Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਜਗਮੀਤ ਸਿੰਘ ਬਰਾੜ ਦੀ ਤ੍ਰਿਣਮੂਲ ਕਾਂਗਰਸ ਵੱਲੋਂ ਆਪ ਨੂੰ ਦੋਆਬਾ 'ਚ ਤਿਹਰਾ ਝਟਕਾ

ਸੰਸਥਾਪਕ ਤੇ ਅਹੁਦੇਦਾਰਾਂ ਸਮੇਤ 12 ਪਾਰਟੀ ਆਗੂਆਂ ਨੇ ਆਪ ਤੋਂ ਦਿੱਤਾ ਅਸਤੀਫਾ

Web Admin

Web Admin

5 Dariya News

ਜਲੰਧਰ , 06 Jan 2017

ਜਗਮੀਤ ਸਿੰਘ ਬਰਾੜ ਵੱਲੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜ਼ਾਰੀ ਕਰਨ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ 'ਚ ਹੋਰ ਵਿਦ੍ਰੋਹ ਉੱਠਣ ਲੱਗਾ ਹੈ। ਅੱਜ ਆਪ ਦੇ ਸੰਸਥਾਪਕ ਮੈਂਬਰ ਤੇ ਪ੍ਰਦੇਸ਼ ਸਕੱਤਰ ਤਰਨਦੀਪ ਸੰਨੀ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਜਗਮੀਤ ਬਰਾੜ ਦੀ ਅਗਵਾਈ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਟੀ.ਐਮ.ਸੀ 'ਚ ਸ਼ਾਮਿਲ ਹੋ ਗਏ।ਤਰਨਦੀਪ ਦਾ ਪਾਰਟੀ ਛੱਡਣਾ ਆਪ ਲਈ ਦੋਆਬਾ 'ਚ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਸਿਰਫ ਪਾਰਟੀ ਦੇ ਸੰਸਥਾਪਕ ਮੈਂਬਰਾਂ 'ਚੋਂ ਇਕ ਨਹੀਂ ਸਨ, ਸਗੋਂ ਅੰਨਾ ਹਜ਼ਾਰੇ ਦੇ ਨਾਲ ਨਜਦੀਕੀ ਤੋਂ ਜੁੜੇ ਹੋਏ ਸਨ ਅਤੇ ਸੂਬੇ ਅੰਦਰ ਬਣੀ ਉਸ ਪੰਜ ਮੈਂਬਰੀ ਸੰਸਥਾਪਕ ਕਮੇਟੀ 'ਚ ਸ਼ਾਮਿਲ ਸਨ, ਜਿਸਨੇ 2014 ਲੋਕ ਸਭਾ ਚੋਣਾਂ ਲਈ ਸਾਰੇ ਵੱਡੇ ਚੇਹਰਿਆਂ ਨੂੰ ਪੇਸ਼ ਕੀਤਾ ਸੀ। ਇਸ ਤੋਂ ਇਲਾਵਾ, ਉਹ ਆਪ ਦੀ ਪ੍ਰਦੇਸ਼ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਵੀ ਸਨ। ਬੀਤੇ ਹਫਤੇ ਆਪ ਵੱਲੋਂ ਉਨ੍ਹਾਂ ਨੂੰ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਸੰਗਠਨਾਤਮਕ ਭੂਮਿਕਾ ਹੋਰ ਵੀ ਵੱਧ ਗਈ ਸੀ।ਆਪ ਨੂੰ ਦੂਜਾ ਝਟਕਾ ਉਦੋਂ ਲੱਗਿਆ, ਜਦੋਂ ਬਾਬਾ ਪਾਲ ਸਿੰਘ ਰੰਧਾਵਾ ਟੀ.ਐਮ.ਸੀ 'ਚ ਸ਼ਾਮਿਲ ਹੋ ਗਏ। ਬਾਬਾ ਪਾਲ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਾਸਾਂ 'ਚ ਜਾਣਿਆ ਜਾਂਦਾ ਹੈ ਤੇ ਉਹ ਆਪ ਅਤੇ ਦੋਆਬਾ 'ਚ ਸੰਤ ਸਮਾਜ ਵਿਚਾਲੇ ਇਕ ਕੜੀ ਸਨ ਅਤੇ ਕਰਤਾਰਪੁਰ, ਸ਼ਾਹਕੋਟ ਤੇ ਆਦਮਪੁਰ 'ਚ ਉਨ੍ਹਾਂ ਦਾ ਵਾਲਮੀਕਿ ਤੇ ਰਾਮਦਾਸੀਆ ਸਮੁਦਾਆਂ 'ਚ ਬੋਲਬਾਲਾ ਹੈ।ਪਾਰਟੀ ਨੂੰ ਤੀਜ਼ਾ ਝਟਕਾ ਜਲੰਧਰ 'ਚ ਕ੍ਰਿਸ਼ਚਿਅਨ ਮੂਵਮੇਂਟ ਦੇ ਪ੍ਰਧਾਨ ਡਾ. ਅਮਨ ਜੋਰਜ ਨੇ, ਆਪ ਤੋਂ ਸਮਰਥਨ ਵਾਪਿਸ ਖਿੱਚ ਕੇ ਟੀ.ਐਮ.ਸੀ 'ਚ ਸ਼ਾਮਿਲ ਹੋ ਕੇ ਦਿੱਤਾ।ਇਸ ਮੌਕੇ ਟੀ.ਐਮ.ਸੀ 'ਚ ਸ਼ਾਮਿਲ ਹੋਣ ਵਾਲੇ ਹੋਰ ਆਗੂਆਂ 'ਚ ਯੂਥ ਕਮੇਟੀ ਤੇ ਜ਼ਿਲ੍ਹਾ ਕਮੇਟੀ ਦੇ ਮੈਂਬਰ ਉਦੈ ਪ੍ਰਤਾਪ ਰਠੋਰ, ਜਸਕਰਨ ਸਿੰਘ, ਜਸਪ੍ਰੀਤ ਸਿੰਘ, ਚੰਦਰ ਕਲੀਰ, ਗੁਰਕੰਵਲ ਪ੍ਰੀਤ ਸਿੰਘ, ਹਿੰਮਤ ਰੰਧਾਵਾ, ਪ੍ਰਦੀਪ ਹੈੱਪੀ, ਐਡਵੋਕੇਟ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਮੁਕੇਸ਼ ਵਿਜ ਤੇ ਮਨਦੀਪ ਸਿੰਘ ਵੀ ਸਨ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD