Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸਵਾਈਐਲ ਮੁੱਦੇ 'ਤੇ ਕਾਂਗਰਸ ਦੇ 41 ਵਿਧਾਇਕਾਂ ਦਾ ਅਸਤੀਫਾ ਸਿਰਫ਼ "ਡਰਾਮਾ" : ਹਿੰਮਤ ਸਿੰਘ ਸ਼ੇਰਗਿੱਲ

ਆਮ ਆਦਮੀ ਪਾਰਟੀ ਦੀ ਸਰਕਾਰ ਉਨਾਂ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ, ਜਿਨਾਂ ਨੇ ਅਕਾਲੀ ਸਾਂਸਦ ਬਲਵਿੰਦ ਸਿੰਘ ਭੂੰਦੜ ਦੇ ਇਸ਼ਾਰੇ ਉਤੇ ਲੋਕਾਂ ਦੀ ਕੁੱਟਮਾਰ ਕੀਤੀ

Web Admin

Web Admin

5 Dariya News

ਅੰਮ੍ਰਿਤਸਰ , 03 Jan 2017

Last updated on: Jan 03, 2017, 00:00 IST

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਲੀਗਲ ਸੈਲ ਇੰਚਾਰਜ ਅਤੇ ਮਜੀਠਾ ਤੋਂ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਐਸਵਾਈਐਲ ਮੁੱਦੇ ਉਤੇ ਕਾਂਗਰਸੀਆਂ ਦੇ ਅਸਤੀਫਿਆਂ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਉਹ ਸਪੀਕਰ ਸਾਹਮਣੇ ਪੇਸ਼ ਕਿਓਂ ਨਹੀਂ ਹੋਏ, ਜਦਕਿ ਉਨਾਂ ਨੂੰ ਪਤਾ ਸੀ ਕਿ ਇਹ ਉਨਾਂ ਲਈ ਬਹੁਤ ਜਰੂਰੀ ਸੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਪੀਕਰ ਵੱਲੋਂ 20-22 ਦਸੰਬਰ ਅਤੇ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਤਾਂ ਕਿ ਉਹ ਪੁਸ਼ਟੀ ਕਰ ਸਕਣ ਕਿ ਇਹ ਅਸਤੀਫੇ ਉਨਾਂ ਨੇ ਆਪਣੀ ਮਰਜੀ ਨਾਲ ਦਿੱਤੇ ਸਨ, ਪਰ ਉਨਾਂ ਵੱਲੋਂ ਪੇਸ਼ ਨਾ ਹੋਣਾ ਅਸਤੀਫਿਆਂ ਬਾਰੇ ਗੰਭੀਰ ਨਾ ਹੋਣ ਦਾ ਸ਼ੱਕ ਜਤਾਉਂਦਾ ਹੈ।ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸ ਦੀਆਂ ਅਜਿਹੀਆਂ ਗਤੀਵਿਧੀਆਂ ਨਾਲ ਉਨਾਂ ਦਾ ਐਸਵਾਈਐਲ ਬਾਰੇ ਸਟੈਂਡ ਜਨਤਕ ਹੋ ਗਿਆ ਹੈ।ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਲੋਕ ਸਭਾ ਸਪੀਕਰ ਨੂੰ ਅਸਤੀਫੇ ਦਾ ਲੈਟਰ ਭੇਜ ਕੇ ਡਰਾਮਾ ਰਚਿਆ ਹੈ, ਜਦਕਿ ਇਹ ਸਭ ਨੂੰ ਚੰਗੀ ਤਰਾਂ ਪਤਾ ਹੈ ਕਿ ਨਿਯਮ ਦੇ ਮੁਤਾਬਿਕ ਅਸਤੀਫਾ ਇੱਕ ਲਾਈਨ ਵਾਲਾ ਹੋਣਾ ਚਾਹੀਦਾ ਹੈ। ਆਖਿਰਕਾਰ ਉਨਾਂ ਨੂੰ ਵਿਰੋਧੀ ਪਾਰਟੀਆਂ ਦੇ ਦਬਾਅ ਕਾਰਨ ਅਸਤੀਫਾ ਦੇਣਾ ਪਿਆ, ਜਿਸ ਕਾਰਨ ਉਨਾਂ ਦੇ ਡਰਾਮੇ ਦਾ ਭਾਂਡਾ ਭੰਨਿਆ ਗਿਆ।ਬਠਿੰਡਾ ਵਿਖੇ ਵਾਪਰੀ ਘਟਨਾ, ਜਿਸ ਵਿੱਚ ਅਕਾਲੀ ਸਾਂਸਦ ਬਲਵਿੰਦਰ ਸਿੰਘ ਭੂੰਦੜ ਦੇ ਗੁੰਡਿਆਂ ਨੇ ਦੋ ਵਿਅਕਤੀਆਂ ਦੀ ਕੁੱਟਮਾਰ ਕੀਤੀ ਸੀ, ਜਿਨਾਂ ਨੇ ਉਸ ਤੋਂ ਕੋਈ ਸਵਾਲ ਪੁੱਛਿਆ ਸੀ, ਉਸ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਅਕਾਲੀਆਂ ਵਿੱਚ ਨਿਰਾਸ਼ਾ ਦਾ ਪੱਧਰ ਐਨਾ ਵੱਧ ਚੁੱਕਿਆ ਹੈ ਕਿ ਉਹ ਜਨਤਾ ਨੂੰ ਕੋਈ ਸਪਸ਼ਟ ਜਵਾਬ ਦੇਣ ਨੂੰ ਤਿਆਰ ਨਹੀਂ ਹਨ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਇੱਕ ਮੀਟਿੰਗ ਵਿੱਚ ਜਦੋਂ ਭੂੰਦੜ ਵੱਲੋਂ ਗ੍ਰਾਂਟਾਂ ਦੇ ਚੈਕ ਵੰਡੇ ਜਾ ਰਹੇ ਸਨ, ਤਾਂ ਕੁੱਝ ਵਰਕਰਾਂ ਨੇ ਜਾਇਜ ਤਨਖਾਹ ਦੀ ਮੰਗ ਕੀਤੀ ਤਾਂ ਉਨਾਂ ਦੀ ਗੱਲ ਸੁਣਨ ਦੀ ਬਜਾਏ, ਭੂੰਦੜ ਦੇ ਗੁੰਡਿਆਂ ਵੱਲੋਂ ਉਨਾਂ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ।ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਇਸ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇਗੀ।ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਰਤਨ ਘੋਟਾਲੇ ਦਾ ਜਿਕਰ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਇਸ ਘੋਟਾਲੇ ਨੂੰ ਦਬਾਉਣਾ ਚਾਹੁੰਦੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ 22,500 ਕਿੱਟਾਂ ਖਰੀਦਣ ਲਈ 90 ਕਰੋੜ ਰੁਪਏ ਦੇ ਟੈਂਡਰ ਨੂੰ ਸਿਰਫ ਇਸ ਲਈ ਰੱਦ ਕਰ ਦਿੱਤਾ ਗਿਆ, ਤਾਂਕਿ ਸੰਗਰੂਰ ਦੀ ਇੱਕ ਕੰਪਨੀ ਕੁਆਲੀਫਾਈ ਕਰ ਸਕੇ। ਕੰਪਨੀ ਵੱਲੋਂ 8000 ਰੁਪਏ ਪ੍ਰਤਿ ਕਿੱਟ ਦਾ ਰੇਟ ਕੋਟ ਕੀਤਾ ਗਿਆ, ਜੋ ਕਿ ਸੂਬਾ ਸਰਕਾਰ ਦੀ ਅਧਿਕਾਰਿਤ ਕਮੇਟੀ ਦੇ ਮੁਲਾਂਕਣ ਤੋਂ ਕਿਤੇ ਜਿਆਦਾ ਸੀ।ਸ਼ੇਰਗਿੱਲ ਨੇ ਕਿਹਾ ਕਿ ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਖੁਦ ਮੰਨਿਆ ਹੈ ਕਿ ਟੈਂਡਰ ਰੱਦ ਕੀਤਾ ਗਿਆ ਹੈ। ਇੱਥੇ ਖਾਸ ਗੱਲ ਇਹ ਹੈ ਕਿ ਸੰਗਰੂਰ ਆਧਾਰਿਤ ਜਿਸ ‘ਮਿੱਤਲ ਟ੍ਰੇਡਰਸ’ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ, ਇਹ ਕੰਪਨੀ ਬਹੁਚਰਚਿਤ ਕਿਤਾਬ ਘੋਟਾਲੇ ਵਿੱਚ ਸ਼ਾਮਿਲ ਸੀ ਅਤੇ ਇਸ ਕਿਤਾਬ ਘੋਟਾਲੇ ਨੇ 2013 ਵਿੱਚ ਪੂਰੇ ਸੂਬੇ ਨੂੰ ਹਿਲਾ ਦਿੱਤਾ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ ਘੋਟਾਲੇ ਵਿੱਚ ਮਲੂਕਾ ਵੀ ਸ਼ਾਮਿਲ ਸੀ।ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਇਹ ਕੇਸ ਮੁੜ ਖੋਲਿਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਉਤੇ ਘੋਟਾਲਾ ਮਾਹਿਰ ਮਲੂਕਾ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD