Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਮੁਹਿੰਮ ਅਧੀਨ ਆਮ ਆਦਮੀ ਪਾਰਟੀ ਨੇ ਮੋਹਾਲੀ ਦੇ ਅੱਧੇ-ਅਧੂਰੇ ਬੱਸ ਅੱਡੇ ਉਤੇ ਕੀਤਾ ਪ੍ਰਦਰਸ਼ਨ

Web Admin

Web Admin

5 Dariya News

ਚੰਡੀਗੜ੍ਹ/ਮੋਹਾਲੀ , 06 Jan 2017

Last updated on: Jan 06, 2017, 00:00 IST

‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਮੁਹਿੰਮ ਅਧੀਨ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਮੋਹਾਲੀ ਤੋਂ ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੀ ਸਰਕਾਰ ਦੀਆਂ ਝੂਠੀਆਂ ਉਪਲਬਧੀਆਂ ਵਿਖਾਉਣ ਲਈ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਅਧੂਰੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੇ ਹਨ।ਸ਼ੇਰਗਿੱਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸੂਬੇ ਨੂੰ ਕੈਲੀਫੋਰਨੀਆ ਬਣਾਉਣ ਦੇ ਗੱਪ ਉਤੇ ਕਾਰਜ ਕਰਦਿਆਂ ਹਵਾਈ ਕਿਲੇ ਉਸਾਰ ਰਹੇ ਹਨ। ਇਸੇ ਤਰਾਂ ਹੀ ਪਹਿਲਾਂ ਸੁਖਬੀਰ ਨੇ ਪੰਜਾਬ ਵਿੱਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਸ਼ਗੂਫਾ ਛੱਡਿਆ ਸੀ, ਜਿਸ ਨੂੰ ਪੂਰਾ ਕਰਨ ਉਤੇ ਕਰੀਬ 20 ਕਰੋੜ ਰੁਪਏ ਖਰਚ ਕੀਤੇ, ਪ੍ਰੰਤੂ ਫਿਰ ਵੀ ਇਹ ਪ੍ਰੋਜੈਕਟ ਫੇਲ ਹੋ ਗਿਆ, ਕਿਓਂ ਜੋ ਪੰਜਾਬ ਵਿੱਚ ਪਾਣੀ ਦੀਆਂ ਬੱਸਾਂ ਚੱਲਣ ਲਈ ਲੋੜੀਂਦੇ ਜਲਸ੍ਰੋਤ ਹੀ ਨਹੀਂ ਹਨ।  ਆਪਣੀ ਜਿੱਦ ਪੁਗਾਉਣ ਲਈ ਸੁਖਬੀਰ ਵੱਲੋਂ ਛੱਡੇ ਵਾਧੂ ਪਾਣੀ ਕਾਰਨ ਜੀਰਾ ਅਤੇ ਮੱਖੂ ਖੇਤਰ ਵਿੱਚ ਸੈਂਕੜੇ ਏਕੜ ਫਸਲ ਤਬਾਹ ਹੋ ਗਈ ਸੀ।

ਆਪ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਮਿਹਨਤ ਨਾਲ ਕਮਾਏ ਪੈਸੇ ਨੂੰ ਆਪਣੀ ਫੋਕੀ ਸ਼ੋਹਰਤ ਲਈ ਉਡਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਮੋਹਾਲੀ ਬੱਸ ਅੱਡੇ ਨੂੰ ਡ੍ਰੀਮ ਪ੍ਰੋਜੈਕਟ ਕਹਿ ਕੇ ਇੱਥੇ ਆਮ ਲੋਕਾਂ ਦੀ ਲੱਖਾਂ-ਕਰੋੜਾਂ ਰੁਪਏ ਦਾ ਨਿਵੇਸ਼ ਕਰਵਾ ਚੁੱਕਿਆ ਹੈ, ਪ੍ਰੰਤੂ ਉਨਾਂ ਨੂੰ ਅਜੇ ਤੱਕ ਦੁਕਾਨਾਂ ਅਤੇ ਜਗਾ ਮੁਹੱਈਆ ਨਹੀਂ ਕਰਵਾਈ ਗਈ। ਇੱਥੋਂ ਤੱਕ ਕਿ ਇਸ ਅਧੂਰੇ ਪ੍ਰੋਜੈਕਟ ਉਤੇ ਕੰਮ ਕਰ ਰਹੀ ਲੇਬਰ ਦੀ ਦਿਹਾੜੀ ਵੀ ਅਜੇ ਤੱਕ ਅਦਾ ਨਹੀਂ ਕੀਤੀ ਗਈ।  ਗਰੀਬ ਮਜਦੂਰ ਸਬੰਧਿਤ ਠੇਕੇਦਾਰਾਂ ਅੱਗੇ ਆਪਣੀ ਦਿਹਾੜੀ ਲਈ ਭਟਕ ਰਹੇ ਹਨ।ਸ਼ੇਰਗਿੱਲ ਨੇ ਕਿਹਾ ਕਿ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਇਸ ਪ੍ਰੋਜੈਕਟ ਦੇ ਨਾਂਅ ਉਤੇ ਲੱਖਾਂ-ਕਰੋੜਾਂ ਰੁਪਏ ਦਾ ਕਮਿਸ਼ਨ ਖਾਧਾ ਗਿਆ ਹੋਵੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਇਸ ਅਧੂਰੇ ਪ੍ਰੋਜੈਕਟ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਦੇ ਨਾਂਅ ਉਤੇ ਜਨਤਾ ਦੇ ਪੈਸੇ ਨੂੰ ਆਪਣੀ ਸ਼ੋਹਰਤ ਲਈ ਉਡਾਉਣ ਦਾ ਹਿਸਾਬ-ਕਿਤਾਬ ਜਿੰਮੇਵਾਰ ਆਗੂਆਂ ਅਤੇ ਅਧਿਕਾਰੀਆਂ ਤੋਂ ਲਿਆ ਜਾਵੇਗਾ।

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD