Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜੀਠਾ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ

ਪਿੰਡ ਅਬਦਾਲ ਵਿੱਚ ਦਰਜਨਾਂ ਪਰਿਵਾਰ ਆਪ 'ਚ ਸ਼ਾਮਲ।

Web Admin

Web Admin

5 Dariya News

ਕੱਥੂਨੰਗਲ/ਜੈਂਤੀਪੁਰ/ਮਜੀਠਾ (ਅੰਮ੍ਰਿਤਸਰ) , 07 Jan 2017

Last updated on: Jan 07, 2017, 00:00 IST

ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਵੱਡੇ ਪਿੰਡ ਅਬਦਾਲ ਵਿਖੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਂਗਰਸ ਵਿੱਚ ਸ਼ਾਮਲ ਹੋਈ ਪੀਪਲਜ਼ ਪਾਰਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੀਡੀਆ ਇੰਚਾਰਜ ਰਹੇ ਗਾਇਕ ਸੁੱਖ ਅਬਦਾਲ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਸਵਾਗਤ ਕੀਤਾ। ਗਾਇਕ ਸੁੱਖ ਅਬਦਾਲ ਨੇ ਇਸ ਮੌਕੇ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਕੇਵਲ ਤੇ ਕੇਵਲ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ ਕਿਉਂ ਕਿ ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਸਰਮਾਏਦਾਰਾਂ ਕੋਲ ਗਿਰਵੀ ਪਈਆਂ ਹੋਈਆਂ ਹਨ ਅਤੇ ਜੀਵਨ ਸੰਘਰਸ਼ 'ਚ ਜਿਊਂਦੇ ਰਹਿਣ ਲਈ ਹੱਥ-ਪੈਰ ਮਾਰ ਰਹੇ ਆਮ ਲੋਕਾਂ ਲਈ ਹੁਣ ਆਸ ਦੀ ਅ੍ਵਖਰੀ ਕਿਰਨ ਹੁਣ ਸਿਰਫ਼ ਆਮ ਆਦਮੀ ਪਾਰਟੀ ਹੈ। 

ਐਡਵੋਕੇਟ ਸ਼ੇਰਗਿੱਲ ਨੇ ਇਸ ਮੌਕੇ 'ਤੇ ਆਪ ਪਰਿਵਾਰ ਦਾ ਹਿੱਸਾ ਬਣੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਨੇ ਸਾਬਿਤ ਕਰ ਦਿੱਤਾ ਹੈ ਕਿ ਇਸ ਹਲਕੇ 'ਚ ਅਕਾਲੀ ਦਲ ਨੂੰ ਕਾਂਗਰਸ ਕਦੇ ਹਰਾ ਨਹੀਂ ਸਕਦੀ ਅਤੇ ਇਸੇ ਕਰਕੇ ਲੋਕ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਬਣਾ ਕੇ ਲੋਕ-ਹਿੱਤੂ ਰਾਜ ਪ੍ਰਬੰਧ ਕਾਇਮ ਕਰੇਗੀ। ਅੱਜ ਅਬਦਾਲ ਪਿੰਡ 'ਚ ਆਪ ਵਿੱਚ ਸ਼ਾਮਲ ਹੋਏ ਲੋਕਾਂ ਵਿੱਚ ਅੰਗਰੇਜ਼ ਸਿੰਘ ਸੋਹੀ, ਗੁਰਵਿੰਦਰ ਸਿੰਘ ਸਭਰਵਾਲ, ਰਵਿੰਦਰ ਸਿੰਘ ਸਭਰਵਾਲ, ਗੁਰਮੀਤ ਸਿੰਘ ਪੰਚ, ਨਿਸ਼ਾਨ ਸਿੰਘ, ਅੰਗਰੇਜ਼ ਸਿੰਘ ਗੇਜਾ, ਮੁਖਤਾਰ ਸਿੰਘ, ਰਾਜਵੰਤ ਕੌਰ, ਰਾਜ ਕੌਰ, ਨਿਰਮਲ ਕੌਰ, ਦਲਜੀਤ ਕੌਰ, ਲਾਜ ਕੌਰ, ਪ੍ਰਭਜੋਤ ਸਿੰਘ, ਗੁਰਵਿੰਦਰ ਸਿੰਘ ਗੋਰਾ, ਮੇਜਰ ਸਿੰਘ ਸਭਰਵਾਲ, ਅੰਮ੍ਰਿਤਪਾਲ, ਕਵਲਜੀਤ ਸਿੰਘ, ਰਾਜਨ ਸਿੰਘ, ਬਾਬਾ ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਅਤੇ ਮੁਸਕਾਨ ਆਦਿ ਸ਼ਾਮਲ ਸਨ।

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD