Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਫਗਵਾੜਾ ਅਤੇ ਲੁਧਿਆਣਾ ਸੈਂਟ੍ਰਲ ਤੋਂ ਉਮੀਦਵਾਰ ਐਲਾਨੇ

Web Admin

Web Admin

5 Dariya News

ਚੰਡੀਗੜ੍ਹ , 04 Jan 2017

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਸੈਂਟ੍ਰਲ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਸੈਂਟ੍ਰਲ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਫਗਵਾੜਾ ਤੋਂ ਉਮੀਦਵਾਰ ਝਾੜੂ ਦੇ ਨਿਸ਼ਾਨ ਉਤੇ ਚੋਣ ਲੜੇਗਾ, ਜਦਕਿ ਲੁਧਿਆਣਾ ਸੈਂਟ੍ਰਲ ਤੋਂ ਉਮੀਦਵਾਰ ਲੋਕ ਇਨਸਾਫ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਲੜੇਗਾ।ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਚਕਾਰ ਵਿਸ਼ਵਾਸ਼ ਦੇ ਆਧਾਰ ਉਤੇ ਗਠਜੋੜ ਹੋਇਆ ਹੈ ਅਤੇ ਇਹ ਵੱਖਰੀ ਤਰਾਂ ਦਾ ਹੈ। ਭਾਂਵੇ ਕਿ ਜਰਨੈਲ ਸਿੰਘ ਲੋਕ ਇਨਸਾਫ ਪਾਰਟੀ ਨਾਲ ਸਬੰਧਿਤ ਹਨ, ਪਰ ਉਹ ਝਾੜੂ ਦੇ ਨਿਸ਼ਾਨ ਉਤੇ ਚੋਣ ਲੜਨਗੇ। ਉਨਾਂ ਕਿਹਾ ਕਿ ਸੂਬੇ ਵਿੱਚ ਹੁਣ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਦੇ ਵਿਰੋਧ ਵਿੱਚ ਬਹੁਤ ਸਾਰੇ ਲੋਕ ਖੁਲ ਕੇ ਸਾਹਮਣੇ ਆਉਣਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਉਤੇ ਪ੍ਰਤੀਕਿਰਿਆ ਦਿੰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇਹ ਕਿਹਾ ਜਾ ਚੁੱਕਿਆ ਹੈ ਕਿ ਇਹ 8 ਲੱਖ ਕਰੋੜ ਦਾ ਘੋਟਾਲਾ ਹੈ।  

ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਫੈਸਲਾ ਅੰਬਾਨੀ, ਅਡਾਨੀ ਅਤੇ ਮਾਲਿਆ ਨੂੰ ਖੁਸ਼ ਕਰਨ ਲਈ ਲਿਆ ਗਿਆ ਹੈ।  ਉਨਾਂ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਨਾਲ ਵੱਡੇ ਕਾਰੋਬਾਰੀਆਂ ਦਾ ਕਰਜਾ ਮੁਆਫ ਕਰ ਦਿੱਤਾ ਜਾਵੇਗਾ।ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਚੋਣਾਂ ਵਿੱਚ ਦਿੱਲੀ ਚੋਣਾਂ ਦੇ ਰਿਕਾਰਡ ਨੂੰ ਵੀ ਤੋੜ ਦੇਵੇਗਾ ਅਤੇ ਲੋਕ ਆਦਰਸ਼ ਚੋਣ ਜਾਬਤੇ ਦੀ ਉਡੀਕ ਕਰ ਰਹੇ ਸਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ।ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਕੇਜਰੀਵਾਲ ਨੂੰ ਉਨਾਂ ਖਿਲਾਫ ਚੋਣ ਲੜਨ ਲਈ ਕਿਹਾ ਜਾਂਦਾ ਹੈ, ਜਦਕਿ ਇਨਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਚੋਣ ਲੜਨ ਦੀ ਕਦੇ ਗੱਲ ਨਹੀਂ ਕੀਤੀ ਜਾਂਦੀ।ਉਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਖੁਦ ਨੂੰ ਦਲੇਰ ਸਮਝਦੇ ਹਨ ਤਾਂ ਉਨਾਂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਅਤੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨੀ ਚਾਹੀਦੀ ਹੈ।ਇਸ ਮੌਕੇ ਸੁਖਦੀਪ ਚੌਕਰੀਆ, ਜਤਿੰਦਰ ਦੁਮੇਲੀ, ਬਲਵਿੰਦਰ ਬੋਧ, ਬਲਬੀਰ ਠਾਕੁਰ, ਅਜਾਦ ਅਲੀ, ਅਮਰਜੀਤ ਖੁਡਾਂ, ਵਿਜੇ ਪੰਡੋਰੀ, ਇੰਜੀ. ਪ੍ਰਦੀਪ ਮੱਲ, ਹਰਨੇਹ ਨਿੱਝਰ, ਬੇਅੰਤ ਰਾਜ ਬਾਵਾ, ਰੌਸ਼ਨ ਸਤਨਾਮਪੁਰਾ, ਬਲਰਾਜ, ਗੌਰਵ ਸ਼ਰਮਾ, ਰਾਜਨ ਗਿੱਲ, ਜਤਿੰਦਰਬੀਰ ਸਿੰਘ, ਰਾਕੇਸ਼ ਕੁਮਾਰ ਦਾਰਾ ਅਤੇ ਬੌਲੀ ਸਿੰਘ ਖਾਲਸਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਿਲ ਹੋਏ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD