Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਆਪਣੇ ਤੇ ਬੇਗਾਨੇ ਦੀ ਪਛਾਣ ਕਰਨ ਦਾ ਸੱਦਾ

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਦੁਸ਼ਮਣ ਪਾਰਟੀਆਂ ਦੱਸਿਆ

Web Admin

Web Admin

5 Dariya News

ਮਾਨਸਾ/ਬੁਢਲਾਡਾ , 31 Dec 2016

Last updated on: Dec 31, 2016, 00:00 IST

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਦੁਸ਼ਮਣ ਪਾਰਟੀਆਂ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਆਪਣੇ ਤੇ ਬੇਗਾਨੇ ਦੀ ਪਛਾਣ ਕਰਨ ਦਾ ਸੱਦਾ ਦਿੱਤਾ, ਤਾਂ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਵਾਗਡੋਰ ਸਹੀ ਹੱਥਾਂ ਵਿੱਚ ਦਿੱਤੀ ਜਾ ਸਕੇ।ਅੱਜ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ. ਬਾਦਲ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਹੋਵੇ, ਦਿੱਲੀ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਕਤਲ ਕਰਵਾਇਆ ਹੋਵੇ ਅਤੇ ਪੰਜਾਬ ਦੇ ਬਣਦੇ ਹੱਕ ਦੇਣ ਤੋਂ ਹਮੇਸ਼ਾ ਟਾਲਾ ਵੱਟਿਆ ਹੋਵੇ, ਉਹ ਦੁਸ਼ਮਣ ਪਾਰਟੀ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀ। ਕਾਂਗਰਸ ਨੇ ਮੁਲਕ ਵਿੱਚ ਲੰਮਾ ਸਮਾਂ ਸੱਤਾ ਦਾ ਸੁਖ ਭੋਗਿਆ ਪਰ ਇਸ ਪਾਰਟੀ ਨੇ ਪੰਜਾਬ ਨਾਲ ਆਰਥਿਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬੇਇਨਸਾਫੀ ਅਤੇ ਧੱਕੇਸ਼ਾਹੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਵਾਲੀ ਪਾਰਟੀ ਹੈ ਜੋ ਸਦਾ ਹੀ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਜਦੋ-ਜਹਿਦ ਕਰਦਾ ਆ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਰੋਧੀ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ  ਨੂੰ ਨਾ ਤਾਂ ਪੰਜਾਬ ਦੇ ਮਸਲਿਆਂ ਦੀ ਸਮਝ ਹੈ ਅਤੇ ਨਾ ਹੀ ਉਸ ਨੂੰ ਇੱਥੋਂ ਦੇ ਲੋਕਾਂ ਦੀਆਂ ਲੋੜਾਂ ਬਾਰੇ ਪਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਏਜੰਡਾ ਨਹੀਂ ਸਗੋਂ ਪੰਜਾਬੀਆਂ ਨੂੰ ਫੋਕੇ ਨਾਅਰਿਆਂ ਨਾਲ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਕੇ ਨਾਅਰਿਆਂ ਨਾਲ ਸਰਕਾਰਾਂ ਨਹੀਂ ਚਲਦੀਆਂ ਸਗੋਂ ਸੂਬੇ ਦੇ ਵਿਕਾਸ ਲਈ ਏਜੰਡੇ ਤੈਅ ਕਰਨੇ ਪੈਂਦੇ ਹਨ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਦੁੱਖ-ਤਕਲੀਫਾਂ ਦੂਰ ਕਰਨ ਲਈ ਉਪਰਾਲੇ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦਾ ਏਜੰਡਾ ਹਮੇਸ਼ਾ ਹੀ ਸੂਬੇ ਦਾ ਵਿਕਾਸ, ਭਾਈਚਾਰਕ ਸਾਂਝ ਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਗੱਠਜੋੜ ਇਸ 'ਤੇ ਪਹਿਰਾ ਦੇਵੇਗਾ। 

ਪੰਜਾਬੀਆਂ ਨੂੰ ਸੁਚੇਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਜੇਕਰ ਗਲਤੀ ਨਾਲ ਵੀ ਕਾਂਗਰਸ ਜਾਂ ਆਮ ਆਦਮੀ ਪਾਰਟੀ ਨੂੰ ਰਾਜ ਕਰਨ ਦਾ ਮੌਕਾ ਮਿਲ ਗਿਆ, ਤਾਂ ਇਹ ਪਾਰਟੀਆਂ ਮੁਫਤ ਬਿਜਲੀ ਪਾਣੀ, ਆਟਾ-ਦਾਲ, ਸ਼ਗਨ ਸਕੀਮ ਸਣੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਤੁਰੰਤ ਬੰਦ ਕਰ ਦੇਣਗੀਆਂ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ, ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਬਿਜਲੀ ਪਾਣੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਵੱਲੋਂ ਇਸ ਖਿਲਾਫ਼ ਲੜੇ ਗਏ ਲੰਮੇ ਸੰਘਰਸ਼ ਤੋਂ ਬਾਅਦ ਹੀ ਇਸ ਸਹੂਲਤ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ। ਇਸੇ ਤਰ੍ਹਾਂ ਕੈਪਟਨ ਨੇ ਮੁੱਖ ਮੰਤਰੀ ਹੁੰਦਿਆਂ ਸਰਕਾਰੀ ਭਰਤੀ 'ਤੇ ਹੀ ਮੁਕੰਮਲ ਪਾਬੰਦੀ ਲਾ ਦਿੱਤੀ ਸੀ।  ਇਸ ਉਪਰੰਤ ਇੱਥੇ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਨੂੰ ਕਿਹੜੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ  ਉਨ੍ਹ•ਾਂ ਨੂੰ ਜਿਹੜੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਕਹੇਗੀ, ਉਹ ਖਿੜੇ ਮੱਥੇ ਪ੍ਰਵਾਨ ਕਰਕੇ ਉਥੋਂ ਹੀ ਚੋਣ ਲੜਨਗੇ। ਸ. ਬਾਦਲ ਨੇ ਕਿਹਾ ਸਿਆਸਤ ਵਿੱਚ ਪਾਰਟੀ ਸਭ ਤੋਂ ਸੁਪਰੀਮ ਹੁੰਦੀ ਹੈ ਅਤੇ ਉਹ ਆਪਣੇ ਪੂਰੇ ਜੀਵਨ ਵਿੱਚ ਪਾਰਟੀ ਦੇ ਹਰ ਹੁਕਮ 'ਤੇ ਫੁੱਲ ਚੜ੍ਹਾਉਂਦੇ ਆਏ ਹਨ। ਸਤਲੁਜ ਯਮੁਨਾ ਲਿੰਕ ਨਹਿਰ ਲਈ ਸਿੱਧੇ ਤੌਰ 'ਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਮੁੱਢ ਤੋਂ ਆਪਣੀ ਹਾਈ ਕਮਾਂਡ ਦੀਆਂ ਕਠਪੁਤਲੀਆਂ ਬਣ ਕੇ ਸੂਬੇ ਦੇ ਹਿੱਤਾਂ ਦਾ ਘਾਣ ਕਰਦੇ ਰਹੇ ਹਨ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ  ਨੇ ਉਸ ਵੇਲੇ ਦੇ ਕਾਂਗਰਸੀ ਮੁੱਖ ਮੰਤਰੀ ਸ. ਦਰਬਾਰਾ ਸਿੰਘ ਪਾਸੋਂ ਬਾਂਹ ਮਰੋੜ ਕੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਆਪਣੀ ਮਰਜ਼ੀ ਦੇ ਫੈਸਲੇ ਥੋਪੇ। 

ਇਸ ਮਗਰੋਂ ਪੰਜਾਬੀਆਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਲਈ ਸਤੁਲਜ ਯਮੁਨਾ ਲਿੰਕ ਨਹਿਰ ਦਾ ਟੱਕ ਲਾਉਣ ਲਈ ਇੰਦਰਾ ਗਾਂਧੀ ਖੁਦ ਪਹੁੰਚੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਲਿੰਕ ਨਹਿਰ ਦਾ ਟੱਕ ਲਾਉਣ ਮੌਕੇ ਉਹ (ਸ. ਬਾਦਲ) ਤੇ ਹੋਰ ਅਕਾਲੀ ਨੇਤਾ ਰੋਸ ਵਜੋਂ ਗ੍ਰਿਫਤਾਰੀਆਂ ਦੇ ਰਹੇ ਸਨ ਤਾਂ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਟੱਕ ਲਾਉਣ ਵਾਲੇ ਸਮਾਗਮ ਵਿਚ ਖੁਦ ਹਾਜ਼ਰ ਹੋ ਕੇ ਆਪਣੀ ਲੀਡਰ ਨੂੰ ਖੁਸ਼ ਕਰਨ ਲਈ ਪੱਬਾਂ ਭਾਰ ਹੋ ਕੇ ਨਹਿਰ ਬਣਾਉਣ ਦੇ ਫੈਸਲੇ ਦਾ ਸੁਆਗਤ ਕਰ ਰਿਹਾ ਸੀ। ਆਮ ਆਦਮੀ ਪਾਰਟੀ ਨੂੰ ਦੋਹਰੇ ਕਿਰਦਾਰ ਵਾਲੀ ਪਾਰਟੀ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਤਾਂ ਪਾਣੀਆਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਿੱਚ ਪੰਜਾਬ ਖਿਲਾਫ ਹਲਫੀਆ ਬਿਆਨ ਦੇ ਕੇ ਪਹਿਲਾਂ ਹੀ ਆਪਣਾ ਅਸਲੀ ਰੂਪ ਦਿਖਾ ਦਿੱਤਾ ਸੀ।  ਦਰਿਆਈ ਪਾਣੀਆਂ ਦੀ ਰਾਖੀ ਲਈ ਲੜਾਈ ਲੜਨ ਵਾਸਤੇ ਪੰਜਾਬੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸ. ਬਾਦਲ ਨੇ ਆਪਣੀ ਦ੍ਰਿੜਤਾ ਦਾ ਪ੍ਰਗਟਾਵਾ ਕਰਦਿਆਂ ਸਪੱਸ਼ਟ ਕੀਤਾ ਕਿ ਪਾਣੀ ਦੀ ਇਕ ਵੀ ਬੂੰਦ ਪੰਜਾਬ ਤੋਂ ਕਿਸੇ ਵੀ ਕੀਮਤ 'ਤੇ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ, ਚਾਹੇ ਇਸ ਲਈ ਕਿੱਡੀ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਪੰਜਾਬ ਤੋਂ ਬਾਹਰ ਪਾਣੀ ਨਾ ਜਾਣ ਦੇਣ ਦਾ ਤਰਕ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅੰਨ ਸੁਰੱਖਿਆ ਲਈ ਪੰਜਾਬ ਨੇ ਪਹਿਲਾਂ ਹੀ ਪਾਣੀ ਤੇ ਜ਼ਮੀਨ ਵਰਗੇ ਅਣਮੁੱਲੇ ਵਸੀਲਿਆਂ ਦੀ ਵੀ ਕੁਰਬਾਨੀ ਦੇ ਦਿੱਤੀ ਪਰ ਹੁਣ ਬਾਕੀ ਬਚਦਾ ਪਾਣੀ ਵੀ ਜੇਕਰ ਸੂਬੇ ਤੋਂ ਬਾਹਰ ਚਲਾ ਗਿਆ, ਤਾਂ ਸਾਡਾ ਸੂਬਾ ਤਬਾਹ ਹੋ ਜਾਵੇਗਾ।

ਮੌਜੂਦਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ ਸਾਲਾਨਾ 6000 ਹਜ਼ਾਰ ਕਰੋੜ ਰੁਪਏ ਸਰਕਾਰ ਵੱਲੋਂ ਸਬਸਿਡੀ ਦੇ ਰੂਪ ਵਿੱਚ ਅਦਾ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਹੀ ਦੇਸ਼ ਦਾ ਇਕੋ ਇੱਕ ਅਜਿਹਾ ਸੂਬਾ ਹੈ ਜਿੱਥੇ ਕਿ ਗਰੀਬ ਪਰਿਵਾਰਾਂ ਨੂੰ ਆਟਾ ਤੇ ਦਾਲ ਮੁਹੱਈਆ ਕਰਵਾਉਣ ਲਈ ਆਟਾ ਦਾਲ ਸਕੀਮ ਲਾਗੂ ਕੀਤੀ ਹੈ ਅਤੇ ਕੈਂਸਰ ਤੇ ਹੈਪੇਟਾਈਟਸ-ਸੀ ਵਰਗੀਆਂ ਭਿਆਨਕ ਬਿਮਾਰੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਲਈ 50 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਲਈ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ ਅਤੇ ਜੇਕਰ ਕਿਸੇ ਹਾਦਸੇ ਵਿੱਚ ਪਰਿਵਾਰ ਦੇ ਮੁਖੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦਾ ਵਿਆਜ ਮੁਕਤ ਕਰਜ਼ਾ ਵੀ ਮੁਹੱਈਆ ਕਰਵਾਉਣ ਦੀ ਸਕੀਮ ਲਿਆਂਦੀ ਗਈ ਹੈ।ਸੰਗਤ ਦਰਸ਼ਨ ਪ੍ਰੋਗਰਾਮ ਦੀ ਅਹਿਮੀਅਤ ਨੂੰ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਨੇੜਿਓ ਜਾਣਨ ਤੇ ਸੁਲਝਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚੋਂ ਉੱਠਿਆ ਨੇਤਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਵਿਚ ਵਿਚਰਣ ਨੂੰ ਆਪਣੀ ਹਾਨੀ ਸਮਝਦਾ ਹੈ ਜਦਕਿ ਦੂਜੇ ਪਾਸੇ ਉਹ ਲੋਕਾਂ ਦੀ ਸੰਗਤ ਵਿਚ ਮਾਣ ਮਹਿਸੂਸ ਕਰਦੇ ਹਨ। ਸ. ਬਾਦਲ ਨੇ ਕਿਹਾ, ''ਰਾਜੇ ਮਹਿਲ ਵਿਚ ਰਹਿੰਦੇ ਹਨ ਅਤੇ ਮੈਂ ਲੋਕਾਂ ਵਿਚ ਰਹਿੰਦਾ ਹਾਂ''।

ਮੁੱਖ ਮੰਤਰੀ ਨੇ ਅੱਜ ਪਿੰਡ ਬੋੜਾਵਾਲ, ਅੱਕਾਂਵਾਲੀ, ਰਿਉਂਦ ਕਲਾਂ, ਕੁੱਲਰੀਆਂ ਅਤੇ ਬੁਢਲਾਡਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ। ਇਸ ਮੌਕੇ  ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ. ਐਸ ਚੀਮਾ, ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸ਼੍ਰੀ ਬੱਲਮ ਸਿੰਘ ਕਲੀਪੁਰ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਅਰੋੜਾ, ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਦਿਹਾਤੀ) ਮੈਡਮ ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ਼੍ਰੀ ਸ਼ਮਸ਼ੇਰ ਸਿੰਘ ਗੁੜੱਦੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਦਲਵੀਰ ਸਿੰਘ, ਸ਼੍ਰੀ ਮੇਵਾ ਸਿੰਘ ਦੋਦੜਾ, ਸ਼੍ਰੀ ਜਗਸੀਰ ਸਿੰਘ, ਸ਼੍ਰੀ ਮਹਿੰਦਰ ਸਿੰਘ ਮੌਜੂਦ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD