Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਨੂੰ ਵੋਟ ਦੇ ਕੇ ਮਜੀਠੀਏ ਨੂੰ ਦੁਬਾਰਾ ਜਿੱਤਣ ਦਾ ਮੌਕਾ ਨਾ ਦਿਓ : ਅਰਵਿੰਦ ਕੇਜਰੀਵਾਲ

ਹਿੰਮਤ ਸ਼ੇਰਗਿੱਲ ਲਈ ਜਬਰਦਸਤ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਲੋਕਾਂ ਨੂੰ ਕੀਤੀ ਅਪੀਲ

Web Admin

Web Admin

5 Dariya News

ਚਵਿੰਡਾ ਦੇਵੀ (ਮਜੀਠਾ) , 29 Dec 2016

Last updated on: Dec 29, 2016, 00:00 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ। ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਜਬਰਦਸਤ ਰੋਡ ਸ਼ੋਅ ਦੌਰਾਨ ਚਵਿੰਡਾ ਦੇਵੀ ਦੇ ਬਜਾਰ ਵਿੱਚ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਦੇਣ ਦੇ ਮਤਲਬ ਵੋਟ ਖਰਾਬ ਕਰਨਾ ਹੈ ਅਤੇ ਬਿਕਰਮ ਸਿੰਘ ਮਜੀਠੀਏ ਨੂੰ ਜਿੱਤਣ ਦਾ ਮੌਕਾ ਦੇਣਾ ਹੈ। ਉਨਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਵੋਟ ਪਾਈ ਤਾਂ ਮਜੀਠੇ ਹਲਕੇ ਦੀਆਂ ਵੋਟਾਂ ਵੰਡੀਆਂ ਜਾਣਗੀਆਂ ਅਤੇ ਬਿਕਰਮ ਮਜੀਠੀਏ ਦੇ ਫਿਰ ਜਿੱਤਣ ਦੀ ਸੰਭਾਵਨਾ ਬਣ ਜਾਵੇਗੀ। ਇਸ ਲਈ ਹਰ ਇੱਕ ਵੋਟ ਝਾੜੂ ਨੂੰ ਦਿੱਤੀ ਜਾਵੇ ਤਾਂਕਿ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਬਿਕਰਮ ਸਿੰਘ ਮਜੀਠੀਆ ਨੂੰ ਕਰਾਰੀ ਹਾਰ ਦੇ ਕੇ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪੂਰੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਪੱਖ ਵਿਚ ਹਨੇਰੀ ਚਲ ਰਹੀ ਹੈ ਅਤੇ ਮਜੀਠੇ ਦੇ ਲੋਕ ਵੀ ਇਸ ਵਾਰ  ਬਿਕਰਮ ਮਜੀਠੀਏ ਨੂੰ ਹਰਾ ਕੇ ਇਸ ਕ੍ਰਾਂਤੀ ਦਾ ਹਿੱਸਾ ਬਣਨਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਜੀਠੀਆ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਭਤੀਜਾ ਹੈ, ਇਸ ਲਈ ਜਾਣਬੁੱਝ ਕੇ ਮਜੀਠੇ ਤੋਂ ਕਾਂਗਰਸ ਕਮਜੋਰ ਆਦਮੀ ਖੜਾ ਕਰਦੀ ਹੈ। ਪਿਛਲੀ ਵਾਰ ਵੀ ਕਾਂਗਰਸ ਦਾ ਉਮੀਦਵਾਰ ਐਨਾ ਕਮਜੋਰ ਸੀ ਕਿ ਉਸਦੀ ਜਮਾਨਤ ਜਬਤ ਹੋ ਗਈ ਸੀ। 

ਲੇਕਿਨ ਇਨਾਂ ਚਾਚੇ-ਭਤੀਜੇ ਦੀ ਖੇਡ ਖਰਾਬ ਕਰਨ ਲਈ ਆਮ ਆਦਮੀ ਪਾਰਟੀ ਨੇ ਹਿੰਮਤ ਸਿੰਘ ਸ਼ੇਰਗਿੱਲ ਵਰਗਾ ਨਿਡਰ ਅਤੇ ਮਜਬੂਤ ਉਮੀਦਵਾਰ ਮਜੀਠੀਆ ਖਿਲਾਫ ਉਤਾਰਿਆ ਹੈ। ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਲੋਕਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਵਿੱਚ ਗੁਪਤ ਸਮਝੌਤਾ ਹੋਇਆ ਹੈ, ਤਾਂਕਿ ਪੰਜਾਬ ਨੂੰ ਵਾਰੀ-ਵਾਰੀ ਲੁੱਟਣ ਦਾ ਸਿਲਸਿਲਾ ਜਾਰੀ ਰਹੇ, ਇਸ ਕਰਕੇ ਸਭ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਹੈ ਅਤੇ ਪੰਜਾਬ ਨੂੰ ਬਚਾਉਣਾ ਹੈ।ਰੋਡ ਸ਼ੋਅ ਦੀ ਸ਼ੁਰੂਆਤ ਮਜੀਠਾ ਹਲਕੇ ਦੇ ਪਿੰਡ ਬੋਪਾਰਾਏ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਹੋਈ। ਇਸ ਮੌਕੇ ਅਰਵਿੰਦ ਕੇਜਰੀਵਾਲ ਨਾਲ ਹਿੰਮਤ ਸਿੰਘ ਸ਼ੇਰਗਿੱਲ, ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੌਮੀ ਬੁਲਾਰੇ ਸੰਜੇ ਸਿੰਘ ਸਮੇਤ ਮਾਝਾ ਖੇਤਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰ ਮੌਜੂਦ ਸਨ। ਸੈਂਕੜੇ ਮੋਟਰਸਾਇਕਲਾਂ, ਕਾਰਾਂ, ਜੀਪਾਂ ਅਤੇ ਗੱਡੀਆਂ ਦਾ ਕਾਫਿਲਾ ਜਿੰਦਾਬਾਦ ਦੇ ਨਾਅਰਿਆਂ ਨਾਲ ਜਦ ਮਜੀਠਾ ਹਲਕੇ ਵੱਲ ਵਧਿਆ ਤਾਂ ਰਸਤੇ ਵਿੱਚ ਥਾਂ-ਥਾਂ ਸੜਕਾਂ ਕਿਨਾਰੇ ਖੜੇ ਲੋਕਾਂ ਨੇ ਅਰਵਿੰਦ ਕੇਰਜੀਵਾਲ ਉਤੇ ਫੁੱਲਾਂ ਦੀ ਵਰਖਾ ਕੀਤੀ। ਜੋਸ਼ ਅਤੇ ਉਤਸ਼ਾਹ ਨਾਲ ਲਬਾਲਬ ਇਸ ਮਾਹੌਲ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਆਮ ਆਦਮੀ ਪਾਰਟੀ ਜਿੰਦਾਬਾਦ ਦੇ ਨਾਅਰਿਆਂ ਨੇ ਸਮੁੱਚੀ ਫਿਜਾ ਗੂੰਜਣ ਲਾ ਦਿੱਤੀ। ਕਾਫਿਲਾ ਮੱਤੇਵਾਲ, ਟਾਹਲੀ ਸਾਹਿਬ, ਫੱਤੂ ਭੀਲਾ, ਸ਼ਹਿਜਾਦਾ, ਚਵਿੰਡਾ ਦੇਵੀ, ਕੱਥੂ ਨੰਗਲ, ਟਰਪਈ, ਸ਼ਾਮ ਨਗਰ, ਮਰੜੀਕਲਾਂ, ਥਰੀਏਵਾਲ, ਮਰੜੀਖੁਰਦ, ਕੋਟਲਾ ਸੁਲਤਾਨ ਸਿੰਘ, ਅਠਵਾਲ, ਹਮਜਾ, ਰੋੜੀ, ਮਜੀਠਾ ਅਤੇ ਮਜੀਠਾ ਹਲਕੇ ਦੇ ਪਿੰਡ ਨਾਗਕਲਾਂ ਵਿੱਚ ਜਾ ਕੇ ਦੇਰ ਸ਼ਾਮ ਸਮਾਪਤ ਹੋਇਆ।

 

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD