Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀਆਂ ਤੇ ਕਾਂਗਰਸੀਆਂ ਦਾ ਜਨਤਕ ਵਿਰੋਧ ਸ਼ਾਂਤਮਈ ਰਹਿਣਾ ਚਾਹੀਦਾ- ਸੁਖਪਾਲ ਸਿੰਘ ਖਹਿਰਾ

ਦੂਜਿਆਂ 'ਤੇ ਦੋਸ਼ ਲਾਉਣ ਦੀ ਬਜਾਏ ਬਾਦਲ ਤੇ ਕੈਪਟਨ ਪੀੜ੍ਹੀ ਹੇਠਾਂ ਸੋਟਾ ਫੇਰਨ , ਮਜੀਠਾ ਨੇੜਲੇ ਪਿੰਡ ਸੋਹੀਆਂ ਕਲਾਂ ਵਿਖੇ ਆਪ ਦਾ ਜਨਤਕ ਇਕੱਠ

Web Admin

Web Admin

5 Dariya News

ਮਜੀਠਾ/ਚੇਤਨਪੁਰਾ , 10 Jan 2017

Last updated on: Jan 10, 2017, 00:00 IST

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਆਰ.ਟੀ.ਆਈ. ਵਿੰਗ ਦੇ ਕਨਵੀਨਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਆਗੂਆਂ ਦੇ ਹੋ ਰਹੇ ਜਨਤਕ ਵਿਰੋਧ ਨੂੰ ਸ਼ਾਂਤਮਈ ਰੱਖੇ ਜਾਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਆਪ ਆਗੂਆਂ 'ਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਬਾਦਲ ਅਤੇ ਕੈਪਟਨ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਵਿਰੋਧ ਅਕਾਲੀ ਤੇ ਕਾਂਗਰਸੀਆਂ ਵੱਲੋਂ ਆਪਣੇ ਸ਼ਾਸ਼ਨਕਾਲ ਦੌਰਾਨ ਕੀਤੇ ਗਈ ਲੁੱਟ ਅਤੇ ਧੱਕੇਸ਼ਾਹੀ ਦਾ ਆਪ-ਮੁਹਾਰਾ ਪ੍ਰਗਟਾਵਾ ਹੈ। ਸੁਖਪਾਲ ਖਹਿਰਾ ਅੱਜ ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ 'ਚ ਪਿੰਡ ਸੋਹੀਆਂ ਕਲਾਂ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਲੋਕਾਂ ਦਾ ਸੱਤਾਧਾਰੀਆਂ ਖ਼ਿਲਾਫ਼ ਹਿੰਸਕ ਵਿਰੋਧ ਜਾਇਜ਼ ਨਹੀਂ ਪਰ ਬਾਦਲਾਂ ਅਤੇ ਕੈਪਟਨ ਨੂੰ ਆਪੋ-ਆਪਣੀ ਪੀੜ੍ਹੀ ਹੇਠਾਂ ਸੋਟਾ ਜ਼ਰੂਰ ਫੇਰਨਾ ਚਾਹੀਦਾ ਹੈ ਕਿ ਆਮ ਲੋਕ ਉਹਨਾਂ ਦੋਹਵਾਂ ਨੂੰ ਏਨੀ ਨਫ਼ਰਤ ਕਿਉਂ ਕਰ ਰਹੇ ਹਨ। 

ਖਹਿਰਾ ਨੇ ਅਕਾਲੀ-ਭਾਜਪਾ ਸਰਕਾਰ 'ਤੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ ਅਤੇ ਸਰਕਾਰ ਵਿਚਲੇ ਮੰਤਰੀਆਂ ਅਤੇ ਹੋਰ ਆਗੂਆਂ ਨੇ ਪੰਜਾਬ ਦੇ ਹਰੇਕ ਕਾਰੋਬਾਰ ਉੱਪਰ ਕਬਜਾ ਕਰ ਲਿਆ, ਜਿਸ ਕਰਕੇ ਆਮ ਪੰਜਾਬੀ ਇਸ ਸਰਕਾਰ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਉਤਾਵਲਾ ਹੋਇਆ ਪਿਆ ਹੈ। ਉਹਨਾਂ ਕੈਪਟਨ ਅਮਰਿੰਦਰ ਸਿੰਗ 'ਤੇ ਵੀ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸੀ.ਬੀ.ਆਈ. ਜਾਂਚ ਹੋਣ ਤੋਂ ਰੋਕਣ ਲਈ ਕੈਪਟਨ ਵਿਸ਼ੇਸ਼ ਤੌਰ 'ਤੇ ਦਿੱਲੀ ਤੋਂ ਪੰਜਾਬ ਆ ਕੇ ਬਿਆਨ ਦੇ ਕੇ ਗਿਆ ਸੀ ਅਤੇ ਹੁਣ ਇਸ ਵਿੱਚ ਕੋਈ ਵੀ ਭੁਲੇਖਾ ਨਹੀਂ ਰਹਿ ਗਿਆ ਕਿ ਕੈਪਟਨ ਅਤੇ ਬਾਦਲ ਆਪਸ 'ਚ ਰਲੇ ਹੋਏ ਹਨ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਸਚਮੁੱਚ 'ਚ ਆਮ ਆਦਮੀ ਦਾ ਰਾਜ ਲੈ ਕੇ ਆਵੇਗੀ ਅਤੇ ਸਰਕਾਰ ਬਣਦਿਆਂ ਹੀ ਚਿੱਟੇ ਦੇ ਕਾਰੋਬਾਰੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ। 

ਬੱਬਨਬੀਰ ਸਿੰਘ ਅਤੇ ਗੁਰਭੇਜ ਸਿੱਧੂ ਦੇ ਯਤਨਾਂ ਸਦਕਾ ਆਪ ਦੀ ਹਮਾਇਤ 'ਚ ਨਿੱਤਰੇ ਗੁਰਬੀਰ ਸਿੰਘ ਅਤੇ ਜੱਜਬੀਰ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਲੋਕਾਂ ਨੂੰ ਅਪੀਲ ਕਰਦਿਆਂ ਐਡਵੋਕੇਟ ਸ਼ੇਰਗਿੱਲ ਨੇ ਪੰਜਾਬ ਵਿੱਚ ਸਿਆਸੀ ਕੂੜਾ ਹੂੰਝਣ ਲਈ ਇਸ ਵਾਰ ਝਾੜੂ ਫੇਰਨ ਦਾ ਸੱਦਾ ਦਿੱਤਾ। ਇਸ ਇਕੱਠ ਨੂੰ ਸੁਖਦੀਪ ਸਿੰਘ ਸਿੱਧੂ, ਗੁਰਭੇਜ ਸਿੱਧੂ, ਪ੍ਰਗਟ ਸਿੰਘ ਚੋਗਾਵਾਂ, ਰਾਜਵਿੰਦਰ ਸਿੰਘ ਨਾਗ, ਬਿਕਰਮਜੀਤ ਸਿੰਘ ਫਤਿਹਪੁਰ, ਪਰਮਿੰਦਰ ਸਿੰਘ ਵੜੈਚ, ਗੁਜਰਾਤ ਦੇ ਕਿਸਾਨ ਆਗੂ ਗੁਰਦੀਪ ਸਿੰਘ ਭੁੱਲਰ ਅਤੇ ਸੁੱਖ ਅਬਦਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਸੁਖਦੀਪ ਸਿੱਧੂ, ਬੱਬਨਬੀਰ ਸਿੰਘ ਗਿੱਲ, ਗੁਰਭੇਜ ਸਿੱਧੂ, ਪ੍ਰਗਟ ਸਿੰਘ ਚੋਗਾਵਾਂ, ਰਾਜਵਿੰਦਰ ਸਿੰਘ ਨਾਗ, ਜੱਜਬੀਰ ਸਿੰਘ, ਗੁਰਬੀਰ ਸਿੰਘ, ਗੁਰਮਿੰਦਰ ਸਿੰਘ ਕਲੇਰ, ਲਖਵਿੰਦਰ ਸਿੰਘ ਬੇਗੇਵਾਲ, ਸੁਖਮਨ ਬੱਲ, ਜਸਬੀਰ ਸਿੰਘ ਹਮਜਾ, ਕ੍ਰਿਪਾਲ ਸਿੰਘ, ਪਰਮਿੰਦਰ ਵੜੈਚ, ਭੁਪਿੰਦਰ ਸਿੰਘ ਨਾਗ, ਹਰਿੰਦਰ ਸਿੰਘ ਸੇਖੋਂ ਅਤੇ ਹੀਰਾ ਸਿੰਘ ਹੁੰਦਲ ਵੀ ਮੌਜੂਦ ਸਨ।

 

Tags: Sukhpal Singh Khaira , Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD