Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਉਮੀਦਵਾਰਾਂ ਦੀ ਅਗਲੀ ਸੂਚੀ ਜ਼ਲਦੀ ਹੀ ਜ਼ਾਰੀ ਕਰੇਗੀ ਤ੍ਰਿਣਮੂਲ ਕਾਂਗਰਸ : ਮੁਕੁਲ ਰਾਏ

ਕੇਜਰੀਵਾਲ ਦੀ ਮੁੱਖ ਮੰਤਰੀ ਉਮੀਦਵਾਰੀ 'ਤੇ ਬਰਾੜ ਨੇ ਕਿਹਾ, ਆਪ ਦੇ ਚੇਹਰੇ ਤੋਂ ਮਖੋਟਾ ਉਤਰਿਆ

Web Admin

Web Admin

5 Dariya News

ਅੰਮ੍ਰਿਤਸਰ , 10 Jan 2017

ਤ੍ਰਿਣਮੂਲ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਰੇਲ ਮੰਤਰੀ ਮੁਕੁਲ ਰਾਏ ਨੇ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਨੇ ਆਪਣੇ ਦਿਨ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਤੇ ਜਲਿਆਂਵਾਲਾ ਬਾਗ 'ਚ ਮੱਥਾ ਟੇਕ ਕੇ ਕੀਤੀ ਅਤੇ ਬਾਅਦ ਵਿੱਚ ਮੋਦੀ ਸਰਕਾਰ ਵੱਲੋਂ ਨੋਟਬੰਦੀ ਤੇ ਸੀ.ਬੀ.ਆਈ ਦੀ ਦੁਰਵਰਤੋਂ ਖਿਲਾਫ ਰੋਸ ਮਾਰਚ ਦੀ ਅਗਵਾਈ ਕੀਤੀ।ਬਾਅਦ ਵਿੱਚ ਅਯੋਜਿਤ ਪ੍ਰੈਸ ਕਾਨਫਰੰਸ 'ਚ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਟੀ.ਐਮ.ਸੀ ਹੋਰ ਸੀਟਾਂ 'ਤੇ ਵੀ ਲੜੇਗੀ ਅਤੇ ਪਾਰਟੀ ਉਮੀਦਵਾਰਾਂ ਦੀ ਅਗਲੀ ਸੂਚੀ ਜ਼ਲਦੀ ਹੀ ਜ਼ਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਆਪ ਨਾਲ ਚੋਣ ਤੋਂ ਪਹਿਲਾਂ ਗਠਜੋੜ ਦੀ ਸੰਭਾਵਨਾਵਾਂ ਤੋਂ ਵੀ ਇਨਕਾਰ ਕੀਤਾ ਤੇ ਕਿਹਾ ਕਿ ਗੱਲਬਾਤ ਦਾ ਸਮਾਂ ਹੁਣ ਖਤਮ ਹੋ ਚੁੱਕਾ ਹੈ ਅਤੇ ਟੀ.ਐਮ.ਸੀ ਇਕੱਲੇ ਅੱਗੇ ਵੱਧਣ ਨੂੰ ਤਿਆਰ ਹੈ।ਉਨ੍ਹਾਂ ਨੇ ਐਨ.ਡੀ.ਏ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਫਾਸੀਵਾਦੀ ਸਰਕਾਰ ਨੇ ਲੋਕਾਂ ਨੂੰ ਨੋਟਬੰਦੀ ਦੇ ਨਾਂਮ ਉਪਰ ਗੁੰਮਰਾਹ ਕੀਤਾ ਹੈ ਤੇ ਇਕ ਕਾਰਪੋਰੇਟ ਏਜੰਡੇ ਖਾਤਿਰ ਸ਼ਾਸਨ ਦੀ ਗਲਤ ਵਰਤੋਂ ਕੀਤੀ ਹੈ, ਜਿਹੜੀ ਹੁਣ ਵਿਰੋਧੀ ਧਿਰ ਖਿਲਾਫ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। 

ਲੇਕਿਨ ਸਾਡੀ ਨਿਡਰ ਆਗੂ ਮਮਤਾ ਜੀ ਦੀ ਅਗਵਾਈ ਹੇਠ ਅਸੀਂ ਹਰ ਕਦਮ, ਹਰ ਮੰਚ 'ਤੇ ਇਸ ਫਾਸੀਵਾਦੀ ਸਰਕਾਰ ਖਿਲਾਫ ਲੜਾਂਗੇ ਅਤੇ ਅਸੀਂ ਅਜਿਹੇ ਦਬਾਆਂ ਸਾਹਮਣੇ ਹਾਰ ਨਹੀਂ ਮੰਨਾਂਗੇ।ਇਸੇ ਤਰ੍ਹਾਂ, ਜਦੋਂ ਅਰਵਿੰਦ ਕੇਜਰੀਵਾਲ ਦੇ ਪੰਜਾਬ ਦਾ ਮੁੱਖ ਅਹੁਦੇ ਦਾ ਚੇਹਰਾ ਹੋਣ ਬਾਰੇ ਮਨੀਸ਼ ਸਿਸੋਦੀਆ ਦੇ ਬਿਆਨ ਬਾਰੇ ਪੁੱਛਿਆ ਗਿਆ, ਤਾਂ ਜਗਮੀਤ ਬਰਾੜ ਨੇ ਕਿਹਾ ਕਿ ਹਾਲਾਂਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ, ਲੇਕਿਨ ਬਤੌਰ ਪੰਜਾਬੀ ਉਹ ਮਾਂਯੂਸ ਹਨ ਕਿ ਆਪ ਨੂੰ ਇਸ ਅਹੁਦੇ ਲਈ ਕੋਈ ਕਾਬਿਲ ਪੰਜਾਬੀ ਨਹੀਂ ਮਿਲਿਆ। ਸਵਾਲ ਇਹ ਹੈ ਕਿ ਕੀ ਇਨ੍ਹਾਂ ਦੇ ਕੌਮੀ ਲੀਡਰ ਤੇ ਅਬਜਰਵਰ ਸਮਝਦੇ ਹਨ ਕਿ ਪੰਜਾਬੀ ਪੰਜਾਬ ਨੂੰ ਸੰਭਾਲਣ ਦੇ ਕਾਬਿਲ ਨਹੀਂ ਹਨ? ਇਸ ਨਾਲ ਇਨ੍ਹਾਂ ਦੇ ਚੇਹਰੇ ਤੋਂ ਮਖੌਟਾ ਉਤਰ ਗਿਆ ਹੈ।ਅੱਜ ਦੇ ਪ੍ਰੋਗਰਾਮਾਂ 'ਚ ਟੀ.ਐਮ.ਸੀ ਉਮੀਦਵਾਰ ਗਿਰਿਜ ਰਜੋਰਾ ਤੇ ਵਿਜੈ ਸਾਥੀ ਦੇ ਨਾਲ ਗੁਰਬਚਨ ਸਿੰਘ ਸਰਲ, ਮਨਜੀਤ ਸਿੰਘ, ਗੁਰਦਾਸ ਗਿਰਧਰ, ਗੁਰਬੀਰ ਸੰਧੂ, ਸੰਤ ਸਿੰਘ ਘੱਗਾ, ਸਮਰਾਟ ਤੋਪਾਦਾਰ ਤੇ ਕਬੀਰ ਸਰਦਾਰ ਵੀ ਸ਼ਾਮਿਲ ਰਹੇ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD