਾੜੀਆਂ ਨਾਲ ਇਸਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਦੀ ਉਮੀਦਵਾਰੀ ਤੇ ਮੋਹਰ ਲਗਾ ਦਿੱਤੀ।ਇਸ ਮੌਕੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਆਪਸੀ ਸਹਿਮਤੀ ਰਾਹੀਂ ਇਕ ਦੂਜੇ ਦੇ ਖਿਲਾਫ ਕਮਜੋਰ ਉਮੀਦਵਾਰ ਖੜੇ ਕਰਦੇ ਆ ਰਹੇ ਹਨ ਜਿਸ ਨਾਲ ਕਿ ਉਹ ਅਸਾਨੀ ਨਾਲ ਚੋਣ ਜਿੱਤਦੇ ਆਏ ਹਨ ਪਰੰਤੂ ਇਸ ਵਾਰੀ ਅਸੀਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਮਜੀਠੀਆ ਨੂੰ ਭੱਜਣ ਨਹੀਂ ਦਿਆਂਗੇ। ਇਸੇ ਲਈ ਹੀ ਅਸੀਂ ਅਮਰਿੰਦਰ, ਬਾਦਲ, ਸੁਖਬੀਰ ਅਤੇ ਮਜੀਠੀਏ ਨੂੰ ਧੂੜ ਚਟਾਉਣ ਲਈ ਆਪਣੇ ਤਕੜੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ। ਆਪ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਮਿਲੀਭੁਗਤ ਦੇ ਸਬੂਤ ਦਿੰਦਿਆਂ ਕਿਹਾ ਕਿ ਪਿਛਲੀ ਬਾਰ ਜਲਾਲਾਬਾਦ ਤੋਂ ਖੜੇ ਕੀਤੇ ਗਏ ਕਾਂਗਰਸ ਦੇ ਉਮੀਦਵਾਰ ਅਤੇ ਮਜੀਠਾ ਤੋਂ ਕਾਂਗਰਸੀ ਉਮੀਦਵਾਰ ਆਪਣੀਆਂ ਜਮਾਨਤਾ ਵੀ ਨਹੀਂ ਬਚਾ ਸਕੇ ਅਤੇ ਸਿਰਫ 7 ਹਜਾਰ ਦੇ ਕਰੀਬ ਵੋਟਾਂ ਲੈਣ ਵਿਚ ਹੀ ਕਾਮਯਾਬ ਹੋ ਸਕੇ। 

ਕੇਜਰੀਵਾਲ ਨੇ ਕਿਹਾ ਕਿ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਵਰਣ ਸਿੰਘ ਫਿਲੌਰ ਦੇ ਪੁੱਤਰ ਦਾ ਨਾਮ ਨਸ਼ਾ ਵਪਾਰ ਵਿਚ ਆਉਣ ਤੋਂ ਬਾਅਦ ਉਸਨੂੰ ਕੈਬਿਨੇਟ ਤੋਂ ਅਸਤੀਫਾ ਦੇਣਾ ਪਿਆ ਸੀ ਪਰੰਤੂ ਅਜਿਹੇ ਲੀਡਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਬਾਹਾਂ ਖਿਲਾਰ ਕੇ ਕਾਂਗਰਸ ਵਿਚ ਲੈ ਆਏ। ਇਸੇ ਤਰਾਂ ਬਿਕਰਮ ਮਜੀਠੀਆ ਦੇ ਖਾਸਮ ਖਾਸ ਇੰਦਰਬੀਰ ਸਿੰਘ ਬੁਲਾਰੀਆ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਕਰ ਲਿਆ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਬਾਦਲ, ਕੈਪਟਨ ਅਤੇ ਮਜੀਠੀਆ ਪਰਿਵਾਰ ਮਿਲਕੇ ਪੰਜਾਬ ਨੂੰ ਲੁੱਟ ਰਹੇ ਹਨ। ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਬਾਦਲ ਨੂੰ ਪੰਜਾਬ ਦੇ ਮੁੱਦਿਆਂ ਉਤੇ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ। ਉਨਾਂ ਕਿਹਾ ਕਿ ਅਕਾਲੀ ਦਲ ਜਿਹੜੇ ਵਿਕਾਸ ਦੀਆਂ ਗੱਲਾਂ ਟੀਵੀ ਚੈਨਲਾਂ ਉਤੇ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਉਸ ਨਾਲ ਇਸ ਬਾਰੇ ਵਿਚ ਜਨਤਾ ਦੇ ਸਾਹਮਣੇ ਬਹਿਸ ਕਰਨ।  ਪੰਜਾਬ ਵਿਚ ਹਰ ਰੋਜ ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ। ਬਾਦਲ ਪਰਿਵਾਰ ਨੇ ਟਰਾਂਸਪੋਰਟ, ਸ਼ਰਾਬ ਅਤੇ ਕੇਬਲ ਮਾਫੀਆ ਕਬਜੇ ਵਿਚ ਕਰ ਲਿਆ ਹੈ। ਕੀ ਇਹ ਬਾਦਲਾਂ ਦਾ ਵਿਕਾਸ ਦਾ ਮਾਡਲ ਹੈ, ਜਿਸ ਬਾਰੇ ਉਹ ਚਿਰਾਂ ਤੋਂ ਰੌਲਾ ਪਾ ਰਹੇ ਹਨ। ਉਨਾਂ ਕਿਹਾ ਕਿ ਬਾਦਲ ਬਹਿਸ ਸੰਬੰਧੀ ਸਮਾਂ ਅਤੇ ਸਥਾਨ ਖੁਦ ਨਿਰਧਾਰਿਤ ਕਰਨ। ਇਸ ਮੌਕੇ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਾਧੂ ਸਿੰਘ, ਭਗਵੰਤ ਮਾਨ, ਸੰਜੇ ਸਿੰਘ, ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕੀਤਾ। 

 

  

 

Tags: Arvind Kejriwal , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD