Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁਹਾਲੀ ਹਲਕੇ ਦੇ ਪਿੰਡਾ ਵਿੱਚ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਹਰਇੱਕ ਪਿੰਡ ਵਿੱਚ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 29 Dec 2016

Last updated on: Dec 29, 2016, 00:00 IST

ਹਲਕਾ ਵਿਧਾਇਕ  ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੇ ਮੁਹਾਲੀ ਹਲਕੇ ਦੇ ਪਿੰਡਾ ਵਿੱਚ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਹਰਇੱਕ ਪਿੰਡ ਵਿੱਚ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ । ਸ. ਸਿੱਧੂ ਅੱਜ ਨਜ਼ਦੀਕੀ ਪੈਂਦੇ ਪਿੰਡ ਸ਼ੇਖਨਮਾਜਰਾ ਵਿਖੇ ਗਲੀਆਂ ਨਾਲੀਆਂ ਦੇ ਕੰਮ ਦਾ ਨੀਂਹ ਪੱਥਰ ਰੱਖਣ ਮਗਰੋਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ । ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਅਕਾਲੀ ਸਰਕਾਰ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਹਲਕੇ ਦੇ ਪਿੰਡਾ ਵਿੱਚ ਗਲੀਆਂ ਨਾਲੀਆਂ ਤੱਕ ਵੀ ਪੱਕੀਆਂ ਨਹੀਂ ਕਰਵਾ ਸਕੀ । ਪਿੰਡਾ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਬਹੁਤੇ ਪਿੰਡਾ ਵਿੱਚ ਬੱਸ ਸੇਵਾ ਨਾਲ ਹੋਣ ਕਾਰਨ ਗਰੀਬ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤ ਪੇਸ਼ ਆਉਂਦੀ ਹੈ । ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਦਾ ਬਹੁਤ ਜਲਦ ਖਾਤਮਾਂ ਹੋਣ ਵਾਲਾ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਤਾ ਸੰਭਾਲਣ ਵਾਲੇ ਹਨ ਜਿਸ ਮਗਰੋਂ ਅਕਾਲੀਆਂ ਨੂੰ ਦਿਖਾਇਆ ਜਾਵੇਗਾ ਕਿ ਵਿਕਾਸ ਕਿਸ ਤਰ੍ਹਾਂ ਕਰਵਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਫੋਕੀਆਂ ਗੱਲਾਂ ਕਰਨ ਦੀ ਬਜਾਏ ਜਮੀਨੀਂ ਪੱਧਰ ਤੇ ਵਿਕਾਸ ਕਾਰਜ ਕਰਵਾਉਂਦੇ ਤਾਂ ਅੱਜ ਉਨ੍ਹਾਂ ਨੂੰ ਆਪਣੇ ਵਿਕਾਸ ਕਾਰਜਾਂ ਦਾ ਢੰਡੋਰਾ ਨਾ ਪਿੱਟਣਾਂ ਪੈਂਦਾ । ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੀਆਂ ਲੁੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ  । ਇਸ ਮੌਕੇ ਹੋਰਨਾ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਗੁਰਚਰਨ ਸਿੰਘ ਭਮਰਾ, ਸਰਪੰਚ ਸਮਸ਼ੇਰ ਸਿੰਘ, ਸਤਪਾਲ ਸਿੰਘ, ਪੰਚ ਸੁੱਚਾ ਸਿੰਘ, ਕਰਨੈਲ ਸਿੰਘ, ਕਾਕਾ ਸਿੰਘ, ਸ਼ੇਰ ਸਿੰਘ, ਪੰਚ ਸੁਖਪਾਲ, ਹਰਬੰਸ ਸਿੰਘ ਘੋਲਾ, ਪਾਲ ਸਿੰਘ, ਪ੍ਰੀਤਮ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਤੰਗੋਰੀ, ਐਚ.ਐਸ. ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜਰ ਸਨ । 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD