Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਟੀਮ ਦੇ ਕਪਤਾਨ ਹਰਜੀਤ ਸਿੰਘ ਦਾ ਭਰਵਾਂ ਸਵਾਗਤ

ਦੇਸ਼ ਦੀ ਹਾਕੀ ਟੀਮ ਵਿਚ ਖੇਡਦਿਆਂ ਵਿਸ਼ਵ ਕੱਪ ਜਿੱਤਣ ਦਾ ਸੁਪਨਾ : ਹਰਜੀਤ ਸਿੰਘ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Jan 2017

ਜੂਨੀਅਰ ਵਿਸ਼ਵ ਹਾਕੀ ਕੱਪ ਦੀ ਵਿਜੇਤਾ ਭਾਰਤੀ ਟੀਮ ਦੇ ਕਪਤਾਨ ਹਰਜੀਤ ਸਿੰਘ ਤੁਲੀ ਦੇ ਵਿਸ਼ਵ ਵਿਜੇਤਾ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚਣ ਤੇ ਖੇਡ ਪ੍ਰੇਮੀਆਂ ਵੱਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ।ਜਿਕਰਯੋਗ ਹੈ ਕਿ ਮੁਹਾਲੀ ਦੇ ਕਸਬਾ ਕੁਰਾਲੀ ਨੇੜਲੇ ਪਿੰਡ ਨਿਹੋਲਕਾ ਦੇ ਜੰਮਪਲ ਹਰਜੀਤ ਸਿੰਘ ਤੁਲੀ ਨੇ ਜੂਨੀਅਰ ਹਾਕੀ ਟੀਮ ਦੀ ਅਗਵਾਈ ਕਰਦਿਆਂ 15 ਸਾਲ ਬਾਅਦ ਦੇਸ਼ ਨੂੰ ਗੋਲਡ ਮੈਡਲ ਜਿਤਾਉਣ ਦਾ ਮਾਣ ਹਾਸਲ ਕੀਤਾ ਹੈ, ਜਿਸ ਤੇ ਸਮੁੱਚੇ ਦੇਸ਼ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ। ਹਰਜੀਤ ਸਿੰਘ ਦੇ ਅੱਜ ਆਪਣੇ ਜੱਦੀ ਪਿੰਡ ਪਹੁੰਚਣ ਲਈ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਖੇਡ ਪ੍ਰੇਮੀ ਸੋਹਣ ਸਿੰਘ ਪਟਵਾਰੀ ਦੀ ਅਗਵਾਈ ਵਿਚ ਪਰਿਵਾਰ ਅਤੇ ਇਲਾਕਾ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ ਉਪਰੰਤ ਫੇਸ 6 ਮੁਹਾਲੀ ਦੇ ਗੁਰਦਵਾਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰੋਡ ਸ਼ੋਅ ਦੇ ਰੂਪ ਵਿਚ ਹਰਜੀਤ ਸਿੰਘ ਆਪਣੇ ਪਿੰਡ ਨਿਹੋਲਕਾ ਲਈ ਰਵਾਨਾ ਹੋਇਆ ਅਤੇ ਖੇਡ ਪ੍ਰੇਮੀਆਂ ਨੇ ਢੋਲ ਦੀ ਥਾਪ ਤੇ ਭੰਗੜੇ ਪਾਕੇ ਖੁਸ਼ੀਆਂ ਮਨਾਈਆਂ। ਇਸ ਦੌਰਾਨ ਸੈਂਕੜੇ ਗੱਡੀਆਂ ਦੇ ਕਾਫਲਾ ਹਰਜੀਤ ਸਿੰਘ ਦੇ ਨਾਲ ਨਾਲ ਜਾ ਰਿਹਾ ਸੀ। ਇਥੇ ਦੱਸਣਾ ਬਣਦਾ ਹੈ ਕਿ ਹਰਜੀਤ ਸਿੰਘ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਹੈ ਤੇ ਉਸਦੇ ਪਿਤਾ ਰਾਮਪਾਲ ਸਿੰਘ ਪੇਸ਼ੇ ਵੱਜੋਂ ਟਰੱਕ ਡਰਾਈਵਰ ਅਤੇ ਮਾਤਾ ਬਲਵਿੰਦਰ ਕੌਰ ਘਰੇਲੂ ਔਰਤ ਹੈ ਪਰ ਪਰਿਵਾਰ ਨੂੰ ਅੱਜ ਤੱਕ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਗਈ।   

ਇਸ ਮੌਕੇ ਸੋਹਣ ਸਿੰਘ ਪਟਵਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਜੀਤ ਸਿੰਘ ਦੀ ਕਪਤਾਨੀ ਵਿਚ ਹਿੰਦੋਸਤਾਨ ਦੀ ਟੀਮ ਨੇ ਮਲੇਸ਼ੀਆ ਵਿਖੇ ਹੋਏ ਦੋ ਵਾਰ ਸੁਲਤਾਨ ਜੌਹਰ ਕੱਪ ਵਿਚ ਗੋਲਡ ਮੈਡਲ ਤੇ ਦੋ ਵਾਰ ਚਾਂਦੀ ਦਾ ਮੈਡਲ, 7 ਵੇਂ ਜੂਨੀਅਰ ਏਸ਼ੀਆ ਕੱਪ ਵਿਚ ਕਾਂਸੀ ਦਾ ਤਗਮਾ, ਏਸ਼ੀਅਨ ਚੈਂਪੀਅਨਸ਼ਿਪ ਟਰਾਫੀ ਵਿਚ (ਸੀਨੀਅਰ ਟੀਮ) ਵੱਲੋਂ ਖੇਡਿਆ, 10ਵਾਂ ਹੀਰੋ ਹਾਕੀ ਵਰਲਡ ਕੱਪ 2013 ਵਿਚ ਟੀਮ ਦਾ ਹਿੱਸਾ ਰਿਹਾ, ਆਸਟ੍ਰੇਲੀਆ ਵਿਖੇ ਸੀਨੀਅਰ ਟੀਮ ਵੱਲੋਂ ਖੇਡਦਿਆਂ ਸੀਰੀਜ਼ ਜਿੱਤਣ, ਵਾਲਵੋ ਇੰਟਰਨੈਸ਼ਨਲ ਹੌਲੈਂਡ ਕੱਪ, 8 ਵੀਂ ਜੂਨੀਅਰ ਏਸ਼ੀਆ ਕੱਪ ਵਿਚ ਗੋਲਡ ਮੈਡਲ, 2016 ਵਿਚ ਅਜਲਾਨ ਸ਼ਾਹ ਕੱਪ ਵਿਚ ਭਾਗ ਲੈਣ ਦੇ ਨਾਲ ਨਾਲ ਹਰਜੀਤ ਸਿੰਘ ਭਾਰਤ ਪੈਟ੍ਰੌਲੀਅਮ ਟੀਮ ਵੱਲੋਂ ਖੇਡਣ ਦੇ ਨਾਲ ਨਾਲ ਇੰਡੀਅਨ ਹਾਕੀ ਲੀਗ ਵਿਚ ਦਿੱਲੀ ਵੀਰਵਰਸ ਤੇ 2016 ਵਿਚ ਆਸਟ੍ਰੇਲੀਆ ਦੇ 10 ਕਲੱਬਾਂ ਵਿਚ ਖੇਡਣ ਦਾ ਮਾਣ ਹਾਸਲ ਕੀਤਾ ਹੈ। ਇਸ ਦੌਰਾਨ ਹਰਜੀਤ ਸਿੰਘ ਤੁਲੀ ਦੇ ਕਾਫਲੇ ਦਾ ਮੁਹਾਲੀ, ਬਲੌਂਗੀ, ਖਰੜ, ਸਹੌੜਾਂ, ਕੁਰਾਲੀ ਤੇ ਜੱਦੀ ਪਿੰਡ ਨਿਹੋਲਕਾ ਸਮੇਤ ਨਗਰ ਨਿਗਮ ਮੁਹਾਲੀ, ਕੁਰਾਲੀ ਤੇ ਖਰੜ ਨਗਰ ਕੌਂਸਲਾਂ ਵੱਲੋਂ, ਵੱਖ ਵੱਖ ਪੰਚਾਇਤਾਂ, ਖੇਡ ਕਲੱਬਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 

ਇਸ ਦੌਰਾਨ ਲੋਕਾਂ ਨੇ ਥਾਂ ਥਾਂ ਲੱਡੂ ਵੰਡੇ ਅਤੇ ਫੁੱਲਾਂ ਦੀ ਵਰਖਾ ਨਾਲ ਹਰਜੀਤ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹਰਜੀਤ ਸਿੰਘ ਤੁਲੀ ਨੇ ਕਿਹਾ ਕਿ 15 ਸਾਲ ਬਾਅਦ ਜੂਨੀਅਰ ਵਿਸ਼ਵ ਕੱਪ ਜਿੱਤਣ ਇੱਕ ਮਾਣ ਵਾਲੀ ਗੱਲ ਹੈ ਅਤੇ ਉਸਦੀ ਦਿਲੀ ਤਮੰਨਾ ਹੈ ਕਿ ਉਹ ਸੀਨੀਅਰ ਟੀਮ ਵੱਲੋਂ ਖੇਡਦਿਆਂ ਦੇਸ਼ ਲਈ ਵਿਸ਼ਵ ਕੱਪ ਜਿੱਤਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕਰੇ। ਹਰਜੀਤ ਸਿੰਘ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਪਿਤਾ ਰਾਮਪਾਲ ਸਿੰਘ, ਮਾਤਾ ਬਲਵਿੰਦਰ ਕੌਰ, ਚਚੇਰੇ ਭਰਾ ਸੋਹਣ ਸਿੰਘ ਪਟਵਾਰੀ, ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਕੋਚ ਅਵਤਾਰ ਸਿੰਘ ਅਤੇ ਗੁਰਦੇਵ ਸਿੰਘ ਅਤੇ ਜੂਨੀਅਰ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ ਦਾ ਸਿਰ ਬੰਨ੍ਹਿਆ ਜਿਨ੍ਹਾਂ ਦੀ ਪ੍ਰੇਰਨਾ ਅਤੇ ਮੱਦਦ ਸਦਕਾ ਉਹ ਅੱਜ ਇਸ ਮੁਕਾਮ ਤੇ ਪਹੁੰਚਿਆ। ਇਸ ਮੌਕੇ ਬਾਬਾ ਗੁਰਮੀਤ ਸਿੰਘ ਨਿਹੋਲਕਾ, ਜਸਮੀਤ ਸਿੰਘ ਮਿੰਟੂ, ਚਰਨਜੀਤ ਸਿੰਘ ਵਿੱਕੀ, ਸਰਪੰਚ ਗੁਰਮੇਲ ਸਿੰਘ, ਨਰਿੰਦਰ ਭੂਰਾ, ਜਗਤਾਰ ਸਿੰਘ ਮਿਹੋਲਕਾ, ਹਰਵਿੰਦਰ ਸਿੰਘ ਰਿੰਕਾ, ਲਛਮਣ ਸਿੰਘ, ਭਾਗ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD