Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਲੋਂ ਸਮੂਹ ਸ਼ਹਿਰਾਂ ਨੂੰ 100 ਫੀਸਦੀ ਜਲ ਸਪਲਾਈ ਤੇ ਸੀਵਰੇਜ ਸੁਵਿਧਾ ਪ੍ਰਦਾਨ ਕਰਨ ਪੱਖੋਂ ਤੇਜੀ ਨਾਲ ਪਹਿਲ ਕਦਮੀ

Web Admin

Web Admin

5 Dariya News

ਚੰਡੀਗੜ੍ਹ , 29 Dec 2016

Last updated on: Dec 29, 2016, 00:00 IST

ਪੰਜਾਬ ਦੇ ਸਥਾਨਕ ਸਰਕਾਰ, ਡਾਕਟਰੀ ਸਿੱਖਿਆ ਅਤੇ ਖੋਜ਼ ਮੰਤਰੀ ਅੱਜ ਸ਼੍ਰੀ ਅਨਿਲ ਜ਼ੋਸ਼ੀ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਪ੍ਰਗਤੀ ਦੀ ਰਾਹ ਤੇ ਛਪੇ ਕਿਤਾਬਚੇ ਦੀ ਘੁੰਡ ਚੁਕਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਤੇ ਸ਼੍ਰੀ ਡੀ.ਪੀ. ਰੈਡੀ,  ਮਾਨਯੋਗ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ, ਸ਼੍ਰੀ ਇਕਬਾਲ ਸਿੰਘ ਚੰਨੀ, ਵਾਈਸ ਚੇਅਰਮੈਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਸ਼੍ਰੀ ਡੀ.ਕੇ ਤਿਵਾੜੀ, ਆਈ.ਏ.ਐਸ., ਮੁੱਖ ਕਾਰਜਕਾਰੀ ਅਫਸਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਸ਼੍ਰੀ ਪ੍ਰਵੀਨ ਕੁਮਾਰ ਥਿੰਦ,ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ ਚੰਡੀਗੜ੍ਹ ਅਤੇ ਵਿਭਾਗ ਦੇ ਸਮੂਹ ਅਧਿਕਾਰੀ ਹਾਜ਼ਰ ਸਨ।ਇਹ ਕਿਤਾਬਚਾ ਜਾਰੀ ਕਰਨ ਉਪਰੰਤ ਸ੍ਰੀ ਜ਼ੋਸੀ ਨੇ ਦਸਿਆ ਕਿ ਸਾਲ 2007 ਤੋਂ 2012 ਤੱਕ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਤੇ 1510 ਕਰੋੜ ਰੁਪਿਆ ਅਤੇ ਸਾਲ 2012 ਤੋਂ ਅਕਤੂਬਰ-2016 ਤੱਕ 2234 ਕਰੋੜ ਰੁਪਏ ਦੇ ਕੰਮ ਕੀਤੇ ਗਏ ਹਨ।ਉਨ੍ਹਾਂ ਅੱਗੇ ਦਸਿਆ ਕਿ ਸ਼ਹਿਰਾਂ ਵਿਚ ਪਾਣੀ, ਸੀਵਰ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਦੇ ਕੰਮਾਂ ਲਈ 6000 ਕਰੋੜ ਰੁਪਏ ਤੋਂ ਵੱਧ ਦੇ ਅਰਬਨ ਮਿਸ਼ਨ ਪ੍ਰੋਜੈਕਟ ਚਲਾਏ ਜਾ ਰਹੇ ਹਨ।ਇਸ ਮੌਕੇ ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ  ਸ੍ਰ:ਪਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ, ਪੰਜਾਬ ਜੀ ਦੀ ਰਹਿਨੁਮਾਈ ਹੇਠ ਸ਼ਹਿਰਾਂ ਦੇ ਵਿਕਾਸ ਦੇ ਕੰਮ ਪੂਰੇ ਕੀਤੇ ਜਾ ਰਹੇ ਹਨ ਅਤੇ ਸਾਰੇ ਸ਼ਹਿਰਾਂ ਦੇ ਵਿਚ 100% ਵਾਟਰ ਸਪਲਾਈ ਅਤੇ ਸੀਵਰੇਜ਼ ਮੁਹੱਈਆ ਕਰਵਾਉਣ ਲਈ ਕੰਮ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਅੱਗੇ ਦਸਿਆ ਕਿ ਸੀਵਰੇਜ਼ ਬੋਰਡ ਨੂੰ ਰੀਸਟਰੱਕਚਰ ਕੀਤਾ ਗਿਆ ਹੈ ਜਿਸ ਦੇ ਨਾਲ ਨਗਰ ਕੋਸਲਾਂ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਦੀ ਓਪਰੇਸ਼ਨ ਅਤੇ ਮੇਨਟੀਨੈਂਸ ਦਾ ਕੰਮ ਵੀ ਸੀਵਰੇਜ਼ ਬੋਰਡ ਨੂੰ ਦਿਤਾ ਗਿਆ ਹੈ।ਕਲੱਸਟਰ ਪ੍ਰੋਜੈਕਟਾਂ ਜਿਵੇਂ ਕਿ ਅੰਮ੍ਰਿਤਸਰ, ਬਠਿੰਡਾ, ਅਬੋਹਰ, ਫਰੀਦਕੋਟ, ਕੋਟਕਪੂਰਾ, ਜੈਤੋਂ, ਸੰਗਰੂਰ, ਧੂਰੀ, ਸਰਹੰਦ ਅਤੇ ਬੱਸੀ ਪਠਾਣਾਂ ਆਦਿ ਸ਼ਹਿਰਾਂ ਵਿਚ ਵੱਡੀਆਂ ਕੰਪਨੀਆਂ ਨੂੰ ਕੰਮ ਅਲਾਟ ਕੀਤੇ ਗਏ ਹਨ ਜਿਸ ਵਿਚ ਉਹ ਵਾਟਰ ਸਪਲਾਈ, ਸੀਵਰੇਜ਼, ਸੜਕਾਂ ਅਤੇ ਸਟਰੀਟ ਲਾਈਟਾਂ ਦੇ ਕੰਮਾਂ ਦੇ ਨਾਲ ਨਾਲ ਉਨ੍ਹਾਂ ਦੀ 10 ਸਾਲ ਦੇ ਲਈ ਰੱਖ ਰਖਾਓ ਦਾ ਕੰਮ ਵੀ ਕਰਨਗੇ।ਪੰਜਾਬ ਵਿਚ ਸਾਲ 2007 ਤੋਂ ਅਕਤੂਬਰ-2016 ਤੱਕ ਗੰਦੇ ਪਾਣੀ ਨੂੰ ਸਾਫ ਕਰਨ ਲਈ 56 ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਏ ਗਏ ਹਨ।ਇਸੇ ਸਮੇਂ ਦੌਰਾਨ ਹੀ 5391 ਕਿਲੋਮੀਟਰ ਸੀਵਰ ਲਾਈਨਾਂ, 4205 ਕਿਲੋਮੀਟਰ ਵਾਟਰ ਸਪਲਾਈ ਦੀਆਂ ਪਾਈਪਾਂ, 94 ਉਚੇ ਪਾਣੀ ਦੀਆਂ ਟੈਂਕੀਆਂ, 1120 ਟਿਊਬਵੈਲ ਅਤੇ 7 ਵਾਟਰ ਟਰੀਟਮੈਂਟ ਪਲਾਂਟ ਵੀ ਉਸਾਰੇ ਗਏ ਹਨ।ਸਰਦਾਰ ਪਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰ ਵਿਭਾਗ ਦੁਆਰਾ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰਾਂ ਨੂੰ ਸਾਫ ਕਰਨ ਦੀ ਮੁਹਿੰਮ ਚਲਾਈ ਗਈ ਹੈ।ਸੜਕਾਂ ਦੀ ਸਫਾਈ ਮਸ਼ੀਨਾਂ ਨਾਲ ਕਰਨ ਦਾ ਪ੍ਰਬੰਧ ਵੱਡੇ ਸ਼ਹਿਰਾਂ ਵਿਚ ਕੀਤਾ ਗਿਆ ਹੈ ਇਸੇ ਤਰ੍ਹਾਂ ਸੀਵਰੇਜ਼ ਦੀ ਸਫਾਈ ਸੁਪਰ ਸਕਰ ਮਸ਼ੀਨਾਂ ਨਾਲ ਕਰਵਾਈ ਜਾ ਰਹੀ ਹੈ।ਸ੍ਰੀ ਅਨਿਲ ਜੋਸ਼ੀ ਜੀ ਨੇ ਅੱਗੇ ਦਸਿਆ ਕਿ ਅਜ਼ਾਦੀ ਤੋਂ ਬਾਦ 70 ਸਾਲ ਦੇ ਇਤਿਹਾਸ ਵਿਚ ਇਹ ਪਹਿਲੀ ਵਾਰੀ ਹੈ,ਕਿ 6000 ਕਰੋੜ ਤੋਂ ਜ਼ਿਆਦਾ ਦੇ ਕੰਮ ਹੋਏ ਹਨ ਜਿਸ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੀ ਖਾਈ ਪੂਰੀ ਹੋਈ ਹੈ। ਮੈਂ ਇਸ ਮੌਕੇ ਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਾ ਹਾਂ ਜਿੰਨ੍ਹਾਂ ਨੇ ਮਿਹਨਤ ਕਰਕੇ ਲੋਕਾਂ ਲਈ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ ਹੈ।

 

Tags: Anil Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD