Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਕਾਂਗਰਸ ਦਾ ਚੋਣ ਮਨੋਰਥ-ਪੱਤਰ ਝੂਠ ਦੇ ਪੁਲੰਦੇ ਤੋਂ ਵੱਧ ਕੁਝ ਨਹੀਂ ਤੇ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ: ਆਮ ਆਦਮੀ ਪਾਰਟੀ

Web Admin

Web Admin

5 Dariya News

ਚੰਡੀਗੜ , 09 Jan 2017

ਆਮ ਆਦਮੀ ਪਾਰਟੀ (ਆਪ) ਦੇ ‘ਪੰਜਾਬ ਡਾਇਲਾੱਗ’ ਦੇ ਮੁਖੀ ਅਤੇ ਮੈਨੀਫ਼ੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਪੰਜਾਬ ਕਾਂਗਰਸ ਵੱਲੋਂ ਨਵੀਂ ਦਿੱਲੀ ’ਚ ਜਾਰੀ ਕੀਤੇ ਗਏ ਚੋਣ ਮਨੋਰਥ-ਪੱਤਰ ਦਾ ਮਖ਼ੌਲ ਉਡਾਉਦਿਆਂ ਕਿਹਾ ਹੈ ਕਿ ਕਾਂਗਰਸ ਦਾ ਇਹ ਦਸਤਾਵੇਜ਼ ਝੂਠ ਦੇ ਪੁਲੰਦੇ ਤੋਂ ਵੱਧ ਹੋਰ ਕੁਝ ਨਹੀਂ ਹੈ ਅਤੇ ਇਸ ਉੱਤੇ ਕਿਸੇ ਵੀ ਤਰਾਂ ਭਰੋਸਾ ਨਹੀਂ ਕੀਤਾ ਜਾ ਸਕਦਾ।ਸੰਧੂ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਕਾਂਗਰਸ ਨੇ ਆਪਣਾ ਇਹ ਚੋਣ ਮਨੋਰਥ-ਪੱਤਰ ਏਅਰ-ਕੰਡੀਸ਼ਨਡ ਕਮਰਿਆਂ ਵਿੱਚ ਸੁਖਾਵੇਂ ਜਿਹੇ ਮਾਹੌਲ ਵਿੱਚ ਜਾਂ ਸੋਹਣੇ ਡਰਾਇੰਗ ਰੂਮ ਵਿੱਚ ਤਿਆਰ ਕੀਤਾ ਹੈ; ਜਦ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ‘ਇਲੈਕਸ਼ਨ ਮੈਨੀਫ਼ੈਸਟੋ’ (ਚੋਣ ਮਨੋਰਥ-ਪੱਤਰ) ਸਮਾਜ ਦੇ ਹਰੇਕ ਵਿਅਕਤੀ ਤੇ ਵਰਗ ਕੋਲ ਜਾ ਕੇ ਤਿਆਰ ਕੀਤੇ ਹਨ; ਭਾਵੇਂ ਤੁਸੀਂ ਦਲਿਤਾਂ ਦੀ ਗੱਲ ਕਰ ਲਵੋ ਤੇ ਚਾਹੇ ਨੌਜਵਾਨਾਂ ਦੀ, ਕਿਸਾਨਾਂ ਜਾਂ ਉਦਯੋਗਾਂ ਤੇ ਕਾਰੋਬਾਰ ਦੀ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਕੰਵਰ ਸੰਧੂ ਨੇ ਕਿਹਾ ਕਿ ਦਿਲਚਸਪ ਗੱਲ ਤਾਂ ਇਹ ਵੀ ਹੈ ਕਿ ਜਿਹੜੀ ਕਾਂਗਰਸ ਪਾਰਟੀ ਖ਼ੁਦ ਦੇ ਪੰਜਾਬ ਦੀ ਪਾਰਟੀ ਹੋਣ ਦਾ ਦਾਅਵਾ ਕਰਦੀ ਹੈ, ਉਸ ਨੇ ਸਮੂਹ ਪੰਜਾਬੀਆਂ ਲਈ ਆਪਣਾ ਚੋਣ ਮਨੋਰਥ-ਪੱਤਰ ਨਵੀਂ ਦਿੱਲੀ ’ਚ ਜਾਰੀ ਕੀਤਾ ਹੈ।

ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਤਿਹਾਸ ਵਿੱਚ ਇਸ ਤੋਂ ਪਹਿਲਾਂ ਕਿਸੇ ਵੀ ਸੂਬਾਈ ਚੋਣ ਦੌਰਾਨ ਇੰਨਾ ਵੱਡਾ ਮੈਨੀਫ਼ੈਸਟੋ ਜਾਰੀ ਨਹੀਂ ਕੀਤਾ ਅਤੇ ਕਾਂਗਰਸ ਨੇ ਇਸ ਵਿੱਚ ਦਰਜ ਕੀਤੇ ਬਹੁਤੇ ਨੁਕਤੇ ਤਾਂ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਤੋਂ ਜਾਰੀ ਕੀਤੇ ਜਾ ਚੁੱਕੇ ਚਾਰ ਮੈਨੀਫ਼ੈਸਟੋਜ਼ ਤੋਂ ਹੀ ਲਏ ਹਨ ਅਤੇ ਕਾਂਗਰਸ ਦਾ ਇਹ ਮੈਨੀਫ਼ੈਸਟੋ ਕੇਵਲ ਉਨਾਂ ਦੀ ਹੀ ਇੱਕ ਕਾਪੀ ਜਾਪਦਾ ਹੈ।ਆਮ ਆਦਮੀ ਪਾਰਟੀ ਦੇ ਰਾਸ਼ਟਰੀ ਤਰਜਮਾਨ ਰਾਘਵ ਚੱਢਾ ਨੇ ਕਿਹਾ ਕਿ ਲੋਕ ਕਿਸੇ ਵੀ ਹਾਲਤ ਵਿੱਚ ਕਾਂਗਰਸ ਦਾ ਚੋਣ ਮਨੋਰਥ-ਪੱਤਰ ਪ੍ਰਵਾਨ ਨਹੀਂ ਕਰਨਗੇ ਕਿਉਕਿ ਉਸ ਦੀ ਨਾ ਤਾਂ ਕੋਈ ਭਰੋਸੇਯੋਗਤਾ ਹੈ ਅਤੇ ਨਾ ਹੀ ਉਸ ਦੀ ਕੋਈ ਪ੍ਰਮਾਣਿਕਤਾ ਹੈ।ਚੱਢਾ ਨੇ ਕਿਹਾ,‘‘ਉਦਾਹਰਨ ਵਜੋਂ, ਇਸ ਮੈਨੀਫ਼ੈਸਟੋ ਵਿੱਚ, ਕਾਂਗਰਸ ਪੰਜਾਬ ਦੀ ਜਨਤਾ ਨੂੰ ਨੌਕਰੀਆਂ, ਪੈਨਸ਼ਨ ਦੇਣ ਅਤੇ ਉਨਾਂ ਦੀ ਭਲਾਈ ਲਈ ਯੋਜਨਾਵਾਂ ਲਾਗੂ ਕਰਨ ਦੀਆਂ ਗੱਲਾਂ ਕਰਦੀ ਹੈ, ਪਰ ਸਾਲ 2002 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ, ਤਾਂ ਉਨਾਂ ਨੇ ਸੱਤਾ ਉੱਤੇ ਕਾਬਜ਼ ਹੋਣ ਤੋਂ ਬਾਅਦ ਪਹਿਲਾ ਕੰਮ ਨਵੀਆਂ ਭਰਤੀਆਂ, ਪੈਨਸ਼ਨਾਂ ਤੇ ਹੋਰ ਭਲਾਈ ਯੋਜਨਾਵਾਂ ਉੱਤੇ ਮੁਕੰਮਲ ਪਾਬੰਦੀ ਲਾਉਣ ਦਾ ਹੀ ਕੀਤਾ ਸੀ।’’ ਉਨਾਂ ਕਿਹਾ ਕਿ ਇਸ ਲਈ ਹੁਣ ਕਿਸੇ ਨੇ ਵੀ ਕੈਪਟਨ ਅਮਰਿੰਦਰ ਸਿੰਘ ਉੱਤੇ ਬਿਲਕੁਲ ਭਰੋਸਾ ਹੀ ਨਹੀਂ ਕਰਨਾ ਅਤੇ ਉਨਾਂ ਦੀ ਪਾਰਟੀ ਨੇ ਜਿਹੜੇ ਵਾਅਦੇ ਆਪਣੇ ਮੈਨੀਫ਼ੈਸਟੋ ਵਿੱਚ ਪੂਰੇ ਕਰਨ ਦੇ ਵਾਅਦੇ ਕੀਤੇ ਹਨ, ਉਹ ਕੇਵਲ ਝੂਠਾਂ ਦਾ ਪੁਲੰਦਾ  ਹੀ ਜਾਪਦੇ ਹਨ।

ਕਾਂਗਰਸੀ ਚੋਣ ਮਨੋਰਥ-ਪੱਤਰ ਵਿੱਚ ਭਰੋਸੇਯੋਗਤਾ ਦੀ ਘਾਟ ਦੀ ਇੱਕ ਹੋਰ ਉਦਾਹਰਨ ਦਿੰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਇਸ ਦਸਤਾਵੇਜ਼ ਵਿੱਚ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ, ਜਦ ਕਿ ਕੇਂਦਰ ਸਰਕਾਰ ਵਿੱਚ ਵੀ ਨੌਕਰੀਆਂ ਦੀ ਕੁੱਲ ਗਿਣਤੀ ਕੇਵਲ 50 ਲੱਖ ਹੈ ਅਤੇ ਇਸ ਗਿਣਤੀ ਵਿੱਚ ਰੇਲਵੇਜ਼ ਅਤੇ ਹਥਿਆਰਬੰਦ ਬਲਾਂ ਜਿਹੇ ਵਿਭਾਗ ਵੀ ਸ਼ਾਮਲ ਹਨ।ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਨੇ ਕਿਹਾ ਕਿ ਕਾਂਗਰਸ ਭਾਰਤ ਦੀ ਜਨਤਾ ਨੂੰ ਅਜਿਹੇ ਝੂਠੇ ਵਾਅਦੇ ਕਰ ਕੇ ਗੁੰਮਰਾਹ ਹੀ ਕਰ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਇੱਕ ਵਾਅਦੇ ਵਿੱਚ ਕਿਹਾ ਹੈ ਕਿ ਉਹ ਸਰਕਾਰੀ ਗੱਡੀਆਂ ਤੋਂ ਲਾਲ ਬੱਤੀਆਂ ਹਟਾ ਲਵੇਗੀ, ਜਦ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਦਿੱਲੀ ’ਚ ਆਪਣਾ ਇਹ ਏਜੰਡਾ ਲਾਗੂ ਵੀ ਕਰ ਚੁੱਕੀ ਹੈ। ਉਨਾਂ ਕਿਹਾ ਕਿ ਜੇ ਕਾਂਗਰਸ ਆਪਣੇ ਸਿਆਸੀ ਪ੍ਰਭੂਆਂ, ਮੰਤਰੀਆਂ ਤੇ ਅਧਿਕਾਰੀਆਂ ਦੇ ਵਾਹਨਾਂ ਦੇ ਉੱਤੇ ਲੱਗੀਆਂ ਲਾਲ ਬੱਤੀਆਂ ਹਟਾਉਣ ਦਾ ਆਪਣਾ ਏਜੰਡਾ ਲਾਗੂ ਕਰਨ ਬਾਰੇ ਗੰਭੀਰ ਹੈ, ਤਾਂ ਉਨਾਂ ਨੂੰ ਪਹਿਲਾਂ ਆਪਣੀ ਪਾਰਟੀ ਵਿੱਚ ਇਸ ਨੂੰ ਲਾਗੂ ਕਰ ਕੇ ਵਿਖਾਉਣ ਚਾਹੀਦਾ ਹੈ ਅਤੇ ਪਹਿਲਾਂ ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਆਪਣੇ ਹੋਰ ਸੀਨੀਅਰ ਆਗੂਆਂ ਨੂੰ ਇਹ ਲਾਲ ਬੱਤੀਆਂ ਹਟਾਉਣ ਲਈ ਆਖਣਾ ਚਾਹੀਦਾ ਹੈ; ਇਸ ਦੇ ਨਾਲ ਹੀ ਜਿਹੜੇ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਹਨ, ਉਨਾਂ ਦੇ ਮੁੱਖ ਮੰਤਰੀਆਂ, ਤੇ ਕੈਬਿਨੇਟ ਮੰਤਰੀਆਂ ਨੂੰ ਵੀ ਇਹ ਬੱਤੀਆਂ ਹਟਾ ਦੇਣੀਆਂ ਚਾਹੀਦੀਆਂ ਹਨ।ਚੱਢਾ ਨੇ ਕਿਹਾ ਕਿ ਕਰਜ਼ਿਆਂ ਦੇ ਬੋਝ ਹੇਠਾਂ ਦੱਬੇ ਪਏ ਕਿਸਾਨਾਂ ਨੂੰ ਰਾਹਤ ਦੇਣ ਦੇ ਮਾਮਲੇ ’ਤੇ ਵੀ ਕਾਂਗਰਸ ਝੂਠ ਬੋਲ ਰਹੀ ਹੈ, ਕਿਉਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੌਰਾਨ ਵੀ ਬਹੁਤ ਸਾਰੇ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਸਨ ਅਤੇ ਤਦ ਕੈਪਟਨ ਨੇ ਉਨਾਂ ਦੇ ਦੁੱਖ ਦੂਰ ਕਰਨ ਲਈ ਕੋਈ ਕਦਮ ਨਹੀਂ ਚੁੱਕੇ ਸਨ।

 

 

Tags: Kanwar Sandhu , Raghav Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD