Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਜੀਠਾ ਹਲਕੇ 'ਚ ਆਪ ਨੇ ਕੇਜਰੀਵਾਲ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ ਕੀਤਾ

ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਮਿਲਿਆ ਜਬਰਦਸਤ ਹੁਲਾਰਾ, 40 ਕਿਲੋਮੀਟਰ ਦੌਰਾਨ 17 ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਸਾਧਿਆ

ਹਲਕਾ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੇ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕਰਦੇ ਹੋਏ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਗੁਰਪ੍ਰੀਤ ਸਿੰਘ ਵੜੈਚ, ਹਿੰਮਤ ਸਿੰਘ ਸ਼ੇਰਗਿੱਲ ਅਤੇ ਹੋਰ।
ਹਲਕਾ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੇ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕਰਦੇ ਹੋਏ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਗੁਰਪ੍ਰੀਤ ਸਿੰਘ ਵੜੈਚ, ਹਿੰਮਤ ਸਿੰਘ ਸ਼ੇਰਗਿੱਲ ਅਤੇ ਹੋਰ।

Web Admin

Web Admin

5 Dariya News

ਮੱਤੇਵਾਲ/ਟਾਹਲੀ ਸਾਹਿਬ/ਚਵਿੰਡਾ ਦੇਵੀ/ਕੱਥੂਨੰਗਲ/ਮਜੀਠਾ/ਜੈਂਤੀਪੁਰ , 29 Dec 2016

Last updated on: Dec 29, 2016, 00:00 IST

ਆਮ ਆਦਮੀ ਪਾਰਟੀ ਵੱਲੋਂ ਹਲਕਾ ਮਜੀਠਾ ਤੋਂ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ 'ਚ ਅੱਜ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਰੋਡ ਸ਼ੋਅ ਦੇ ਰੂਪ ਵਿੱਚ ਸ਼ਕਤੀ ਪ੍ਰਦਰਸ਼ਨ ਕਰਕੇ ਆਪਣੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁਲਾਰਾ ਦਿੱਤਾ।ਗੁਰਦੁਆਰਾ ਗੁਰੂ ਕੀ ਬੇਰ, ਅੱਡਾ ਬੋਪਾਰਾਏ ਤੋਂ ਦੁਪਹਿਰ ਵੇਲੇ ਸ਼ੁਰੂ ਇਸ ਰੋਡ ਸ਼ੋਅ ਵਿੱਚ ਤਕਰੀਬਨ ਇੱਕ ਹਜ਼ਾਰ ਤੋਂ ਵਧੇਰੇ ਕਾਰਾਂ, ਗੱਡੀਆਂ ਅਤੇ ਮੋਟਰਸਾਈਕਲਾਂ 'ਤੇ ਸਵਾਰ ਲੋਕ ਸ਼ਾਮਲ ਹੋਏ। ਕਾਫ਼ਲੇ ਵਿੱਚ ਦੀ ਅਗਵਾਈ ਕਰਨ ਵਾਲਿਆਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਆਪ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸ੍ਰੀ ਸੰਜੇ ਸਿੰਘ, ਆਪ ਦੇ ਪੰਜਾਬ ਕਨਵੀਨਰ ਸ: ਗੁਰਪ੍ਰੀਤ ਸਿੰਘ ਵੜੈਚ ਅਤੇ ਮਜੀਠਾ ਹਲਕੇ ਤੋਂ ਪਾਰਟੀ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਸ਼ੁਰੂਆਤ ਵੇਲੇ ਗੁਰਦੁਆਰਾ ਗੁਰੂ ਕੀ ਬੇਰ ਵਿਖੇ ਨਤਮਸਤਕ ਹੋਏ। ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਜ਼ੋਨਲ ਆਗੂ, ਸਰਕਲ ਇੰਚਾਰਜ ਮਜੀਠਾ, ਵੱਖ-ਵੱਖ ਹਲਕਿਆਂ ਦੇ ਉਮੀਦਵਾਰ, ਵਾਲੰਟੀਅਰ ਅਤੇ ਵੱਡੀ ਗਿਣਤੀ 'ਚ ਆਪ ਸਮਰਥਕ ਸ਼ਾਮਲ ਹੋਏ। ਰਸਤੇ ਵਿੱਚ ਕਸਬਾ ਮੱਤੇਵਾਲ, ਚਵਿੰਡਾ ਦੇਵੀ, ਕੱਥੂਨੰਗਲ ਅਤੇ ਮਜੀਠਾ ਵਿਖੇ ਸੜਕਾਂ 'ਤੇ ਉਮੜੇ ਲੋਕਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਨੂੰ ''ਅਕਾਲੀ-ਭਾਜਪਾ-ਕਾਂਗਰਸ ਗੱਠਜੋੜ ਦਰਮਿਆਨ ਦੋਸਤਾਨਾ ਮੈਚ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 70 ਸਾਲ ਤੋਂ ਦੇਸ਼ ਨੂੰ ਲੁੱਟ ਕੇ ਖਾ ਰਹੀਆਂ ਇਹਨਾਂ ਰਵਾਇਤੀ ਪਾਰਟੀਆਂ ਦੇ ਕਾਲੇ ਕਾਰਨਾਮਿਆਂ ਦਾ ਹਿਸਾਬ ਕਰਨ ਦਾ ਵੇਲਾ ਆ ਗਿਆ ਹੈ ਅਤੇ ਕੇਵਲ ਆਮ ਆਦਮੀ ਪਾਰਟੀ ਹੀ ਇਹਨਾਂ ਪਾਰਟੀਆਂ ਨੂੰ ਕਟਹਿਰੇ 'ਚ ਖੜਾ ਕਰ ਸਕਦੀ ਹੈ। ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ''ਚਾਚਾ-ਭਤੀਜਾ ਦੱਸਦਿਆਂ ਕਿਹਾ ਕਿ ਪੰਜਾਬੀਆਂ ਦੇ ਮੋਹ-ਪਿਆਰ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਪੰਜਾਬ ਵਿੱਚ 2017 ਵਿੱਚ ਆਪ ਦੀ ਸਰਕਾਰ ਬਣਨੀ ਤੈਅ ਹੈ ਅਤੇ ਲੋਕਾਂ ਦੀ ਸਰਕਾਰ ਬਣਵ ਉਪਰੰਤ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਜ਼ਿੰਮੇਵਾਰ ਆਗੂਆਂ ਨੂੰ ਕੰਨੋਂ ਫੜ ਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ।

ਇਸ ਰੋਡ ਸ਼ੋਅ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ, ਸ੍ਰੀ ਸੰਜੇ ਸਿੰਘ, ਸ: ਗੁਰਪ੍ਰੀਤ ਸਿੰਘ ਵੜੈਚ, ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ, ਸਾਬਕਾ ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੰਘ ਸਿੱਧੂ, ਰਾਹੁਲ ਸ਼ੁਕਲਾ, ਜ਼ੋਨ ਇੰਚਾਰਜ ਸਰਬਜੋਤ ਸਿੰਘ, ਪਹਿਲਵਾਨ ਕਰਤਾਰ ਸਿੰਘ (ਤਰਨਤਾਰਨ), ਜਸਕਰਨ ਬੰਦੇਸ਼ਾ, ਜਸਵਿੰਦਰ ਸਿੰਘ ਜਹਾਂਗੀਰ (ਅਟਾਰੀ), ਡਾ: ਇੰਦਰਬੀਰ ਸਿੰਘ ਨਿੱਜਰ (ਅੰਮ੍ਰਿਤਸਰ ਦੱਖਣੀ), ਸੰਨੀ ਰਾਜਪ੍ਰੀਤ ਸਿੰਘ (ਅਜਨਾਲਾ), ਸੱਜਣ ਸਿੰਘ ਚੀਮਾ, ਜੋਗਿੰਦਰ ਸਿੰਘ ਛੀਨਾ, ਬਲਵਿੰਦਰ ਸਿੰਘ ਸਹੋਤਾ, ਲਖਵਿੰਦਰ ਸਿੰਘ ਬੇਗੇਵਾਲ, ਗੁਰਭੇਜ ਸਿੰਘ ਸਿੱਧੂ, ਹਰਿੰਦਰ ਸਿੰਘ ਸੇਖੋਂ, ਹੀਰਾ ਸਿੰਘ ਹੁੰਦਲ, ਸਤਨਾਮ ਸਿੰਘ ਜੱਜ, ਜਸਬੀਰ ਸਿੰਘ ਹਮਜਾ, ਰਾਜਵਿੰਦਰ ਸਿੰਘ ਨਾਗ ਕਲਾਂ, ਰਛਪਾਲ ਸ਼ਰਮਾ ਮੱਤੇਵਾਲ, ਸੁਰਜੀਤ ਸਿੰਘ ਭੋਏਵਾਲ, ਕ੍ਰਿਪਾਲ ਸਿੰਘ, ਭੁਪਿੰਦਰ ਸਿੰਘ ਨਾਗ, ਸੁਖਰਾਜ ਸਿੰਘ ਬੱਲ, ਗੁਰਮਿੰਦਰ ਸਿੰਘ ਕਲੇਰ, ਹਰਵਿੰਦਰ ਸਿੰਘ ਰੂਪੋਵਾਲੀ, ਬੱਬਨ ਗਿੱਲ, ਐਡਵੋਕੇਟ ਫੈਰੀ, ਬੀਬੀ ਅਮਰਜੀਤ ਕੌਰ ਉਦੋਕੇ, ਕੁਲਦੀਪ ਸਿੰਘ ਯੂ.ਐਸ.ਏ., ਹਰਪਾਲ ਸਿੰਘ, ਰੰਗਾ ਸਿੰਘ ਖਿੱਦੋਵਾਲੀ, ਪ੍ਰਭਬੀਰ ਸਿੰਘ ਬਰਾੜ, ਧਰਮਿੰਦਰ ਸਿੰਘ, ਮਲਕੀਤ ਸਿੰਘ ਰੁਮਾਣਾ, ਡਾ: ਪਰਮਿੰਦਰ ਸਿੰਘ ਵੜੈਚ, ਸੁਰਜੀਤ ਸਿੰਘ ਡਰਾਈਵਰ, ਦਲਜੀਤ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ ਚੋਗਾਵਾਂ, ਸੁਖਜਿੰਦਰ ਸਿੰਘ ਪੰਨੂੰ, ਜਸਪਾਲ ਸਿੰਘ ਨਾਗ, ਨਿਸ਼ਾਨ ਸਿੰਘ ਟਰਪੱਈ, ਮਿੰਟੂ ਜ਼ੈਲਦਾਰ ਜੈਂਤੀਪੁਰ, ਸੁਖਵਿੰਦਰ ਸਿੰਘ ਅਤੇ ਰਮਨਦੀਪ ਸਿੰਘ ਵੀ ਸ਼ਾਮਲ ਹੋਏ। ਕਾਫ਼ਲੇ ਦੇ ਰਸਤੇ 'ਚ ਕੱਥੂਨੰਗਲ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਗੱਡੀਆਂ ਰੋਕ ਕੇ ਲੰਗਰ ਛਕਾਇਆ। ਰਸਤੇ ਵਿੱਚ ਥਾਂ-ਥਾਂ 'ਤੇ ਸੜਕਾਂ 'ਤੇ ਖੜੇ ਪਿੰਡਾਂ ਦੇ ਵਸਨੀਕਾਂ ਨੂੰ ਅਰਵਿੰਦ ਕੇਜਰੀਵਾਲ ਵਾਰ-ਵਾਰ ਕਾਫ਼ਲਾ ਖੜਾ ਕਰਵਾ ਕੇ ਮਿਲਦੇ ਰਹੇ ਅਤੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕਰਦੇ ਰਹੇ। ਆਪ ਦਾ ਇਹ ਰੋਡ ਸ਼ੋਅ ਬੋਪਾਰਾਏ ਅੱਡੇ ਤੋਂ ਮੱਤੇਵਾਲ, ਟਾਹਲੀਸਾਹਿਬ, ਗੱਦਰਜਾਦਾ, ਫੱਤੂਭੀਲਾ, ਸ਼ਹਿਜਾਦਾ, ਚਵਿੰਡਾ ਦੇਵੀ, ਕੱਥੂਨੰਗਲ, ਟੱਪਰੀਆਂ, ਸ਼ਾਮਨਗਰ, ਮਰੜ੍ਹੀ ਕਲਾਂ, ਥਰੀਏਵਾਲ, ਮਰੜ੍ਹੀ ਖੁਰਦ, ਜਿੱਜੇਆਣੀ, ਕੋਟਲਾ ਸੁਲਤਾਨ ਸਿੰਘ, ਅਠਵਾਲ, ਹਮਜਾ ਅਤੇ ਰੋੜੀ ਰਾਹੀਂ ਹੁੰਦਾ ਹੋਇਆ ਮਜੀਠੇ ਦੇ ਮੁੱਖ ਬਾਜ਼ਾਰ ਵਿੱਚੋਂ ਲੰਘ ਕੇ ਹਲਕੇ ਦੇ ਵੱਡੇ ਪਿੰਡ ਨਾਗ ਕਲਾਂ ਵਿਖੇ ਪੁੱਜ ਕੇ ਸਮਾਪਤ ਹੋਇਆ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD