Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲੰਚ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਨੀਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ

ਉਨ੍ਹਾਂ ਨੂੰ ਪੰਜਾਬ ਕਾਂਗਰਸ ਲਈ ਪ੍ਰਚਾਰ ਦਾ ਸੱਦਾ ਦਿੱਤਾ

Web Admin

Web Admin

5 Dariya News

ਪਟਨਾ (ਬਿਹਾਰ) , 03 Jan 2017

Last updated on: Jan 03, 2017, 00:00 IST

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੰਚ 'ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ 'ਤੇ ਜਸ਼ਨਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਨੂੰ ਲੈ ਕੇ ਧੰਨਵਾਦ ਕੀਤਾ।ਕੈਪਟਨ ਅਮਰਿੰਦਰ ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਿਕ ਮੌਕੇ 'ਤੇ ਹਿੱਸਾ ਲੈਣ ਲਈ ਪਟਨਾ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਸ੍ਰੀ ਪਟਨਾ ਸਾਹਿਬ ਵਿਖੇ ਪਵਿੱਤਰ ਤਖਤ ਸ੍ਰੀ ਹਰਮੰਦਿਰ ਸਾਹਿਬ 'ਚ ਅਰਦਾਸ ਕਰਨ ਤੋਂ ਬਾਅਦ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਸਮੇਤ ਨੀਤੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਕੈਪਟਨ ਅਮਰਿੰਦਰ ਤੇ ਆਸ਼ਾ ਕੁਮਾਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਨੂੰ ਪੰਜਾਬ ਆਉਣ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਲਈ ਪ੍ਰਚਾਰ ਦਾ ਰਸਮੀ ਸੱਦਾ ਦੇਣ ਦਾ ਮੌਕਾ ਮਿੱਲ ਗਿਆ।ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਚ 'ਤੇ ਅਸੀਂ ਸਿਰਫ ਗੈਰ ਰਸਮੀ ਗੱਲਬਾਤ ਕੀਤੀ। 

ਮੀਟਿੰਗ ਨੂੰ ਲੈ ਕੇ ਕੋਈ ਸਿਆਸੀ ਏਜੰਡਾ ਨਹੀਂ ਸੀ ਤੇ ਬਿਹਾਰ ਦੇ ਮੁੱਖ ਮੰਤਰੀ ਨੇ ਸਿਰਫ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ, ਉਨ੍ਹਾਂ ਨੂੰ ਲੰਚ ਲਈ ਸੱਦਿਆ ਸੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਆਗੂਆਂ 'ਚ ਬਹੁਤ ਸਾਰੇ ਵਿਸ਼ਿਆਂ ਉਪਰ ਗੈਰ ਰਸਮੀ ਗੱਲਬਾਤ ਹੋਈ, ਉਨ੍ਹਾਂ ਨੇ ਦੋਨਾਂ ਸੂਬਿਆਂ ਦੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨੀਤੀਸ਼ ਕੁਮਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ 'ਤੇ ਅਦਭੁਤ ਪ੍ਰਬੰਧ ਕੀਤੇ ਗਏ ਹਨ ਅਤੇ ਅਜਿਹੇ ਪੰਜਾਬ 'ਚ ਵੀ ਨਹੀਂ ਦਿੱਖਦੇ।ਨੀਤੀਸ਼ ਨੇ ਕਿਹਾ ਕਿ ਸ੍ਰੀ ਪਟਨਾ ਸਾਹਿਬ ਸਿੱਖ ਸਮੁਦਾਅ ਲਈ ਮੱਕੇ ਦੀ ਤਰ੍ਹਾਂ ਹੈ ਅਤੇ ਹਰ ਸਾਲ ਇਥੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਇਸਨੂੰ ਵਿਕਸਿਤ ਕਰਨਾ ਅਤੇ ਪ੍ਰਬੰਧਾਂ ਨੂੰ ਬਣਾਏ ਰੱਖਣਾ ਮਹੱਤਵਪੂਰਨ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਬਿਹਾਰ 'ਚ ਕਾਂਗਰਸ ਤੇ ਨੀਤੀਸ਼ ਦੀ ਜਨਤਾ ਦਲ ਯੂਨਾਈਟਿਡ ਦਾ ਗਠਜੋੜ ਚੰਗਾ ਕੰਮ ਕਰ ਰਿਹਾ ਹੈ ਅਤੇ ਦੋਨਾਂ ਪਾਰਟੀਆਂ ਨੂੰ ਇਕ ਦੂਜੇ ਤੋਂ ਬਹੁਤ ਕੁਝ ਸਿੱਖਣ ਨੂੰ ਮਿੱਲਿਆ ਹੈ।ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨੀਤੀਸ਼ ਲੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਿਹਾ ਹੈ ਅਤੇ ਉਮੀਦ ਕਰਦੇ ਹਨ ਕਿ ਇਸ 'ਤੇ ਉਨ੍ਹਾਂ ਦਾ ਸਮਰਥਨ ਮਿੱਲੇਗਾ।

 

Tags: Amarinder Singh , Nitish Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD