Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ 10,000 ਕਰੋੜ ਰੁਪਏ ਦੇ ਚਿਟ-ਫ਼ੰਡ ਘੁਟਾਲੇ ਵਿੱਚ ਸੁਖਬੀਰ ਬਾਦਲ ਦੀ ਭੂਮਿਕਾ ਦੀ ਜਾਂਚ ਮੰਗੀ

ਗੁਰਪ੍ਰੀਤ ਸਿੰਘ ਵੜੈਚ ਵੱਲੋਂ ਗਵਰਨਰ ਨੂੰ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੀ ਅਪੀਲ

Web Admin

Web Admin

5 Dariya News

ਚੰਡੀਗੜ , 07 Jan 2017

Last updated on: Jan 07, 2017, 00:00 IST

ਆਮ ਆਦਮੀ ਪਾਰਟੀ  (ਆਪ) ਨੇ ਪੰਜਾਬ ’ਚ ਹੋਏ 10,000 ਕਰੋੜ ਰੁਪਏ ਦੇ ਚਿਟ-ਫ਼ੰਡ ਘੁਟਾਲੇ ਵਿੱਚ ਉੱਪ-ਮੁੱਖ ਮੰਤਰੀ ਸੁਖਬੀਰ ਬਾਦਲ ਦੀ ਭੂਮਿਕਾ ਦੀ ਜਾਂਚ ਦੀ ਮੰਗ ਕਰਦਿਆਂ ਅੱਜ ਇਸ ਮਾਮਲੇ ’ਚ ਪੰਜਾਬ ਦੇ ਰਾਜਪਾਲ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਇਹ ਮੰਗ ਵੀ ਕੀਤੀ ਹੈ ਕਿ ਇਸ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਈ ਜਾਣੀ ਚਾਹੀਦੀ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਹ ਚਿਟ ਫ਼ੰਡ ਘੁਟਾਲਾ ਪਿਛਲੇ ਛੇ ਸਾਲਾਂ ਤੋਂ ਚੱਲ ਰਿਹਾ ਸੀ ਅਤੇ ਦੋਸ਼ੀਆਂ ਨੂੰ ਪੂਰੀ ਤਰਾਂ ਪੁਲਿਸ ਅਤੇ ਸਿਆਸੀ ਸੁਰੱਖਿਆ ਮਿਲੀ ਹੋਈ ਸੀ। ਅਜਿਹਾ ਵੱਡਾ ਘੁਟਾਲਾ ਉੱਚ-ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਗ਼ੈਰ ਸੰਭਵ ਹੀ ਨਹੀਂ ਹੋ ਸਕਦਾ ਸੀ। ਉਨਾਂ ਸੁਖਬੀਰ ਬਾਦਲ ਉੱਤੇ ਦੋਸ਼ੀਆਂ ਨੂੰ ਬਚਾਉਣ ਤੇ ਆਪਣੀ ਗ੍ਰਹਿ ਮੰਤਰੀ ਦੀ ਹੈਸੀਅਤ ਦੀ ਦੁਰਵਰਤੋਂ ਕਰ ਕੇ ਇਸ ਮਾਮਲੇ ਦੀ ਜਾਂਚ ਰੁਕਵਾਉਣ ਦੇ ਦੋਸ਼ ਵੀ ਲਾਏ। ਉਨਾਂ ਕਿਹਾ ਕਿ ਢਾਈ ਲੱਖ ਦੇ ਲਗਭਗ ਭੋਲੇ-ਭਾਲੇ ਨਿਵੇਸ਼ਕਾਂ ਨੂੰ ਜਿਹੜੀਆਂ ਚਿਟ-ਫ਼ੰਡ ਕੰਪਨੀਆਂ ਨੇ ਠੱਗਿਆ ਹੈ, ਉਹ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਰਾਜ ਦੌਰਾਨ ਹੀ ਪ੍ਰਫ਼ੁੱਲਤ ਹੋਈਆਂ ਸਨ ਅਤੇ ਸੁਖਬੀਰ ਬਾਦਲ ਨੇ ਮੀਡੀਆ ਦੀਆਂ ਅਜਿਹੀਆਂ ਰਿਪੋਰਟਾਂ ਵੱਲ ਉੱਕਾ ਧਿਆਨ ਨਹੀਂ ਦਿੱਤਾ।

ਵੜੈਚ ਨੇ ਕਿਹਾ ਕਿ ਛੇ ਚਿਟ-ਫ਼ੰਡ ਕੰਪਨੀਆਂ ਵਿਰੁੱਧ ਐਫ਼.ਆਈ.ਆਰ. ਵੀ ਕੇਵਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਦਾਇਰ ਕੀਤੀ ਗਈ ਸੀ ਪਰ ਹਾਲੇ ਤੱਕ ਕਿਸੇ ਵੀ ਦੋਸ਼ੀ ਨੂੰ ਗਿ੍ਰਫ਼ਤਾਰ ਨਹੀਂ ਕੀਤਾ ਗਿਆ ਹੈ। ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 24 ਦਸੰਬਰ, 2016 ਨੂੰ ਇਸ ਬਹੁ-ਕਰੋੜੀ ਘੁਟਾਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨਾਂ ਕਿਹਾ ਕਿ ਹੁਣ ਤਾਂ ਨਿਵੇਸ਼ਕਾਂ ਨੇ ਵੀ ਆਪਣੀ ਖ਼ੂਨ-ਪਸੀਨੇ ਤੇ ਸਖ਼ਤ ਮਿਹਨਤ ਦੀ ਕਮਾਈ ਦੀ ਵਾਪਸੀ ਦੀ ਆਸ ਵੀ ਛੱਡ ਦਿੱਤੀ ਹੈ। ਪਿੰਡ ਛਾਜਲੀ ਦੇ ਇੱਕ ਕਿਸਾਨ ਹਰਪ੍ਰੀਤ ਸਿੰਘ ਖ਼ਾਲਸਾ ਨੇ ਤਾਂ ਖ਼ੁਦਕੁਸ਼ੀ ਤੱਕ ਕਰ ਲਈ ਕਿਉਕਿ ਉਨਾਂ ਦੇ 9.8 ਕਰੋੜ ਰੁਪਏ ਇੱਕ ਚਿਟ-ਫ਼ੰਡ ਕੰਪਨੀ ’ਚ ਕਿਤੇ ਖੁਰਦ-ਬੁਰਦ ਹੋ ਗਏ ਸਨ। ਹੋਰ ਬਹੁਤ ਸਾਰੇ ਲੋਕ ਵੀ ਖ਼ੁਦਕੁਸ਼ੀ ਕਰ ਚੁੱਕੇ ਹਨ।ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਸੁਖਬੀਰ ਬਾਦਲ ਤੋਂ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਮੰਗਿਆ ਹੈ ਕਿਉਕਿ ਉਨਾਂ ਹੀ ਚਿਟ-ਫ਼ੰਡ ਕੰਪਨੀਆਂ ਨੂੰ ਪੰਜਾਬ ਵਿੱਚ ਆਪਣਾ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। 

ਉਨਾਂ ਇਹ ਵੀ ਸੁਆਲ ਕੀਤਾ ਕਿ ਉਨਾਂ ਨੇ ਹਾਲੇ ਤੱਕ ਦੋਸ਼ੀਆਂ ਦੀ ਗਿ੍ਰਫ਼ਤਾਰੀ ਦੇ ਹੁਕਮ ਕਿਉ ਨਹੀਂ ਜਾਰੀ ਕੀਤੇ। ਉਨਾਂ ਕਿਹਾ ਕਿ ਪਹਿਲਾ ਚਿਟ-ਫ਼ੰਡ ਘੁਟਾਲਾ ਜੁਲਾਈ 2015 ਵਿੱਚ ਸਾਹਮਣੇ ਆਇਆ ਸੀ ਭਾਵੇਂ ਠੱਗੀਆਂ ਦੇ ਸ਼ਿਕਾਰ ਹੋਏ ਨਿਰਦੋਸ਼ ਲੋਕਾਂ ਬਾਰੇ ਖ਼ਬਰਾਂ ਤਾਂ ਸਾਲ 2010 ਤੋਂ ਹੀ ਲਗਾਤਾਰ ਆ ਰਹੀਆਂ ਹਨ। ਪਰ ਦੋਸ਼ੀ ਹਾਲੇ ਵੀ ਸ਼ਰੇਆਮ ਖੁੱਲੇ ਘੁੰਮ ਰਹੇ ਹਨ ਅਤੇ ਦੋਸ਼ੀਆਂ ਨੂੰ ਆਪਣੀਆਂ ਚੱਲ ਸੰਪਤੀਆਂ ਨੂੰ ਇੱਧਰ-ਉੱਧਰ ਕਰ ਦੇਣ ਅਤੇ ਸਾਰੇ ਰਿਕਾਰਡ ਨਸ਼ਟ ਕਰਨ ਦਾ ਸਮਾਂ ਦਿੱਤਾ ਜਾ ਰਿਹਾ ਹੈ। ਚਿਟ-ਫ਼ੰਡ ਕੰਪਨੀਆਂ ਦੇ ਪ੍ਰੋਮੋਟਰਜ਼ ਨੇ ਭੋਲੇ-ਭਾਲੇ ਨਿਵੇਸ਼ਕਾਂ ਦੇ ਧਨ ਨਾਲ ਹੀ ਅਨੇਕਾਂ ਮਾੱਲ ਸਥਾਪਤ ਕਰ ਲਏ ਹਨ ਤੇ ਆਪਣੀਆਂ ਹੋਰ ਜਾਇਦਾਦਾਂ ਬਣਾ ਲਈਆਂ ਹਨ।ਵੜੈਚ ਨੇ ਕਿਹਾ ਕਿ ਪੀੜਤਾਂ ਨੇ ‘ਕ੍ਰਾਊਨ ਚਿਟ ਫ਼ੰਡ ਕੰਪਨੀ ਸੰਘਰਸ਼ ਕਮੇਟੀ’ ਵੀ ਕਾਇਮ ਕੀਤੀ ਸੀ ਅਤੇ ਪੁਲਿਸ ਹੁਣ ਉਨਾਂ ਦੇ ਬਿਆਨ ਜਾਰੀ ਕਰਨ ਲਈ ਸਮਾਂ ਲੈ ਰਹੀ ਹੈ। ਉਨਾਂ ਕਿਹਾ ਕਿ ਇਸ ਵੇਲੇ ਸਥਿਤੀ ਛਿਣ-ਭੰਗਰੀ ਜਿਹੀ ਬਣੀ ਹੋਈ ਹੈ ਅਤੇ ਜੇ ਇਸ ਮਾਮਲੇ ਵਿੱਚ ਛੇਤੀ ਇਨਸਾਫ਼ ਨਾ ਦਿੱਤਾ ਗਿਆ, ਤਾਂ ਹੋਰ ਵੀ ਨਿਵੇਸ਼ਕ ਖ਼ੁਦਕੁਸ਼ੀਆਂ ਦੇ ਰਾਹ ਪੈ ਸਕਦੇ ਹਨ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD