Monday, 06 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ

 

ਸੁਖਦੇਵ ਸਿੰਘ ਕਾਹਲੋਂ ਨੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਦਾ ਅਹੁਦਾ ਸੰਭਾਲਿਆ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 29 Dec 2016

ਐੱਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ ਨੇ ਅੱਜ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਦੀ ਹਾਜ਼ਰੀ 'ਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਦੇ ਵਾਧੂ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀ ਦੇ ਸਪੁੱਤਰ, ਉੱਘੇ ਸਿੱਖਿਆ ਸ਼ਾਸਤਰੀ, ਗੁਰੂ ਨਾਨਕ ਯੂਨੀਵਰਸਿਟੀ ਦੇ ਗੋਲਡ ਮੈਡਸਿਲਟ, ਸਟੇਟ ਅਤੇ ਨੈਸ਼ਨਲ ਐਵਾਰਡੀ ਅਤੇ ਐੱਸ.ਸੀ.ਈ.ਆਰ ਟੀ ਦੇ ਡਾਇਰੈਕਟਰ ਸ. ਕਾਹਲੋਂ ਨੂੰ ਕਾਰਜਕਾਰੀ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿੱ) ਨਿਯੁਕਤ ਕੀਤਾ ਹੈ।ਜ਼ਿਲ੍ਹਾ ਗੁਰਦਾਸਪੁਰ ਸ਼ਹਿਰ ਫਤਿਹਗੜ੍ਹ ਚੂੜੀਆਂ ਵਿਖੇ ਸੁਤੰਤਰਤਾ ਸੈਨਾਨੀ ਸ. ਗੁਰਬਚਨ ਸਿੰਘ ਦੇ ਘਰ ਜਨਮੇ ਸ. ਸੁਖਦੇਵ ਸਿੰਘ ਕਾਹਲੋਂ ਨੇ ਐੱਮ.ਏ ਅੰਗਰੇਜ਼ੀ ਅਤੇ ਰਾਜਨੀਤੀ ਸ਼ਾਸਤਰ ਦੀ ਵਿੱਦਿਆ ਹਾਂਸਲ ਕੀਤੀ ਅਤੇ ਐੱਮ. ਐੱਡ. ਵਿੱਚ ਉਹ ਗੋਲਡ ਮੈਡਲਿਸਟ ਰਹੇ।ਸਿੱਖਿਆ ਵਿਭਾਗ ਵਿਚ ਉਹਨਾਂ ਬਤੌਰ ਸਕੂਲ ਮੁਖੀ ਬੇਹਤਰੀਨ ਸੇਵਾ ਕੀਤੀ ਜਿਸ ਦੇ ਸਿੱਟੇ ਵਜੋਂ ਉਹਨਾਂ ਨੂੰ ਸੰਨ 2003 ਵਿਚ ਸਟੇਟ ਐਵਾਰਡ ਨਾਲ਼ ਸਨਮਾਨਿਆ ਗਿਆ। ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਉਪਲਬਧੀਆਂ ਲਈ ਉਹਨਾਂ ਨੂੰ ਸੰਨ 2007 ਵਿਚ ਨੈਸ਼ਨਲ ਐਵਾਰਡ ਮਿਲਿਆ। ਬਤੌਰ ਡਾਇਰੈਕਟਰ ਐੱਸ ਸੀ ਈ ਆਰ ਟੀ ਕੰਮ ਕਰਦਿਆਂ ਉਹਨਾਂ ਨੇ 5ਵੀਂ ਅਤੇ ਅੱਠਵੀਂ ਦੀ ਪ੍ਰੀਖਿਆ, ਟੀਚਰ ਟ੍ਰੇਨਿੰਗ, ਪੰਜਾਬ ਟੈੱਟ ਦੀ ਪ੍ਰੀਖਿਆ, ਸਕੂਲਾਂ ਦੇ ਪਾਠਕ੍ਰਮ ਦੇ ਨਿਰਮਾਣ ਵਿਚ ਨਵੀਂਆਂ ਪਿਰਤਾਂ ਪਾਈਆਂ।

ਇਸ ਮੌਕੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦੇ ਹੋਏ ਸ. ਸੁਖਦੇਵ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦਾ ਦਿਲ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ ਕਰਦਾ ਹਨ ਜਿਨ੍ਹਾਂ ਨੇ ਇਸ ਵੱਕਾਰੀ ਅਹੁਦੇ ਦੀ ਜ਼ਿੰਮੇਵਾਰੀ ਦੇ ਉਨ੍ਹਾਂ ਨੂੰ ਕਾਬਲ ਸਮਝਿਆ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਵਿਚ ਵਿੱਦਿਆ ਦੇ ਵਿਕਾਸ ਲਈ ਕਾਰਜਸ਼ੀਲ ਅਕਾਲੀ ਭਾਜਪਾ ਸਰਕਾਰ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਦੀ ਭਰਪੂਰ ਕੋਸ਼ਿਸ਼ ਕਰਨਗੇ। ਇਸ ਮੌਕੇ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਜਨਕ ਰਾਜ ਮਹਿਰੋਕ ਵੱਲੋਂ ਸ. ਕਾਹਲੋਂ ਦੀ ਨਿਯੁਕਤੀ ਦਾ ਸੁਆਗਤ ਕਰਦਿਆਂ ਭਰੋਸਾ ਦਵਾਇਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ. ਕਾਹਲੋਂ ਨਾਲ਼ ਕਦਮ ਨਾਲ ਕਦਮ ਮਿਲ਼ਾ ਕੇ ਚੱਲਿਆ ਜਾਵੇਗਾ।ਇਸ ਮੌਕੇ 'ਤੇ ਸਿੱਖਿਆ ਸ਼ਾਸਤਰੀਆਂ ਅਤੇ ਸਿੱਖਿਆ ਵਿਭਾਗ ਨਾਲ਼ ਜੁੜੀਆਂ ਐਸੋਸੀਏਸ਼ਨਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ ਕਿ ਇਸ ਅਹੁਦੇ ਲਈ ਸਿੱਖਿਆ ਸ਼ਾਸਤਰੀ 'ਤੇ ਭਰੋਸਾ ਕਰਦਿਆਂ ਹੋਇਆਂ ਇਹ ਚੋਣ ਕੀਤੀ ਗਈ ਹੈ। ਇਸ ਮੌਕੇ 'ਤੇ ਗੁਰਪ੍ਰੀਤ ਕੌਰ ਧਾਲੀਵਾਲ (ਡਾਇਰੈਕਟਰ ਪ੍ਰਸ਼ਾਸ਼ਨ),ਵਧੀਕ ਸਟੇਟ ਪ੍ਰੋਜੈਕਟ ਡਾਇਰੈਕਟਰ ਡਾ. ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਡਾ. ਗਿੰਨੀ ਦੁੱਗਲ, ਮਨਿੰਦਰ ਸਿੰਘ ਸਰਕਾਰੀਆ, ਸ੍ਰੀ ਮਤੀ ਪਵਨਇੰਦਰ ਕੌਰ, ਸ. ਜਗਤਾਰ ਸਿੰਘ ਕੁਲੜੀਆ,ਸ. ਸ਼ੇਰ ਸਿੰਘ, ਹਰਪ੍ਰੀਤ ਇੰਦਰ ਸਿੰਘ ਖਾਲਸਾ, ਸ੍ਰੀ ਸੁਭਾਸ਼ ਮਹਾਜਨ, ਸ੍ਰੀ ਮਤੀ ਨਲਨੀ ਸ਼ਰਮਾ, ਵੋਕੇਸ਼ਨਲ ਸਿੱਖਿਆ ਦੇ ਸਲਾਹਕਾਰ ਬਲਜਿੰਦਰ ਸਿੰਘ ਹਾਂਡਾ, ਸਮੂਹ ਏ.ਡੀ.ਪੀ.ਆਈਜ਼ (ਸੈ ਸਿੱ), ਵਿਸ਼ਾ ਮਾਹਰ ਐੱਸ ਸੀ ਈ ਆਰ ਟੀ ਪੰਜਾਬ ਸ. ਰਣਬੀਰ ਸਿੰਘ, ਕੁਮਾਰੀ ਨਵਨੀਤ ਕੌਰ, ਸ੍ਰੀ ਕੁਲਦੀਪ ਵਰਮਾ, ਸ੍ਰੀ ਸੰਜੀਵ ਕਾਲੜਾ ਸਹਿਤ ਬਹੁਤ ਸਾਰੇ ਪਤਵੰਤੇ ਸੱਜਣ ਹਾਜਰ ਸਨ। 

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD