Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲੰਬੀ ਦੇ ਪਿੰਡ ਸਿੰਘੇਵਾਲ ਚ 192 ਫਰਜੀ ਘਰਾਂ ਨੂੰ ਮੁਰੰਮਤ ਲਈ 15-15 ਹਜਾਰ ਰੁਪਏ ਦੇ ਚੈਕ ਵੰਡ ਕੇ ਬਾਦਲਾਂ ਨੇ ਕੀਤਾ 28 ਲੱਖ ਰੁਪਏ ਤੋਂ ਵੱਧ ਦਾ ਘੋਟਾਲਾ - ਜਰਨੈਲ ਸਿੰਘ

ਪੰਜਾਬ ਦੇ ਜੇਕਰ 200 ਪਿੰਡਾਂ ਵਿੱਚ ਵੀ ਅਜਿਹਾ ਘੋਟਾਲਾ ਹੋਇਆ ਹੋਵੇ, ਤਾਂ ਰਾਸ਼ੀ 57 ਕਰੋੜ ਤੋਂ ਪਾਰ – ਜਰਨੈਲ ਸਿੰਘ

Web Admin

Web Admin

5 Dariya News

ਚੰਡੀਗੜ੍ਹ , 31 Dec 2016

Last updated on: Dec 31, 2016, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋ-ਇੰਚਾਰਜ ਅਤੇ ਹਲਕਾ ਲੰਬੀ ਤੋਂ ਪਾਰਟੀ ਉਮੀਦਵਾਰ ਜਰਨੈਲ ਸਿੰਘ ਨੇ ਬਾਦਲਾਂ ਉਤੇ ਸੂਬੇ ਦੇ ਖਜਾਨੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।  ਚੰਡੀਗੜ੍ਹ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਇਸ ਵੇਲੇ ਬਾਦਲਾਂ ਵੱਲੋਂ ਹਰ ਹੀਲਾ-ਵਸੀਲਾ ਵਰਤਿਆ ਜਾ ਰਿਹਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸੂਬੇ ਦਾ ਖਜਾਨਾ ਲਗਭਗ ਖਾਲੀ ਪਿਆ ਹੈ, ਦੂਜੇ ਪਾਸੇ ਸਿਆਸੀ ਫਾਇਦਾ ਲੈਣ ਲਈ ਬਾਦਲਾਂ ਵੱਲੋਂ ਘੋਟਾਲੇ ਕੀਤੇ ਜਾ ਰਹੇ ਹਨ। ਮੀਡੀਆ ਚ ਆਈਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਲੰਬੀ ਦੇ ਪਿੰਡ ਸਿੰਘੇਵਾਲ ਵਿਖੇ ਵੋਟਰ ਸੂਚੀ ਮੁਤਾਬਿਕ 372 ਘਰ ਹਨ, ਜਦਕਿ 564 ਮਕਾਨਾਂ ਨੂੰ ਮੁਰੰਮਤ ਲਈ 15-15 ਹਜਾਰ ਰੁਪਏ ਦਿੱਤੇ ਗਏ ਹਨ। ਜਰਨੈਲ ਸਿੰਘ ਨੇ ਦੋਸ਼ ਲਗਾਇਆ ਕਿ 192 ਅਜਿਹੇ ਘਰਾਂ ਲਈ ਮੁਰੰਮਤ ਰਾਸ਼ੀ ਦੇ ਚੈਕ ਜਾਰੀ ਕਰਨੇ, ਜਿਨਾਂ ਦੀ ਕੋਈ ਹੋਂਦ ਹੀ ਨਹੀਂ ਹੈ, ਸਾਫ ਇਸ਼ਾਰਾ ਕਰਦਾ ਹੈ ਕਿ ਇਹ ਇੱਕ ਵੱਡਾ ਘੋਟਾਲਾ ਹੈ।  ਉਨਾਂ ਕਿਹਾ 15,000 ਰੁਪਏ ਪ੍ਰਤਿ ਘਰ ਦੇ ਹਿਸਾਬ ਨਾਲ 192 ਫਰਜੀ ਘਰਾਂ ਲਈ ਦਿੱਤੀ ਗਈ ਰਾਸ਼ੀ 28,80,000 ਰੁਪਏ ਬਣਦੀ ਹੈ। ਜਰਨੈਲ ਸਿੰਘ ਨੇ ਕਿਹਾ ਕਿ ਇਹ ਤਾਂ ਸਿਰਫ ਇੱਕ ਪਿੰਡ ਦੀ ਗੱਲ ਹੈ। ਜੇਕਰ ਪੂਰੇ ਪੰਜਾਬ ਦੀ ਗੱਲ ਕੀਤੀ ਜਾਵੇ, ਤਾਂ ਪਤਾ ਨਹੀਂ ਹੋਰ ਕਿੰਨੇ ਕੁ ਪਿੰਡਾਂ ਵਿੱਚ ਅਜਿਹੇ ਘੋਟਾਲੇ ਕੀਤੇ ਗਏ ਹੋਣੇ ਹਨ।  

ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸਾਢੇ ਬਾਰਾਂ ਹਜਾਰ ਦੇ ਲਗਭਗ ਪਿੰਡ ਹਨ ਅਤੇ ਜੇਕਰ ਪੂਰੇ ਪੰਜਾਬ ਦੇ 200 ਪਿੰਡਾਂ ਵਿੱਚ ਵੀ ਅਜਿਹਾ ਘੋਟਾਲਾ ਹੋਇਆ ਹੋਵੇ ਤਾਂ ਇਹ ਰਾਸ਼ੀ 57 ਕਰੋੜ ਤੋਂ ਉਤੇ ਪਹੁੰਚ ਜਾਂਦੀ ਹੈ। ਜਰਨੈਲ ਸਿੰਘ ਨੇ ਦੋਸ਼ ਲਗਾਇਆ ਕਿ ਬਾਦਲਾਂ ਦੀ ਸ਼ਹਿ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।  ਉਨਾਂ ਕਿਹਾ ਕਿ ਯਕੀਨਨ ਇਹ ਰਾਸ਼ੀ ਬਾਦਲਾਂ ਦੀ ਜੇਬ ਵਿੱਚ ਗਈ ਹੋਵੇਗੀ। ਉਨਾਂ ਮੰਗ ਕੀਤੀ ਕਿ ਅਜਿਹੇ ਘੋਟਾਲਿਆਂ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਬਾਦਲਾਂ ਦੀ ਅਸਲੀਅਤ ਸਾਹਮਣੇ ਆ ਸਕੇ। ਇਸ ਤੋਂ ਇਲਾਵਾ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਬਾਦਲਾਂ ਵੱਲੋਂ ਮਾਫੀਆ ਰਾਜ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਦੇ ਖਜਾਨੇ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਰੇਤਾ-ਬਜਰੀ, ਟ੍ਰਾਂਸਪੋਰਟ, ਕੇਬਲ ਅਤੇ ਸ਼ਰਾਬ ਦੇ ਕਾਰੋਬਾਰਾਂ ਨੂੰ ਬਾਦਲਾਂ ਨੇ ਕੰਟਰੋਲ ਕੀਤਾ ਹੋਇਆ ਹੈ। ਉਨਾਂ ਪੰਜਾਬ ਦੀ ਜਨਤਾ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਬਾਦਲਾਂ ਵੱਲੋਂ ਕੀਤੇ ਗਏ ਸਭ ਘੋਟਾਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਨਤਾ ਦਾ ਲੁੱਟਿਆ ਹੋਇਆ ਪੈਸਾ ਇਨਾਂ ਕੋਲੋਂ ਵਸੂਲ ਕੇ ਜਨਤਕ ਕੰਮਾਂ ਉਤੇ ਖਰਚ ਕੀਤਾ ਜਾਵੇਗਾ। 

 

Tags: Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD