Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਖਬੀਰ ਬਾਦਲ ਵਿਰੁੱਧ ਘੁਬਾਇਆ ਦੇ ਪੁੱਤਰ ਨੂੰ ਚੋਣ ਮੈਦਾਨ ’ਚ ਨਾ ਉਤਾਰਨ ਦੇ ਕਾਂਗਰਸ ਦੇ ਫ਼ੈਸਲੇ ਤੋਂ ਗੁਪਤ ਸਮਝੌਤਾ ਜ਼ਾਹਿਰ ਹੋਇਆ : ਭਗਵੰਤ ਮਾਨ

ਅਮਰਿੰਦਰ ਨੇ ਟੀ.ਵੀ. ਇੰਟਰਵਿਊ ’ਚ ਮਜੀਠੀਆ ਨੂੰ ਸੀ.ਬੀ.ਆਈ. ਦੀ ਜਾਂਚ ਤੋਂ ਬਚਾਉਣ ਦੇ ਆਪਣੇ ਸਟੈਂਡ ਨੂੰ ਸਹੀ ਠਹਿਰਾਇਆ

Web Admin

Web Admin

5 Dariya News

ਚੰਡੀਗੜ , 07 Jan 2017

Last updated on: Jan 07, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਜਲਾਲਾਬਾਦ ਹਲਕੇ ’ਚ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਚੁੱਕੇ ਐਮ.ਪੀ. ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਨਾ ਉਤਾਰਨ ਦੇ ਫ਼ੈਸਲੇ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੋਇਆ ਗੁਪਤ ਸਮਝੌਤਾ ਹੁਣ ਜੱਗ ਜ਼ਾਹਿਰ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਚੋਣ-ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਐਮ.ਪੀ. ਭਗਵੰਤ ਮਾਨ ਨੇ ਇੱਕ ਬਿਆਨ ’ਚ ਆਖਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਏ.ਬੀ.ਪੀ. ਟੀ.ਵੀ. ਉੱਤੇ ਪ੍ਰਸਾਰਿਤ ਹੋਏ ਇਕ ਇੰਟਰਵਿਊ ਦੌਰਾਨ ਐਲਾਨ ਕੀਤਾ ਹੈ ਕਿ ਅਕਾਲੀ ਦਲ ਛੱਡ ਕੇ ਪਿੱਛੇ ਜਿਹੇ ਕਾਂਗਰਸ ਵਿੱਚ ਸ਼ਾਮਲ ਹੋਏ ਐਮ.ਪੀ. ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਨੂੰ ਜਲਾਲਾਬਾਦ ਤੋਂ ਨਹੀਂ, ਸਗੋਂ ਫ਼ਾਜ਼ਿਲਕਾ ਤੋਂ ਪਾਰਟੀ ਉਮੀਦਵਾਰ ਬਣਾਇਆ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਹ ਆਖਦੀ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਵਿਚਾਲੇ ਗੁਪਤ ਸਮਝੌਤਾ ਹੋ ਚੁੱਕਾ ਹੈ ਅਤੇ ਉਹ ਦੋਵੇਂ ਹੀ ਇੱਕ-ਦੂਜੇ ਦੇ ਸਿਆਸੀ ਹਿਤ ਹੀ ਪੂਰ ਰਹੇ ਹਨ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਅਜਿਹਾ ਖ਼ਦਸ਼ਾ ਪ੍ਰਗਟਾਇਆ ਸੀ ਕਿ ਕਾਂਗਰਸ ਸੁਖਬੀਰ ਬਾਦਲ ਦੀ ਮਦਦ ਲਈ ਜਲਾਲਾਬਾਦ ਤੋਂ ਘੁਬਾਇਆ ਦੇ ਪੁੱਤਰ ਨੂੰ ਟਿਕਟ ਨਹੀਂ ਦੇਵੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਹ ਸਪੱਸ਼ਟ ਕਰਦਿਆਂ ਦੱਸਿਆ ਹੈ ਕਿ ਅਜਿਹੀ ਉਨਾਂ ਦੇ ਪਰਿਵਾਰ ਦੀ ਇੱਛਾ ਸੀ। 

ਉਨਾਂ ਕਿਹਾ ਕਿ ਕਾਂਗਰਸ ਜਾਣਬੁੱਝ ਕੇ ਸੁਖਬੀਰ ਬਾਦਲ ਵਿਰੁੱਧ ਕੋਈ ਕਮਜ਼ੋਰ ਉਮੀਦਵਾਰ ਚੋਣ ਮੈਦਾਨ ’ਚ ਉਤਾਰੇਗੀ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਨੂੰ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਆਪਣਾ ਉਮੀਦਵਾਰ ਬਣਾਇਆ ਹੈ ਪਰ ਪਟਿਆਲਾ ਵਿੱਚ ਕਿਉਕਿ ਸ੍ਰੀ ਜੇ.ਜੇ. ਸਿੰਘ ਦਾ ਕੋਈ ਆਧਾਰ ਨਹੀਂ ਹੈ, ਇਸ ਲਈ ਉਹ ਇੱਕ ਕਮਜ਼ੋਰ ਉਮੀਦਵਾਰ ਹਨ।ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਘੁਬਾਇਆ ਪਰਿਵਾਰ ਨੂੰ ਡਰਾਉਣ ਅਤੇ ਸੁਖਬੀਰ ਬਾਦਲ ਦੀ ਹਮਾਇਤ ਕਰਨ ਦਾ ਦਬਾਅ ਪਾਉਣ ਲਈ ਹਰ ਤਰਾਂ ਦੇ ਗ਼ੈਰ-ਕਾਨੂੰਨੀ ਢੰਗ ਅਪਣਾ ਰਿਹਾ ਹੈ। ਉਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੇ ਘੁਬਾਇਆ ਪਰਿਵਾਰ ਵੱਲੋਂ ਚਲਾਏ ਜਾਂਦੇ ਕਾਲਜ ਉੱਤੇ ਛਾਪਾ ਵੀ ਮਾਰਿਆ ਸੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੇਰ ਸਿੰਘ ਘੁਬਾਇਆ ਨੂੰ ਧਮਕੀ ਦਿੱਤੀ ਸੀ। ਉਨਾਂ ਕਿਹਾ ਕਿ ਹੁਣ ਤਾਂ ਇਹ ਵੀ ਮੰਨ ਲਿਆ ਗਿਆ ਹੈ ਕਿ ਘੁਬਾਇਆ ਪਰਿਵਾਰ ਦਾ ਪ੍ਰਭਾਵ ਖ਼ਤਮ ਕਰਨ ਲਈ ਘੁਬਾਇਆ ਦੇ ਪੁੱਤਰ ਨੂੰ ਸ਼ਾਮਲ ਕਰਨਾ ਇੱਕ ਪਹਿਲਾਂ ਤੋਂ ਸੋਚੀ-ਸਮਝੀ ਯੋਜਨਾ ਸੀ। ਉਨਾਂ ਕਿਹਾ ਕਿ ਜਲਾਲਾਬਾਦ ਵਿੱਚ ਰਾਏ ਸਿੱਖਾਂ ਦੀ ਬਹੁ-ਗਿਣਤੀ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਹਮਾਇਤ ਨਹੀਂ ਦੇ ਰਹੇ।

ਮਾਨ ਨੇ ਕਿਹਾ ਕਿ ਕੈਪਟਨ ਅਮਰਰਿੰਦਰ ਸਿੰਘ ਨੇ ਆਪਣਾ ਉਹ ਗੁਨਾਹ ਵੀ ਮੰਨਿਆ ਹੈ ਕਿ ਉਨਾਂ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਜਾਂਚ ਤੋਂ ਬਚਾਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਉਸ ਸਟੈਂਡ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਸਾਰੀਆਂ ਕੇਂਦਰੀ ਏਜੰਸੀਆਂ ਪਹਿਲਾਂ ਹੀ ਉਸ ਮਾਮਲੇ ਵਿੱਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰ ਚੁੱਕੀਆਂ ਸਨ ਅਤੇ ਉਹ ਉਨਾਂ ਵਿਰੁੱਧ ਕੋਈ ਸਬੂਤ ਲੱਭਣ ਤੋਂ ਨਾਕਾਮ ਰਹੀਆਂ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਵੀ ਕੀਤਾ ਕਿ ਉਨਾਂ ਨੇ ਸੀ.ਬੀ.ਆਈ. ਜਾਂਚ ਦਾ ਵਿਰੋਧ ਕੀਤਾ ਸੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਦੋਂ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਵੀ ਦੱਸਿਆ ਸੀ ਕਿ ਮਜੀਠੀਆ ਵਿਰੁੱਧ ਜੇ ਕੋਈ ਅਜਿਹੀ ਗੱਲ ਪਾਈ ਗਈ, ਤਾਂ ਹਾਈ ਕੋਰਟ ਉਸ ਦੀ ਜਾਂਚ ਦੇ ਆਦੇਸ਼ ਦੇਵੇਗੀ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਵਿਸਾਹਘਾਤ ਕੀਤਾ ਹੈ ਅਤੇ ਨਸ਼ਿਆਂ ਦੇ ਤਸਕਰਾਂ ਦੇ ਸ਼ਿਕਾਰ ਹੋਏ ਪੀੜਤਾਂ ਨਾਲ ਭੱਦਾ ਮਜ਼ਾਕ ਕੀਤਾ ਹੈ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਇਹ ਸ਼ਰਮਨਾਕ ਗੱਲ ਹੈ ਕਿਉਕਿ ਉਹ ਹੁਣ ਨਸ਼ਿਆਂ ਦੀ ਸਮੱਗਿਗ ਦੇ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾ ਰਹੇ ਹਨ। ਇੱਕ ਪਾਸੇ ਤਾਂ ਉਹ ਆਖ ਰਹੇ ਹਨ ਕਿ ਉਹ ਸਰਕਾਰ ਬਣਾਉਣ ਦੇ ਇੱਕ ਮਹੀਨੇ ਅੰਦਰ ਨਸ਼ਿਆਂ ਦਾ ਖ਼ਾਤਮਾ ਕਰਵਾ ਦੇਣਗੇ ਅਤੇ ਦੂਜੇ ਪਾਸੇ ਉਹ ਨਸ਼ਿਆਂ ਦੇ ਕਾਰੋਬਾਰ ਦੇ ‘ਮੁੱਖ ਕਰਤਾ-ਧਰਤਾ’ ਨੂੰ ਬਚਾ ਵੀ ਰਹੇ ਹਨ। ਉਨਾਂ ਕਿਹਾ ਕਿ ਨਸ਼ਿਆਂ ਦੇ ਤਸਕਰ ਜਗਦੀਸ਼ ਭੋਲਾ ਨੇ ਜਨਤਕ ਤੌਰ ਉੱਤੇ ਇਹ ਦੋਸ਼ ਲਾਇਆ ਸੀ ਕਿ ਇਸ ਸਾਰੇ ਸਿੰਥੈਟਿਕ ਡਰੱਗ ਦੇ ਕਾਰੋਬਾਰ ਵਿੱਚ ਮਜੀਠੀਆ ਹੀ ਮੁੱਖ ਵਿਅਕਤੀ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਜਿਹੇ ਕਦਾਚਾਰ ਲਈ ਹੁਣ ਪੰਜਾਬ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD