Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਰਾਹੁਲ ਗਾਂਧੀ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਹੱਥ ਨਾਲ ਕੀਤੀ ਕਾਂਗਰਸ ਦੇ ਚੋਣ ਨਿਸ਼ਾਨ ਦੀ ਤੁਲਨਾ

ਅਮਰਿੰਦਰ ਸਿੰਘ ਤੇ ਸਾਥੀ ਰਾਹੁਲ ਦੇ ਭਾਸ਼ਣ ਨਾਲੋਂ ਆਪਣਾ ਨਾਅਤਾ ਤੋੜਨ

Web Admin

Web Admin

5 Dariya News

ਚੰਡੀਗੜ੍ਹ , 11 Jan 2017

Last updated on: Jan 11, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਤਕ ਤੇ ਕਦੇ ਵੀ ਮੁਆਫ ਨਾ ਕੀਤੇ ਜਾਣ ਵਾਲਾ ਕਰਾਰ ਦਿੱਤਾ ਜਿਸ ਵਿਚ ਉਹਨਾਂ ਨੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਖੂਨੀ ਪੰਜੇ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਈ ਤਸਵੀਰਾ ਵਿਚ ਵਿਖਾਏ ਹੱਥ ਨਾਲ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਭਾਸ਼ਣ ਨਾਲ ਦੁਨੀਆਂ ਭਰ ਵਿਚ ਬੈਠੀ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਹੋਰ ਸਿੱਖ ਆਗੂਆਂ ਨੂੰ ਰਾਹੁਲ ਗਾਂਧੀ ਦੇ ਇਸ ਅਪਮਾਨਯੋਗ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਨ ਲਈ ਆਖਿਆ ਹੈ ਕਿਉਂਕਿ ਕੋਈ ਵੀ ਵਿਅਕਤੀ ਆਪਣੇ ਹੋਸ਼ੋ ਹਵਾਸ ਵਿਚ ਅਜਿਹੀ ਤੁਲਨਾ ਕਦੇ ਨਹੀਂ ਕਰ ਸਕਦਾ।ਪਾਰਟੀ ਦੇ ਸਕੱਤਰ ਜਨਰਲ ਤੇ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਡਸਾ ਨੇ ਇਥੇ ਜਾਰੀ ਕੀਤੇ ਇਕ ਸਖ਼ਦ ਸ਼ਬਦਾਂ ਵਾਲੇ ਬਿਆਨ ਵਿਚ ਕਿਹਾ ਕਿ ਕੀ ਉਹ ਸੱਚਮੁੱਚ ਪਾਗਲ ਹੋ ਗਏ ਹਨ ?  

ਜਦੋਂ ਉਹਨਾਂ ਨੇ ਇਹ ਹੈਰਾਨੀਜਨਕ ਭਾਸ਼ਣ ਦਿੱਤਾ ਤਾਂ ਕੀ ਉਦੋਂ ਉਹ ਪੂਰੇ ਹੋਸ਼ੋ ਹਵਾਸ ਵਿਚ ਸਨ ? ਇਹ ਹੈਰਾਨੀ ਵਾਲੀ ਗੱਲ ਹੈ ਜਿਸ 'ਤੇ ਵਿਸ਼ਵਾਸ ਕੀਤਾ ਜਾ ਸਕੇ ਕਿ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੇ ਖੂਨੀ ਹੱਥ ਪੰਜੇ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੱਥ  ਨਾਲ ਕੀਤੀ।ਸੀਨੀਅਰ ਅਕਾਲੀ ਆਗੂ ਅੱਜ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੇ ਉਸ ਬਿਆਨ 'ਤੇ ਪ੍ਰਤੀਕਰਮ ਦੇ ਰਹੇ ਸਨ ਜਿਸ ਵਿਚ ਰਾਹੁਲ ਗਾਂਧੀ ਨੇ ਆਖਿਆ ਸੀ ਕਿ ਜਦੋਂ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੇਖਦੇ ਹਨ ਤਾਂ ਉਹਨਾਂ ਨੂੰ ਕਾਂਗਰਸ ਦਾ ਚੋਣ ਨਿਸ਼ਾਨ ਹੱਥ ਉਹਨਾਂ ਦੇ ਹੱਥ ਵਿਚ ਨਜ਼ਰ ਆਉਂਦਾ ਹੈ। ਢੀਂਡਸਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਦਾ ਹੱਥ ਪੰਜਾ ਸ੍ਰੀ ਗੁਰੂ ਨਾਨਕ ਦੇਵ ਦੇ ਸ਼ਰਧਾਲੂ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਨਾਲ ਰੰਗਿਆ ਹੋਇਆ ਹੈ। ਉਹਨਾਂ ਕਿਹਾ ਕਿ ਰਾਹੁਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਲਿਕ ਭਾਗੋ ਦੀ ਰੋਟੀ ਵਿਚੋਂ ਲਹੂ ਨਿਕਲਦਾ ਵਿਖਾਇਆ ਸੀ ਤੇ ਇਹੀ ਕਾਂਗਰਸ ਦੇ ਹੱਥ ਪੰਜੇ ਵਿਚੋਂ ਵੀ ਨਿਕਲ ਰਿਹਾ ਹੈ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD