Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਮਨਮੋਹਨ ਸਿੰਘ ਰਿਲੀਜ਼ ਕਰਨਗੇ ਪੰਜਾਬ ਕਾਂਗਰਸ ਦਾ ਮੈਨਿਫੈਸਟੋ

ਮੁੱਖ ਬਿੰਦੂਆਂ 'ਤੇ ਚਰਚਾ ਲਈ ਸਾਬਕਾ ਪ੍ਰਧਾਨ ਮੰਤਰੀ ਨੂੰ ਮਿੱਲੇ ਆਸ਼ਾ ਕੁਮਾਰੀ, ਕੈਪਟਨ ਅਮਰਿੰਦਰ ਸਿੰਘ

Web Admin

Web Admin

5 Dariya News

ਨਵੀਂ ਦਿੱਲੀ , 29 Dec 2016

Last updated on: Dec 29, 2016, 00:00 IST

ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜ਼ਲਦੀ ਹੀ ਸੂਬਾ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨਿਫੈਸਟੋ ਨੂੰ ਰਿਲੀਜ਼ ਕਰਨਗੇ।ਇਸ ਲੜੀ ਹੇਠ ਪੰਜਾਬ 'ਚ ਸ਼ਾਸਨ ਨੂੰ ਲੈ ਕੇ ਪਾਰਟੀ ਦੀ ਯੋਜਨਾ ਦੀ ਵਿਆਖਿਆ ਕਰਨ ਵਾਲੇ ਮੈਨਿਫੈਸਟੋ ਦੇ ਰਿਲੀਜ਼ ਦੀ ਤਰੀਖ ਹਾਲੇ ਤੈਅ ਨਹੀਂ ਹੋਈ ਹੈ, ਲੇਕਿਨ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਵੀਰਵਾਰ ਨੂੰ ਮੀਟਿੰਗ 'ਚ ਡਾ. ਮਨਮੋਹਨ ਸਿੰਘ ਨੇ ਉਕਤ ਦਸਤਾਵੇਜ ਨੂੰ ਰਿਲੀਜ਼ ਕਰਨ ਲਈ ਆਪਣੀ ਰਜਾਮੰਦੀ ਦੇ ਦਿੱਤੀ।ਇਸ ਦੌਰਾਨ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਨੇ ਮੈਨਿਫੈਸਟੋ ਦੇ ਮੁੱਖ ਪੁਆਇੰਟਾਂ 'ਤੇ ਡਾ. ਸਿੰਘ ਨਾਲ ਚਰਚਾ ਕੀਤੀ, ਜਿਸਨੂੰ ਹੁਣ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਾਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਨਿਫੈਸਟੋ ਕਮੇਟੀ ਵੱਲੋਂ ਅੰਤਿਮ ਰੂਪ ਦਿੱਤਾ ਜਾਵੇਗਾ।ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ 'ਚ, ਆਸ਼ਾ ਕੁਮਾਰੀ ਨੇ ਕਿਹਾ ਕਿ ਪਾਰਟੀ ਨੇ ਮੈਨਿਫੈਸਟੋ ਜ਼ਾਰੀ ਕਰਨ ਤੋਂ ਪਹਿਲਾਂ ਆਰਥਿਕ ਵਿਸ਼ਿਆਂ 'ਤੇ ਡਾ. ਸਿੰਘ ਦੀ ਮਾਹਿਰਤਾ ਦੇ ਮੱਦੇਨਜ਼ਰ ਉਸਦੇ ਡਰਾਫਟ ਉਪਰ ਉਨ੍ਹਾਂ ਦੇ ਵਿਚਾਰ ਜਾਣਨ ਦਾ ਫੈਸਲਾ ਕੀਤਾ ਹੈ।ਆਸ਼ਾ ਕੁਮਾਰੀ ਨੇ ਕਿਹਾ ਕਿ ਕਾਂਗਰਸ ਵਿਸ਼ੇ ਦੀ ਬਾਰੀਕੀਆਂ ਨੂੰ ਸਮਝੇ ਬਗੈਰ ਹੜਬੜੀ 'ਚ ਫੈਸਲੇ ਲੈਣ 'ਚ ਵਿਸ਼ਵਾਸ ਨਹੀਂ ਰੱਖਦੀ ਅਤੇ ਮੈਨਿਫੈਸਟੋ ਦੇ ਪੰਜਾਬ ਦੇ ਲੋਕਾਂ 'ਤੇ ਪ੍ਰਭਾਵ ਦੇ ਮੱਦੇਨਜ਼ਰ, ਉਸਨੂੰ ਫਾਈਨਲ ਕਰਨ ਦੀ ਪ੍ਰੀਕ੍ਰਿਆ 'ਚ ਡਾ. ਸਿੰਘ ਦੀ ਸ਼ਮੂਲੀਅਤ ਦਾ ਮਹੱਤਵ ਸਮਝਦੀ ਹੈ।

ਇਸ ਦੌਰਾਨ, ਉਨ੍ਹਾਂ ਨੇ ਕਾਂਗਰਸ ਦੀ ਕਾਰਜਪ੍ਰਣਾਲੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਨਾਸ਼ਾਹੀ ਤਰੀਕੇ ਨਾਲ ਤੁਲਨਾ ਕੀਤੀ, ਜਿਨ੍ਹਾਂ ਨੇ ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵਾਰ ਵਾਰ ਪੁੱਛੇ ਜਾਣ ਦੇ ਬਾਵਜੂਦ ਹਾਲੇ ਤੱਕ ਖੁਲਾਸਾ ਨਹੀਂ ਕੀਤਾ ਹੈ ਕਿ ਉਨ੍ਹਾਂ ਨੇ ਨੋਟਬੰਦੀ 'ਤੇ ਕਿਨ੍ਹਾਂ ਨਾਲ ਚਰਚਾ ਕੀਤੀ ਸੀ।ਕੈਪਟਨ ਅਮਰਿੰਦਰ ਨੇ ਖੁਲਾਸ ਕੀਤਾ ਕਿ ਪੰਜਾਬ ਦੇ ਵੱਖ ਵੱਖ ਵਰਗਾਂ ਨਾਲ ਜੁੜੇ ਮੁੱਦਿਆਂ ਦਾ ਹੱਲ ਕਰਦਿਆਂ ਵਿਆਪਕ ਦਸਤਾਵੇਜ- ਮੈਨਿਫੈਸਟੋ 'ਤੇ ਡਾ. ਸਿੰਘ ਨੇ ਆਪਣੇ ਬਹੁਮੁੱਲੇ ਵਿਚਾਰ ਰੱਖੇ। ਉਨ੍ਹਾਂ ਨੇ ਕਿਹਾ ਕਿ ਬਾਦਲ ਸਰਕਾਰ ਨੇ ਆਪਣੀਆਂ ਗੈਰ ਸੰਗਠਿਤ ਤੇ ਲੋਕ ਵਿਰੋਧੀ ਨੀਤੀਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਰਬਾਦੀ 'ਚ ਧਕੇਲ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਮੈਨਿਫੈਸਟੋ ਨੂੰ ਸੂਬੇ ਨੂੰ ਵਿਕਾਸ ਤੇ ਤਰੱਕੀ ਦੀ ਪੱਟੜੀ 'ਤੇ ਮੁੜ ਲਿਆਉਣ ਦੇ ਟੀਚੇ ਹੇਠ ਤਿਆਰ ਕੀਤਾ ਗਿਆ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਮੈਨਿਫੈਸਟੋ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਮਜ਼ਬੂਤ ਆਕਾਰ ਦੇਣ 'ਤੇ ਅਧਾਰਿਤ ਹੈ, ਜਿਨ੍ਹਾਂ ਨੂੰ ਅਸਲਿਅਤ ਦਾ ਰੂਪ ਦੇਣ ਲਈ ਉਹ ਪੂਰੀ ਤਰ੍ਹਾਂ ਤੱਤਪਰ ਹਨ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਮੈਨਿਫੈਸਟੋ ਨੂੰ ਨਵੀਂ ਦਿੱਲੀ 'ਚ ਡਾ. ਸਿੰਘ ਵੱਲੋਂ ਰਿਲੀਜ਼ ਕੀਤੇ ਜਾਣ ਦੇ ਨਾਲ ਨਾਲ ਪੰਜਾਬ ਦੇ ਮੁੱਖ ਸ਼ਹਿਰਾਂ 'ਚ ਵੀ ਜ਼ਾਰੀ ਕੀਤਾ ਜਾਵੇਗਾ, ਤਾਂ ਜੋ ਪੁਖਤਾ ਕੀਤਾ ਜਾ ਸਕੇ ਕਿ ਇਹ ਸੂਬੇ ਭਰ 'ਚ ਫੈਲ੍ਹ ਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ।

 

Tags: Dr Manmohan Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD