Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਨੂੰ ਇੱਕ ਹੈਡਲਾਇਨ ਮਸ਼ੀਨ ਕਰਾਰ ਦਿੱਤਾ, ਜਿਸਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਸਾਰੋਕਾਰ ਨਹੀਂ

ਆਮ ਆਦਮੀ ਪਾਰਟੀ ਨੂੰ ਕਿਸੇ ਹਿੰਸਾ ਨਾਲ ਜੋੜਨਾ ਬਾਦਲ ਪਰਿਵਾਰ ਦੀ ਬੌਂਦਲਾਹਟ ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 13 Jan 2017

Last updated on: Jan 13, 2017, 00:00 IST

ਆਮ ਆਦਮੀ ਪਾਰਟੀ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਉਨਾਂ ਦੋਸ਼ਾਂ ਦਾ ਖੰਡਨ ਕੀਤਾ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਉਸ ਉਤੇ ਪੱਥਰ ਸੁੱਟਣ ਅਤੇ ਉਸਦੇ ਪਿਤਾ ਵੱਲ ਜੁੱਤਾ ਸੁੱਟੇ ਜਾਣ ਦੀ ਘਟਨਾ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਦੱਸਿਆ ਸੀ।ਆਮ ਆਦਮੀ ਪਾਰਟੀ ਦੇ ਸੂਬੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਬਾਦਲ ਨੂੰ ਹੈਡਲਾਇਨ ਮਸ਼ੀਨ ਦੱਸਿਆ, ਜਿਸ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨਾਂ ਦੇ ਜੀਵਨ ਵਿੱਚ ਕੋਈ ਸਿਆਸੀ ਜਾਂ ਸਮਾਜਿਕ ਨੈਤਿਕਤਾ ਨਹੀਂ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਦੀ ਜਿੰਦਗੀ ਦਾ ਮਕਸਦ ਸਿਰਫ ਪੈਸੇ ਖਾਤਿਰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣਾ ਅਤੇ ਕਿਸੇ ਵੀ ਕੀਮਤ ਉਤੇ ਆਪਣੀ ਸੱਤਾ ਦੀ ਲਾਲਸਾ ਪੂਰੀ ਕਰਨਾ ਹੈ। ਵੜੈਚ ਨੇ ਸੁਖਬੀਰ ਬਾਦਲ ਦੀ ਇੱਕ ਟੀਵੀ ਇੰਟਰਵਿਊ ਦਾ ਹਵਾਲਾ ਦਿੱਤਾ, ਜਿਸ ਵਿੱਚ ਉਸਨੇ ਆਮ ਆਦਮੀ ਪਾਰਟੀ ਦੇ ਸਬੰਧ ਅੱਤਵਾਦੀਆਂ ਨਾਲ ਦੱਸੇ ਸੀ। ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਦੂਜਿਆਂ ਉਤੇ ਆਰੋਪ ਲਗਾਉਣ ਤੋਂ ਪਹਿਲਾਂ ਆਪਣੇ ਪਰਿਵਾਰ ਅਤੇ ਆਪਣੀ ਪਾਰਟੀ ਦੇ ਪਿਛੋਕੜ ਦਾ ਵਿਸ਼ਲੇਸ਼ਣ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਸਾਹਮਣੇ ਵੇਖ ਕੇ ਸੁਖਬੀਰ ਬਾਦਲ ਦਾ ਮਾਨਸਿਕ ਸੰਤੁਲਨ ਗੜਬੜਾ ਗਿਆ ਹੈ। 

ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਧਰਮ ਯੁੱਧ ਮੋਰਚੇ ਦੌਰਾਨ ਸਿੱਖ ਨੌਜਵਾਨਾਂ ਨੂੰ ਪੰਥ ਦੇ ਨਾਂਅ ਉਤੇ ਹਿੰਸਾ ਵਿੱਚ ਸੁੱਟਿਆ ਅਤੇ ਬਾਅਦ ਵਿੱਚ ਸੱਤਾ ਹਾਸਿਲ ਕਰਨ ਲਈ ਨੌਜਵਾਨਾਂ ਨੂੰ ਧੋਖਾ ਦਿੱਤਾ। ਉਨਾਂ ਕਿਹਾ ਕਿ ਬਾਦਲ ਪਰਿਵਾਰ ਦੀ ਸੱਤਾ ਦੀ ਲਾਲਸਾ ਨੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜਾਰਾਂ ਬੇਦੋਸ਼ੇ ਸਿੱਖ ਨੌਜਵਾਨਾਂ ਦੀ ਜਾਨ ਲਈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸੱਤਾ ਹਾਸਿਲ ਕਰਨ ਲਈ ਇੱਕ ਵਾਰ ਫਿਰ ਤੋਂ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੜੈਚ ਨੇ ਕਿਹਾ ਕਿ ਸੁਖਬੀਰ ਵੱਲੋਂ ਆਪਣੇ ਵਿਰੋਧੀਆਂ ਨੂੰ ਅੱਤਵਾਦੀ ਦੱਸ ਕੇ ਉਨਾਂ ਖਿਲਾਫ ਝੂਠੇ ਮਾਮਲੇ ਦਰਜ ਕਰਵਾਏ ਗਏ। ਵੜੈਚ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਦੋਵਾਂ ਵੱਲੋਂ ਪੱਥਰਬਾਜੀ ਅਤੇ ਜੁੱਤਾ ਸੁੱਟਣ ਦੀ ਘਟਨਾ ਨੂੰ ਲੈ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਜਿਹੀ ਕਿਸੇ ਵੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਵੜੈਚ ਨੇ ਕਿਹਾ ਕਿ ਅਸੀਂ ਲੋਕਤੰਤਰ ਵਿੱਚ ਭਰੋਸਾ ਕਰਦੇ ਹਾਂ ਅਤੇ ਕਿਸੇ ਕਿਸਮ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੇ। ਉਨਾਂ ਕਿਹਾ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਇਹ ਬਾਦਲ ਪਰਿਵਾਰ ਦੀ ਇੱਕ ਚਾਲ ਹੋ ਸਕਦੀ ਹੈ, ਪ੍ਰੰਤੂ ਉਹ ਲੋਕਾਂ ਨੂੰ ਬੇਵਕੂਫ ਨਹੀਂ ਬਣਾ ਸਕਦੇ। ਇਨਾਂ ਘਟਨਾਵਾਂ ਦਾ ਕਾਰਨ ਉਨਾਂ ਨੇ ਲੋਕਾਂ ਵਿਚ ਬਾਦਲ ਪਰਿਵਾਰ ਖਿਲਾਫ ਗੁੱਸੇ ਨੂੰ ਦੱਸਿਆ।

ਉਨਾਂ ਕਿਹਾ ਕਿ ਬਾਦਲ ਨੂੰ ਸੂਬੇ ਦੇ ਸੋਮਿਆਂ ਦੀ ਖੁੱਲੀ ਲੁੱਟ ਕਾਰਨ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਬਾਦਲਾਂ ਨੇ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚ ਧੱਕਿਆ ਹੈ। ਸੂਬੇ ਦੇ ਲੋਕ ਹੁਣ ਪੂਰੀ ਅਸਲੀਅਤ ਜਾਣ ਚੁੱਕੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਰੇਤ ਮਾਫੀਆ ਨੂੰ ਕੌਣ ਚਲਾ ਰਿਹਾ ਹੈ। ਉਨਾਂ ਦੋਸ਼ ਲਗਾਇਆ ਕਿ ਸੁਖਬੀਰ ਬਾਦਲ ਨੇ ਸਰਕਾਰ ਨੂੰ ਆਪਣੇ ਪਰਿਵਾਰ ਦੀ ਪ੍ਰਾਈਵੇਟ ਫਰਮ ਦੀ ਤਰਾਂ ਚਲਾਇਆ ਹੈ। ਬਾਦਲ ਪਰਿਵਾਰ ਦਾ ਨਾਂਅ ਪੰਜਾਬ ਦੇ ਇਤਿਹਾਸ ਵਿੱਚ ਭਿ੍ਰਸ਼ਟਾਚਾਰ ਦੇ ਪ੍ਰਤੀਕ ਵਜੋਂ ਜਾਣਿਆ ਜਾਵੇਗਾ। ਉਨਾਂ ਦੋਸ਼ ਲਗਾਇਆ ਕਿ ਸੁਖਬੀਰ ਬਾਦਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦਾ ਮਾਸਟਰਮਾਈਂਡ ਹੈ ਅਤੇ ਇਸ ਸਭ ਨੂੰ ਆਮ ਆਦਮੀ ਪਾਰਟੀ ਨਾਲ ਜੋੜ ਕੇ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪ੍ਰੰਤੂ ਘਟਨਾਵਾਂ ਵਿੱਚ ਗਿ੍ਰਫਤਾਰ ਮੁੱਖ ਆਰੋਪੀ ਵਿਜੇ ਕੁਮਾਰ ਨੇ ਖੁਲਾਸਾ ਕੀਤਾ ਹੈ ਕਿ ਉਸ ਉਤੇ ਪੁਲਿਸ ਵੱਲੋਂ ਦਬਾਅ ਪਾ ਕੇ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਨਾਂਅ ਲੈਣ ਲਈ ਮਜਬੂਰ ਕੀਤਾ ਗਿਆ। ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਹਾਲੇ ਤੱਕ ਗਿ੍ਰਫਤਾਰ ਕਿਓਂ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਾਇਬ ਹਨ ਅਤੇ ਪੁਲਿਸ ਹਾਲੇ ਤੱਕ ਪਤਾ ਲਗਾਉਣ ਵਿੱਚ ਅਸਫਲ ਰਹੀ ਹੈ। ਵੜੈਚ ਨੇ ਕਿਹਾ ਕਿ ਉਨਾਂ ਪੁਲਿਸਕਰਮੀਆਂ ਦਾ ਵੀ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਜਿਨਾਂ ਹੱਥੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਬਹਿਬਲ ਕਲਾਂ ਵਿੱਚ ਦੋ ਸਿੱਖਾਂ ਦੀ ਜਾਨ ਗਈ ਸੀ। ਵੜੈਚ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਤੁਸੀਂ ਕੁੱਝ ਲੋਕਾਂ ਬੇਵਕੂਫ ਬਣਾ ਸਕਦੇ ਹੋ ਪਰ ਤੁਸੀਂ ਸਾਰੇ ਲੋਕਾਂ ਨੂੰ ਹਮੇਸ਼ਾਂ ਲਈ ਬੇਵਕੂਫ ਨਹੀਂ ਬਣਾ ਸਕਦੇ। 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD